ਵੈਨਕੂਵਰ (ਸਮਾਜ ਵੀਕਲੀ) (ਮਲਕੀਤ ਸਿੰਘ)- ਪੰਜਾਬ ਦੇ ਪੁਰਾਤਨ ਸੱਭਿਆਚਾਰ ਅਤੇ ਅਨਮੋਲ ਪੰਜਾਬੀ ਵਿਰਸੇ ਨੂੰ ਵਿਦੇਸ਼ਾਂ ਦੀ ਧਰਤੀ ਤੇ ਪ੍ਰਫੁੱਲਤ ਕਰਨ ਲਈ ਪੰਜਾਬੀ ਭਾਈਚਾਰੇ ਦੇ ਸਾਂਝੇ ਉਦਮ ਸਦਕਾ 28 ਜੂਨ ਸਰੀ ਦੇ ਪਾਇਲ ਬਿਜਨਸ ਸੈਂਟਰ ਚ ਸਥਿਤ ਰਾਇਲ ਕਿੰਗ ਪੈਲਸ ‘ਚ ‘ਤੀਆਂ ਦੀਆਂ ਰੌਣਕਾਂ’ ਮੇਲਾ ਆਯੋਜਿਤ ਕਰਵਾਇਆ ਜਾਵੇਗਾ ਇਸ ਸਬੰਧੀ ‘ਗਹਿਣਾ ਗੱਟਾ ਜਿਉਲਰਜ਼’ ਵਾਲੇ ਰਾਜ ਕੌਰ ਅਤੇ ‘ਸੀਰਤ ਜਿਉਲਰੀ’ ਵਾਲੇ ਕਿਰਨ ਬਰਾੜ ਨੇ ਸਾਂਝੇ ਤੌਰ ਤੇ ਦੱਸਿਆ ਕਿ ਸਵੇਰੇ 11 ਵਜੇ ਤੋਂ ਸ਼ਾਮ 7 ਵਜੇ ਤੱਕ ਨਿਰੰਤਰ ਚੱਲਣ ਵਾਲੇ ਇਸ ਮੇਲੇ ਚ ਪ੍ਰਸਿੱਧ ਪੰਜਾਬੀ ਭੰਗੜਾ ਗਰੁੱਪ ਅਨਮੋਲ ਰਤਨ ਤੋਂ ਇਲਾਵਾ ਹੋਰ ਕਈ ਕਲਾਕਾਰ ਆਪਣੀਆਂ ਪੇਸ਼ਕਾਰੀਆਂ ਨਾਲ ਹਾਜ਼ਰ ਦਰਸ਼ਕਾਂ ਦਾ ਮਨੋਰੰਜਨ ਕਰਨਗੇ । ਉਨਾਂ ਇਹ ਵੀ ਦੱਸਿਆ ਕਿ ਇਸ ਮੌਕੇ ਤੇ ਪੇਂਡੂ ਵਿਰਸੇ ਨਾਲ ਸੰਬੰਧਿਤ ਪੁਰਾਤਨ ਵਸਤਾਂ ਦੀ ਨੁਮਾਇਸ਼ ਵੀ ਲਗਾਈ ਜਾਵੇਗੀ ਇਸ ਮੇਲੇ ਦੀ ਐਂਟਰੀ ਬਿਲਕੁਲ ਫਰੀ ਰੱਖੀ ਗਈ ਹੈ
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly





