HOME ਖੱਡੇ ਵਿੱਚ ਵੱਜਣ ਕਾਰਨ ਸਵਾਰੀਆਂ ਨਾਲ ਭਰੀ ਬੱਸ ਡਿਵਾਈਡਰ ‘ਤੇ ਚੜ੍ਹੀ- ਵੱਡਾ...

ਖੱਡੇ ਵਿੱਚ ਵੱਜਣ ਕਾਰਨ ਸਵਾਰੀਆਂ ਨਾਲ ਭਰੀ ਬੱਸ ਡਿਵਾਈਡਰ ‘ਤੇ ਚੜ੍ਹੀ- ਵੱਡਾ ਹਾਦਸਾ ਹੋਣੋਂ ਟਲਿਆ

2

ਕਪੂਰਥਲਾ   (ਸਮਾਜ ਵੀਕਲੀ)   ( ਕੌੜਾ ) – ਕਪੂਰਥਲਾ–ਸੁਲਤਾਨਪੁਰ ਲੋਧੀ ( ਬੇਬੇ ਨਾਨਕੀ ਮਾਰਗ) ਮੁੱਖ ਮਾਰਗ ਦੀ ਮਾੜੀ ਹਾਲਤ ਇੱਕ ਵਾਰ ਫਿਰ ਸੜਕ ਹਾਦਸੇ ਦਾ ਕਾਰਨ ਬਣੀ ਹੈ। ਸੜਕ ਦਾ ਨਿਰਮਾਣ ਕੰਮ ਅਜੇ ਮੁਕੰਮਲ ਵੀ ਨਹੀਂ ਹੋਇਆ ਕਿ ਕਈ ਥਾਵਾਂ ‘ਤੇ ਸੜਕ ਟੁੱਟਣ ਕਾਰਨ ਡੂੰਘੇ ਖੱਡੇ ਪੈ ਚੁੱਕੇ ਹਨ, ਜੋ ਹਰ ਰੋਜ਼ ਰਾਹਗੀਰਾਂ ਅਤੇ ਵਾਹਨ ਚਾਲਕਾਂ ਲਈ ਖ਼ਤਰਾ ਬਣੇ ਹੋਏ ਹਨ। ਤਾਜ਼ਾ ਘਟਨਾ ਅੱਜ ਪਾਜੀਆਂ ਨੇੜੇ ਵਾਪਰੀ, ਜਿੱਥੇ ਸਵਾਰੀਆਂ ਨਾਲ ਭਰੀ ਇੱਕ ਬੱਸ ਸੜਕ ‘ਤੇ ਪਏ ਡੂੰਘੇ ਖੱਡੇ ਵਿੱਚ ਜਾ ਵੱਜੀ। ਖੱਡੇ ਵਿੱਚ ਵੱਜਣ ਨਾਲ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਚਾਲਕ ਵੱਲੋਂ ਬੱਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਦੇ ਬਾਵਜੂਦ ਇਹ ਡਿਵਾਈਡਰ ਉੱਤੇ ਚੜ੍ਹ ਗਈ। ਖੁਸ਼ਕਿਸਮਤੀ ਨਾਲ ਬੱਸ ਪਲਟਣ ਤੋਂ ਬਚ ਗਈ, ਜਿਸ ਕਾਰਨ ਇੱਕ ਵੱਡਾ ਜਾਨੀ ਨੁਕਸਾਨ ਹੋਣ ਤੋਂ ਟਲ ਗਿਆ। ਬੱਸ ਦੇ ਡਰਾਈਵਰ ਅਸ਼ਵਨੀ ਨੇ ਦੱਸਿਆ ਕਿ ਉਹ ਦਸ਼ਮੇਸ਼ ਬੱਸ ਨੰਬਰ ਪੀਬੀ 03 ਏਪੀ 2431 ਰਾਹੀਂ ਬਿਆਸ ਤੋਂ ਸੰਗਤ ਲੈ ਕੇ ਬੁਢਲਾਡਾ ਜਾ ਰਿਹਾ ਸੀ ਅਤੇ ਪੂਰੀ ਬੱਸ ਸੰਗਤ ਨਾਲ ਭਰੀ ਹੋਈ ਸੀ। ਉਨ੍ਹਾਂ ਦੱਸਿਆ ਕਿ ਜਿਉਂ ਹੀ ਉਹ ਪਾਜੀਆਂ ਨੇੜੇ ਪੁੱਜੇ ਤਾਂ ਸੜਕ ਵਿੱਚ ਪਏ ਟੋਏ ਵਿੱਚ ਵੱਜ ਕੇ ਬੱਸ ਦਾ ਸੰਤੁਲਨ ਵਿਗੜ ਗਿਆ। ਉਨਾਂ ਨੇ ਦੱਸਿਆ ਕਿ ਬੱਸ ਦਾ ਪਟਾ ਟੁੱਟਾ ਹੋਇਆ ਸੀ ਜਿਸ ਕਾਰਨ ਟੋਏ ਵਿੱਚ ਵੱਜ ਕੇ ਬਸ ਇੱਕ ਪਾਸੇ ਨੂੰ ਖਿੱਚ ਕੇ ਲੈ ਗਈ ਅਤੇ ਬੱਸ ਡਿਵਾਈਡਰ ‘ਤੇ ਚੜ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਦੌਰਾਨ ਕਿਸੇ ਵੀ ਤਰਾਂ ਦੇ ਜਾਨੀ ਨੁਕਸਾਨ ਹੋਣ ਤੋਂ ਬਚਾ ਰਿਹਾ ਹੈ। ਯਾਤਰੀਆਂ ਅਤੇ ਸਥਾਨਕ ਲੋਕਾਂ ਨੇ ਸੜਕ ਦੀ ਖ਼ਰਾਬ ਹਾਲਤ ਨੂੰ ਲੈ ਕੇ ਭਾਰੀ ਰੋਸ ਪ੍ਰਗਟ ਕੀਤਾ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਕਪੂਰਥਲਾ–ਸੁਲਤਾਨਪੁਰ ਲੋਧੀ ਮਾਰਗ ਉੱਤੇ ਪਏ ਖੱਡੇ ਲਗਾਤਾਰ ਹਾਦਸਿਆਂ ਦਾ ਕਾਰਨ ਬਣ ਰਹੇ ਹਨ। ਕਈ ਵਾਰ ਸਬੰਧਤ ਵਿਭਾਗ ਅਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਇਹ ਮਾਮਲਾ ਲਿਆਂਦਾ ਜਾ ਚੁੱਕਾ ਹੈ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਲੋਕਾਂ ਨੇ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਸੜਕ ਦਾ ਨਿਰਮਾਣ ਕੰਮ ਜਲਦ ਤੋਂ ਜਲਦ ਮੁਕੰਮਲ ਕਰਵਾਇਆ ਜਾਵੇ ਅਤੇ ਖੱਡਿਆਂ ਦੀ ਤੁਰੰਤ ਮੁਰੰਮਤ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleVerka Societies of Balachaur Area to Get Membership and Voting Rights; Crucial Decision Taken in Important Meeting
Next articleਸਿੱਖ ਜਥੇਬੰਦੀਆਂ ਵੱਲੋਂ ਕੰਧਾਲਾ ਜੱਟਾਂ ਵਿਖੇ ਅੰਤਰਰਾਸ਼ਟਰੀ ਗਤਕਾ ਦਿਵਸ ਮਨਾਇਆ ਗਿਆ