HOME ਛੋਟੀ ਉਮਰ ‘ਚ ਵੱਡੀ ਪ੍ਰਾਪਤੀ: ਫਰਹੀਨ ਚੇਚੀ ਬਣੇ ਪੰਜਾਬ ਯੂਥ ਕਾਂਗਰਸ ਦੇ...

ਛੋਟੀ ਉਮਰ ‘ਚ ਵੱਡੀ ਪ੍ਰਾਪਤੀ: ਫਰਹੀਨ ਚੇਚੀ ਬਣੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ, ਇਲਾਕੇ ਵਿੱਚ ਖ਼ੁਸ਼ੀ ਦੀ ਲਹਿਰ

2
ਫਰਹੀਨ ਚੇਚੀ
ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ): ਨਵਾਂਸ਼ਹਿਰ ਹਲਕੇ ਦੇ ਨੌਜਵਾਨਾਂ ਲਈ ਬੇਹੱਦ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਲਾਕੇ ਦੇ ਉੱਘੇ ਅਤੇ ਸੀਨੀਅਰ ਕਾਂਗਰਸੀ ਆਗੂ ਵਿੱਕੀ ਚੌਧਰੀ ਕਾਠਗੜ੍ਹ ਦੇ ਹੋਣਹਾਰ ਸਪੁੱਤਰ ਫਰਹੀਨ ਚੇਚੀ ਨੇ ਛੋਟੀ ਉਮਰ ਵਿੱਚ ਵੱਡੀਆਂ ਮੱਲਾਂ ਮਾਰ ਕੇ ਪੂਰੇ ਖੇਤਰ ਦਾ ਨਾਮ ਰੋਸ਼ਨ ਕੀਤਾ ਹੈ। ਫਰਹੀਨ ਚੇਚੀ ਦੀ ਦਿਨ-ਰਾਤ ਦੀ ਮਿਹਨਤ, ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਨੌਜਵਾਨ ਵਰਗ ਵਿੱਚ ਮਜ਼ਬੂਤ ਪਕੜ ਨੂੰ ਦੇਖਦੇ ਹੋਏ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਇੱਕ ਬਹੁਤ ਹੀ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਪੰਜਾਬ ਯੂਥ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਵੱਡੀ ਸਿਆਸੀ ਪ੍ਰਾਪਤੀ ਦੀ ਖ਼ਬਰ ਮਿਲਦਿਆਂ ਹੀ ਸਮੁੱਚੇ ਕਾਠਗੜ੍ਹ ਇਲਾਕੇ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ ਹੈ। ਫਰਹੀਨ ਚੇਚੀ ਨੇ ਆਪਣੀ ਇਸ ਕਾਮਯਾਬੀ ਨਾਲ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਇਰਾਦੇ ਬੁਲੰਦ ਹੋਣ ਅਤੇ ਸਹੀ ਦਿਸ਼ਾ ਵਿੱਚ ਮਿਹਨਤ ਕੀਤੀ ਜਾਵੇ, ਤਾਂ ਉਮਰ ਕਦੇ ਵੀ ਰਸਤੇ ਦਾ ਰੋੜਾ ਨਹੀਂ ਬਣਦੀ। ਪਰਿਵਾਰਕ ਪਿਛੋਕੜ ਸਿਆਸੀ ਹੋਣ ਦੇ ਨਾਲ-ਨਾਲ ਉਨ੍ਹਾਂ ਨੇ ਖੁਦ ਵੀ ਜ਼ਮੀਨੀ ਪੱਧਰ ‘ਤੇ ਲੋਕਾਂ ਅਤੇ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਪਾਰਟੀ ਦੇ ਸੀਨੀਅਰ ਆਗੂਆਂ ਦਾ ਕਹਿਣਾ ਹੈ ਕਿ ਫਰਹੀਨ ਚੇਚੀ ਵਰਗੇ ਪੜ੍ਹੇ-ਲਿਖੇ, ਸੂਝਵਾਨ ਅਤੇ ਜੁਝਾਰੂ ਨੌਜਵਾਨ ਦੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਬਣਨ ਨਾਲ ਸੂਬੇ ਵਿੱਚ ਯੂਥ ਕਾਂਗਰਸ ਦੇ ਸੰਗਠਨ ਨੂੰ ਹੋਰ ਜ਼ਿਆਦਾ ਮਜ਼ਬੂਤੀ ਮਿਲੇਗੀ ਅਤੇ ਨੌਜਵਾਨਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾ ਸਕੇਗਾ। ਇਸ ਨਿਯੁਕਤੀ ਤੋਂ ਬਾਅਦ ਵਿੱਕੀ ਚੌਧਰੀ ਕਾਠਗੜ੍ਹ ਦੇ ਗ੍ਰਹਿ ਵਿਖੇ ਵਧਾਈ ਦੇਣ ਪਹੁੰਚੇ ਪਾਰਟੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਮੂੰਹ ਮਿੱਠਾ ਕਰਵਾ ਕੇ ਅਤੇ ਹਾਰ ਪਾ ਕੇ ਖ਼ੁਸ਼ੀ ਸਾਂਝੀ ਕੀਤੀ ਗਈ। ਆਪਣੀ ਇਸ ਨਵੀਂ ਜ਼ਿੰਮੇਵਾਰੀ ‘ਤੇ ਬੋਲਦਿਆਂ ਨਵ-ਨਿਯੁਕਤ ਜਨਰਲ ਸਕੱਤਰ ਫਰਹੀਨ ਚੇਚੀ ਨੇ ਪਾਰਟੀ ਹਾਈਕਮਾਂਡ ਅਤੇ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸੌਂਪੀ ਗਈ ਇਸ ਵੱਡੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਸਮਾਜਿਕ ਬੁਰਾਈਆਂ ਖਿਲਾਫ਼ ਜਾਗਰੂਕ ਕਰਨ ਲਈ ਦਿਨ-ਰਾਤ ਇੱਕ ਕਰ ਦੇਣਗੇ ਤਾਂ ਜੋ ਇਲਾਕੇ ਅਤੇ ਪੰਜਾਬ ਦੇ ਵਿਕਾਸ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਇਆ ਜਾ ਸਕੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਜੈ ਭੀਮ ਯੂਨਾਈਟਡ ਵੁਆਇਸ ਆਫ਼ ਪੰਜਾਬ ਨੇ ਸਿਟੀ ਹਾਰਟ ਰਿਜੋਰਟ ਵਿਖੇ ਮਨਾਈ ਪਹਿਲੀ ਵਰ੍ਹੇਗੰਢ
Next articleਯੂਥ ਕਾਂਗਰਸ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਹਿੱਤਰਾਜ ਚੌਧਰੀ ਦਾ ਬਲਾਚੌਰ ਦਫ਼ਤਰ ਪਹੁੰਚਣ ‘ਤੇ ਭਰਵਾਂ ਸਵਾਗਤ, ਅਜੇ ਮੰਗੂਪੁਰ ਨੇ ਮੂੰਹ ਮਿੱਠਾ ਕਰਵਾ ਕੇ ਦਿੱਤੀ ਵਧਾਈ