HOME ਯੂਥ ਕਾਂਗਰਸ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਹਿੱਤਰਾਜ ਚੌਧਰੀ ਦਾ ਬਲਾਚੌਰ ਦਫ਼ਤਰ ਪਹੁੰਚਣ...

ਯੂਥ ਕਾਂਗਰਸ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਹਿੱਤਰਾਜ ਚੌਧਰੀ ਦਾ ਬਲਾਚੌਰ ਦਫ਼ਤਰ ਪਹੁੰਚਣ ‘ਤੇ ਭਰਵਾਂ ਸਵਾਗਤ, ਅਜੇ ਮੰਗੂਪੁਰ ਨੇ ਮੂੰਹ ਮਿੱਠਾ ਕਰਵਾ ਕੇ ਦਿੱਤੀ ਵਧਾਈ

3
ਨਵਾਂਸ਼ਹਿਰ /ਬਲਾਚੌਰ   (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ): ਹਲਕਾ ਬਲਾਚੌਰ ਦੇ ਪਿੰਡ ਜੰਡੀ ਦੇ ਵਸਨੀਕ ਅਤੇ ਨੌਜਵਾਨ ਆਗੂ ਹਿੱਤਰਾਜ ਚੌਧਰੀ ਨੂੰ ਯੂਥ ਕਾਂਗਰਸ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ  ਦੇ ਪ੍ਰਧਾਨ ਅਜੇ ਮੰਗੂਪੁਰ ਨੇ  ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਇਲਾਕੇ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਖ਼ੁਸ਼ੀ ਦੇ ਸਬੰਧ ਵਿੱਚ ਅੱਜ ਕਾਂਗਰਸ ਪਾਰਟੀ ਦੇ ਮੁੱਖ ਦਫ਼ਤਰ ਬਲਾਚੌਰ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿੱਥੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਹਿੱਤਰਾਜ ਚੌਧਰੀ ਦੇ ਪਹੁੰਚਣ ‘ਤੇ ਪਾਰਟੀ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਜਿਲ੍ਹਾਂ ਪ੍ਰਧਾਨ ਅਜੇ ਮੰਗੂਪੁਰ ਦੀ ਅਗਵਾਈ ਹੇਠ ਬਲਾਚੌਰ ਦਫ਼ਤਰ ਵਿਖੇ ਉਨ੍ਹਾਂ ਦਾ ਬਹੁਤ ਹੀ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਅਜੇ ਮੰਗੂਪੁਰ ਨੇ ਹਿੱਤਰਾਜ ਚੌਧਰੀ ਦਾ ਮੂੰਹ ਮਿੱਠਾ ਕਰਵਾਇਆ ਅਤੇ ਆਪਣੇ ਭਰਾ ਵਰਗੇ ਸਾਥੀ ਨੂੰ ਇਸ ਵੱਡੀ ਸੰਗਠਨਿਕ ਜ਼ਿੰਮੇਵਾਰੀ ਦੀਆਂ ਮੁਬਾਰਕਾਂ ਦਿੰਦਿਆਂ ਉਨ੍ਹਾਂ ਦੇ ਸੁਹਿਰਦ ਅਤੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਹਾਜ਼ਰ ਸੰਗਤ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਅਜੇ ਮੰਗੂਪੁਰ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਨ ਵਿਸ਼ਵਾਸ ਹੈ ਕਿ ਹਿੱਤਰਾਜ ਚੌਧਰੀ ਇਸ ਅਹਿਮ ਅਤੇ ਵੱਡੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਸਿਆਸਤ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੰਦਿਆਂ ਵਿਸ਼ੇਸ਼ ਤੌਰ ‘ਤੇ ਆਖਿਆ ਕਿ ਮੌਜੂਦਾ ਰਾਜਨੀਤਿਕ ਦੌਰ ਵਿੱਚ ਨੌਜਵਾਨ ਵਰਗ ਦਾ ਬਹੁਤ ਵੱਡਾ ਸਹਿਯੋਗ ਹੈ। ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੀਆਂ ਚੋਣਾਂ ਵਿੱਚ ਨੌਜਵਾਨ ਵਰਗ ਬਹੁਤ ਹੀ ਵੱਧ-ਚੜ੍ਹ ਕੇ ਕਾਂਗਰਸ ਪਾਰਟੀ ਦਾ ਸਾਥ ਦੇਵੇਗਾ ਅਤੇ ਪੰਜਾਬ ਵਿੱਚ ਕਾਂਗਰਸ ਦੀ ਮਜ਼ਬੂਤ ਸਰਕਾਰ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਵੇਗਾ।ਸਵਾਗਤੀ ਸਮਾਗਮ ਦੌਰਾਨ ਦਫ਼ਤਰ ਵਿਖੇ ਮੌਜੂਦ ਵੱਡੀ ਗਿਣਤੀ ਵਿੱਚ ਯੂਥ ਵਰਕਰਾਂ ਨੇ ਨਵੇਂ ਜ਼ਿਲ੍ਹਾ ਪ੍ਰਧਾਨ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਕੇ ਮਾਹੌਲ ਨੂੰ ਪੂਰੀ ਤਰ੍ਹਾਂ ਸਿਆਸੀ ਰੰਗ ਵਿੱਚ ਰੰਗ ਦਿੱਤਾ। ਹਿੱਤਰਾਜ ਚੌਧਰੀ ਨੇ ਇਸ ਭਰਵੇਂ ਸਵਾਗਤ ਅਤੇ ਮਿਲੇ ਮਾਣ-ਸਤਿਕਾਰ ਲਈ ਅਜੇ ਮੰਗੂਪੁਰ ਅਤੇ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਹਰ ਇੱਕ ਵਰਕਰ ਨੂੰ ਨਾਲ ਲੈ ਕੇ ਚੱਲਣਗੇ ਅਤੇ ਜ਼ਿਲ੍ਹੇ ਅੰਦਰ ਯੂਥ ਕਾਂਗਰਸ ਦੇ ਢਾਂਚੇ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਦਿਨ-ਰਾਤ ਇੱਕ ਕਰ ਦੇਣਗੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਛੋਟੀ ਉਮਰ ‘ਚ ਵੱਡੀ ਪ੍ਰਾਪਤੀ: ਫਰਹੀਨ ਚੇਚੀ ਬਣੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ, ਇਲਾਕੇ ਵਿੱਚ ਖ਼ੁਸ਼ੀ ਦੀ ਲਹਿਰ
Next articleਮੀਟਰ ਰੀਡਰਾਂ ਦੀ ਹੜਤਾਲ ਐ-ਤਿੰਨ ਮਹੀਨੇ ਤੋਂ ਬਿਲ ਆਏ ਨਹੀਂ ਐ, ਲੋਕਾਂ ਅੰਦਰ ਸਬਸਿਡੀ ਖੁੱਸਣ ਦਾ ਡਰ ਐ