HOME ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਹੋਵੇਗੀ ਹੱਲ; ਚੇਅਰਮੈਨ ਜਲਾਲਪੁਰ ਨੇ ਐਮ.ਸੀ....

ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਹੋਵੇਗੀ ਹੱਲ; ਚੇਅਰਮੈਨ ਜਲਾਲਪੁਰ ਨੇ ਐਮ.ਸੀ. ਨਿਰਮਲਾ ਰਾਣੀ ਨੂੰ ਸੌਂਪਿਆ 2 ਲੱਖ 26 ਹਜ਼ਾਰ ਰੁਪਏ ਚੈੱਕ

1
ਬਲਾਚੌਰ   (ਸਮਾਜ ਵੀਕਲੀ)    (ਜਤਿੰਦਰ ਪਾਲ ਸਿੰਘ ਕਲੇਰ ) ਬਲਾਚੌਰ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਦਿੰਦੇ ਹੋਏ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਵੱਲੋਂ ਵਾਰਡ ਨੰਬਰ 11 ਵਿੱਚ ਗੰਦੇ ਪਾਣੀ ਦੇ ਨਿਕਾਸ ਦੇ ਪ੍ਰਬੰਧਾਂ ਨੂੰ ਦਰੁਸਤ ਕਰਨ ਲਈ 2 ਲੱਖ 26 ਹਜ਼ਾਰ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਚੇਅਰਮੈਨ ਜਲਾਲਪੁਰ ਨੇ ਇਹ ਰਾਸ਼ੀ ਵਾਰਡ ਦੀ ਕੌਂਸਲਰ ਐਮ.ਸੀ. ਅਤੇ ਹੋਰ ਪਤਵੰਤਿਆਂ ਨੂੰ ਸੌਂਪੀ। ਇਸ ਗਰਾਂਟ ਦੇ ਜਾਰੀ ਹੋਣ ਨਾਲ ਵਾਰਡ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਦੇ ਨਿਕਾਸੀ ਦੀ ਸਮੱਸਿਆ ਹੱਲ ਹੋਵੇਗੀ ਅਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤੀ ਮਿਲੇਗੀ।
ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹਿਰ ਦੇ ਹਰ ਵਾਰਡ ਦੇ ਵਿਕਾਸ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਜਾ ਰਿਹਾ ਹੈ। ਲੋਕਾਂ ਦੀਆਂ ਸਥਾਨਕ ਜ਼ਰੂਰਤਾਂ ਅਤੇ ਮੁਸ਼ਕਿਲਾਂ ਨੂੰ ਮੁੱਖ ਰੱਖ ਕੇ ਹੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਪੂਰੇ ਬਲਾਚੌਰ ਸ਼ਹਿਰ ਦਾ ਸਰਵਪੱਖੀ ਵਿਕਾਸ ਹੋ ਸਕੇ।ਨਗਰ ਕੌਂਸਲ ਬਲਾਚੌਰ ਦੇ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ ਅਤੇ ਵਾਰਡ ਨੰਬਰ 11 ਦੀ ਐਮ.ਸੀ. ਨਿਰਮਲਾ ਰਾਣੀ ਨੇ ਇਸ ਗਰਾਂਟ ਲਈ ਚੇਅਰਮੈਨ ਸਤਨਾਮ ਜਲਾਲਪੁਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ”ਇਸ ਗਰਾਂਟ ਦੀ ਮਦਦ ਨਾਲ ਵਾਰਡ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਲੋੜੀਂਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਿੱਚ ਵੱਡੀ ਮਦਦ ਮਿਲੇਗੀ। ਇਸ ਨਾਲ ਵਾਰਡ ਵਸਨੀਕਾਂ ਨੂੰ ਸਿੱਧਾ ਲਾਭ ਪਹੁੰਚੇਗਾ ਅਤੇ ਇਲਾਕੇ ਦੇ ਬੁਨਿਆਦੀ ਢਾਂਚੇ ਵਿੱਚ ਵੀ ਸੁਧਾਰ ਆਵੇਗਾ।”ਉਨ੍ਹਾਂ ਉਮੀਦ ਜਤਾਈ ਕਿ ਭਵਿੱਖ ਵਿੱਚ ਵੀ ਚੇਅਰਮੈਨ ਸਤਨਾਮ ਜਲਾਲਪੁਰ ਵੱਲੋਂ ਬਲਾਚੌਰ ਇਲਾਕੇ ਦੇ ਵਿਕਾਸ ਲਈ ਇਸੇ ਤਰ੍ਹਾਂ ਦਾ ਨਿਰੰਤਰ ਸਹਿਯੋਗ ਮਿਲਦਾ ਰਹੇਗਾ।ਗਰਾਂਟ ਸੌਂਪਣ ਦੇ ਇਸ ਵਿਸ਼ੇਸ਼ ਪ੍ਰੋਗਰਾਮ ਦੌਰਾਨ ਮਿਉਨੀਸੀਪਲ ਕਮੇਟੀ ਬਲਾਚੌਰ ਦੇ ਪ੍ਰਧਾਨ ਲਾਡੀ ਰਾਣਾ, ਬਲਾਕ ਪ੍ਰਧਾਨ ਸੁਰਿੰਦਰ ਭੱਟੀ, ਐਸ.ਸੀ. ਵਿੰਗ ਦੇ ਸਾਬਕਾ ਜ਼ਿਲ੍ਹਾ ਸਕੱਤਰ ਮਨਜੀਤ ਬੇਦੀ, ਵਾਰਡ ਨੰਬਰ 11 ਤੋਂ ਐਮ.ਸੀ. ਨਿਰਮਲਾ ਰਾਣੀ ਸਮੇਤ ਵੱਡੀ ਗਿਣਤੀ ਵਿੱਚ ਵਾਰਡ ਨਿਵਾਸੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article2027 ਦੀਆਂ ਚੋਣਾਂ ਵਿੱਚ ‘ਆਪ’ ਭਾਰੀ ਬਹੁਮਤ ਨਾਲ ਦੂਜੀ ਵਾਰ ਬਣਾਏਗੀ ਸਰਕਾਰ: ਚੇਅਰਮੈਨ ਸਤਨਾਮ ਜਲਾਲਪੁਰ