ਬਲਾਚੌਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਮਹਿਲਾਵਾਂ ਦੇ ਸਮਾਜਿਕ ਸਨਮਾਨ, ਸੁਰੱਖਿਆ ਅਤੇ ਉਨ੍ਹਾਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਅੱਜ ਹਲਕਾ ਬਲਾਚੌਰ ਦੇ ਪਿੰਡ ਬੂਲੇਵਾਲ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹਲਕਾ ਬਲਾਚੌਰ ਤੋਂ ਵਿਧਾਇਕ ਸੰਤੋਸ਼ ਕਟਾਰੀਆ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਉਚੇਚੇ ਤੌਰ ‘ਤੇ ਪਹੁੰਚ ਕੇ “ਮਾਂਵਾਂ ਧੀਆਂ ਸਤਿਕਾਰ ਯੋਜਨਾ” ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕੀਤੀ। ਇਸ ਯੋਜਨਾ ਦਾ ਮੁੱਖ ਉਦੇਸ਼ ਔਰਤਾਂ ਨੂੰ ਸਮਾਜ ਵਿੱਚ ਬਣਦਾ ਮਾਣ-ਸਤਿਕਾਰ ਦੇਣਾ ਅਤੇ ਉਨ੍ਹਾਂ ਦੀ ਆਰਥਿਕ ਤੇ ਸਮਾਜਿਕ ਸਥਿਤੀ ਨੂੰ ਮਜ਼ਬੂਤ ਕਰਨਾ ਹੈ।ਸਮਾਗਮ ਦੌਰਾਨ ਇਕੱਠੇ ਹੋਏ ਪਿੰਡ ਵਾਸੀਆਂ ਅਤੇ ਵਿਸ਼ੇਸ਼ ਕਰਕੇ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਅਸ਼ੋਕ ਕਟਾਰੀਆ ਨੇ ਕਿਹਾ ਕਿ “ਮਾਂਵਾਂ ਧੀਆਂ ਸਤਿਕਾਰ ਯੋਜਨਾ” ਸਿਰਫ਼ ਇੱਕ ਸਰਕਾਰੀ ਸਕੀਮ ਨਹੀਂ ਹੈ, ਬਲਕਿ ਇਹ ਸਮਾਜ ਦੇ ਅੱਧੇ ਹਿੱਸੇ ਯਾਨੀ ਕਿ ਸਾਡੀਆਂ ਮਾਂਵਾਂ-ਭੈਣਾਂ ਅਤੇ ਧੀਆਂ ਨੂੰ ਆਤਮ-ਨਿਰਭਰ ਅਤੇ ਸਨਮਾਨਿਤ ਬਣਾਉਣ ਵੱਲ ਇੱਕ ਵੱਡਾ ਤੇ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਹੀ ਔਰਤਾਂ ਦੇ ਹੱਕਾਂ ਅਤੇ ਉਨ੍ਹਾਂ ਦੀ ਭਲਾਈ ਲਈ ਤਤਪਰ ਰਹੀ ਹੈ। ”ਸਾਡਾ ਮਕਸਦ ਹਰ ਇੱਕ ਲੋੜਵੰਦ ਮਹਿਲਾ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਉਣਾ ਹੈ, ਤਾਂ ਜੋ ਕੋਈ ਵੀ ਧੀ ਜਾਂ ਮਾਂ ਆਪਣੇ ਆਪ ਨੂੰ ਬੇਸਹਾਰਾ ਨਾ ਸਮਝੇ।”ਪਿੰਡ ਬੂਲੇਵਾਲ ਵਿਖੇ ਇਸ ਯੋਜਨਾ ਦੀ ਸ਼ੁਰੂਆਤ ਮੌਕੇ ਪਿੰਡ ਵਾਸੀਆਂ, ਖਾਸ ਕਰਕੇ ਔਰਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਰਜਿਸਟ੍ਰੇਸ਼ਨ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਲੰਬੀਆਂ ਲਾਈਨਾਂ ਵਿੱਚ ਲੱਗ ਕੇ ਆਪਣੇ ਫਾਰਮ ਭਰੇ। ਇਸ ਮੌਕੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਪਿੰਡ ਵਾਸੀਆਂ ਵੱਲੋਂ ਮਿਲੇ ਇਸ ਭਰਵੇਂ ਸਹਿਯੋਗ ਅਤੇ ਨਿੱਘੇ ਸੁਆਗਤ ਲਈ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਬਲਾਚੌਰ ਹਲਕੇ ਦੇ ਹਰ ਪਿੰਡ ਵਿੱਚ ਇਸੇ ਤਰ੍ਹਾਂ ਵਿਸ਼ੇਸ਼ ਕੈਂਪ ਲਗਾ ਕੇ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇਗੀ। ਇਸ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਪਿੰਡ ਦੇ ਪਤਵੰਤੇ ਸੱਜਣਾਂ, ਪੰਚਾਇਤ ਮੈਂਬਰਾਂ ਅਤੇ ਆਮ ਆਦਮੀ ਪਾਰਟੀ ਦੇ ਸਥਾਨਕ ਵਰਕਰਾਂ ਨੇ ਅਹਿਮ ਯੋਗਦਾਨ ਪਾਇਆ। ਇਸ ਮੌਕੇ ਤੇ ਜਸਬੀਰ ਕੌਰ ਸਖੀ,ਅਮਨਦੀਪ,ਗਿਆਨ ਕੌਰ,ਬਿਮਲ ਕੌਰ,ਰਜਿੰਦਰ ਕੌਰ ਸਾਬਕਾ ਪੰਚ),ਜਸਵੀਰ ਕੌਰ ,ਗੁਰਬਖਸ਼ ਕੌਰ,ਨਛਤਰ ਕੌਰ,ਸੰਤੋਸ਼ ਕੁਮਾਰੀ,ਸੁੱਚਾ ਸਿੰਘ ਸੀ.ਆਰ.ਪੀ.,ਦੁੱਲਾ ਸਾਬਕਾ ਪੰਚ,ਕੁਲਵੀਰ ਸਿੰਘ ਫੌਜੀ,ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਸਰਕਾਰ ਦੇ ਇਸ ਲੋਕ-ਭਲਾਈ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





