ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਪਲੈਨਿੰਗ ਬੋਰਡ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਅੱਜ ਪਿੰਡ ਟੋਂਸਾ ਵਿਖੇ ਇੱਕ ਵਿਸ਼ਾਲ ਜਨਤਕ ਇਕੱਠ ਅਤੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੁਣ ਤੱਕ ਲੋਕਾਂ ਨੂੰ ਦਿੱਤੀਆਂ ਗਈਆਂ ਬੇਮਿਸਾਲ ਸਹੂਲਤਾਂ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਦਾ ਵੇਰਵਾ ਸਾਂਝਾ ਕੀਤਾ।ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜਲਾਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਹ ਇਤਿਹਾਸਕ ਅਤੇ ਅਧੂਰੇ ਕੰਮ ਪੂਰੇ ਕਰਕੇ ਦਿਖਾਏ ਹਨ, ਜੋ ਪਿਛਲੀਆਂ ਰਵਾਇਤੀ ਸਰਕਾਰਾਂ ਨੇ ਅੱਜ ਤੱਕ ਕਦੇ ਨਹੀਂ ਕੀਤੇ ਸਨ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵੋਟਾਂ ਵਿੱਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਦੂਜੀ ਵਾਰ ਆਪਣੀ ਸਰਕਾਰ ਬਣਾਵੇਗੀ।ਚੇਅਰਮੈਨ ਜਲਾਲਪੁਰ ਨੇ ਪਿੰਡ ਵਾਸੀਆਂ ਸਾਹਮਣੇ ਸਰਕਾਰ ਦੀਆਂ ਮੁੱਖ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਹਰ ਘਰ ਦੀ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਫ਼ਰੀ ਕਰਕੇ ਹਰ ਵਰਗ ਦੇ ਵਿਅਕਤੀ ਨੂੰ ਵੱਡੀ ਰਾਹਤ ਦਿੱਤੀ ਗਈ ਹੈ।18 ਸਾਲ ਤੋਂ ਵੱਧ ਉਮਰ ਦੀਆਂ ਐਸ.ਸੀ. ਵਰਗ ਦੀਆਂ ਬੀਬੀਆਂ-ਭੈਣਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਬੀਬੀਆਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇ ਕੇ ਮਾਣ ਵਧਾਇਆ ਗਿਆ ਹੈ। 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ‘ਤੀਰਥ ਯਾਤਰਾ ਸਕੀਮ’ ਤਹਿਤ ਹਰ ਪਿੰਡ ਤੋਂ ਬੱਸਾਂ ਰਾਹੀਂ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ। ਕੰਢੀ ਏਰੀਏ ਲਈ ‘ਲਿਫਟ ਇਰੀਗੇਸ਼ਨ ਸਕੀਮ’ ਤਹਿਤ ਨਹਿਰੀ ਪਾਣੀ ਪਹੁੰਚਾ ਕੇ ਕਿਸਾਨਾਂ ਦੀ ਸਭ ਤੋਂ ਵੱਡੀ ਸਮੱਸਿਆ ਦਾ ਹੱਲ ਕੀਤਾ ਗਿਆ ਹੈ। ਪੰਜਾਬ ਵਿੱਚ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਵਰਗੀਆਂ ਸਹੂਲਤਾਂ ਸਫਲਤਾਪੂਰਵਕ ਚੱਲ ਰਹੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵੱਲੋਂ ਹਰੇਕ ਪਿੰਡ ਨੂੰ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਬੱਚਿਆਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਸਰਕਾਰ ਵੱਲੋਂ ਚਲਾਈ ਜਾ ਰਹੀ ‘ਨਸ਼ਿਆਂ ਵਿਰੁੱਧ ਯੁੱਧ’ ਸਕੀਮ ਨੇ ਨਸ਼ਾ ਤਸਕਰਾਂ ਦਾ ਲਕੜ ਤੋੜ ਕੇ ਰੱਖ ਦਿੱਤਾ ਹੈ। ਇਸ ਤੋਂ ਇਲਾਵਾ, ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਪਾਸ ਕਰਕੇ ਇਹ ਸਾਬਤ ਕਰ ਦਿੱਤਾ ਗਿਆ ਹੈ ਕਿ ਹੁਣ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸਰਕਾਰ ਦੀਆਂ ਇਨ੍ਹਾਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਰਕਾਰ ਦੀਆਂ ਵਿਕਾਸ ਨੀਤੀਆਂ ਦਾ ਪੂਰਨ ਸਮਰਥਨ ਕਰਨ ਵਾਲਿਆਂ ਵਿੱਚ ਬਲਵੀਰ ਸਿੰਘ ਮੀਲੂ (ਬਲਾਕ ਪ੍ਰਧਾਨ), ਬਲਦੇਵ ਰਾਜ ਰਿਟਾ. ਇੰਸਪੈਕਟਰ, ਸੇਠੀ ਉਧਨੋਵਾਲ (ਚੇਅਰਮੈਨ ਮਾਰਕੀਟ ਕਮੇਟੀ ਬਲਾਚੌਰ), ਬਲਵੀਰ ਸਿੰਘ ਸਾਬਕਾ ਬਲਾਕ ਪ੍ਰਧਾਨ,ਜੀਤ ਸਿੰਘ ਸਰਪੰਚ ਨੰਗਲ, ਸਰਿੰਦਰ ਸਿੰਘ ਮੀਲੂ, ਸਤਨਾਮ ਸਿੰਘ ਸਰਪੰਚ ਏ ਡੀ ਬੀ ਬੇਲਾ ਤਾਜੋਵਾਲ, ਸੁਭਾਸ਼ ਟੋਂਸਾ, ਮਦਨ ਲਾਲ ਮੀਲੂ, ਕਾਬਲ ਸਿੰਘ, ਲਖਵਿੰਦਰ ਸਿੰਘ ਲੱਖਾ, ਰਾਜ ਕੁਮਾਰ ਪੰਚ ਟੋਂਸਾ, ਕੇਵਲ ਪ੍ਰਧਾਨ, ਰੌਕੀ ਵਰਮਾ, ਹਰਮੇਸ਼ ਭਾਟੀਆ ਨੰਬਰਦਾਰ ਰਾਏਪੁਰ, ਹਰੀ ਕ੍ਰਿਸ਼ਨ ਭੁੰਬਲਾ, ਅਮਨਦੀਪ ਭੋਲੇਵਾਲ, ਰਾਮ ਸਰੂਪ, ਦੇਸ਼ਰਾਜ ਐਮਾ ਚਾਹਲ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





