ਨਵਾਂਸ਼ਹਿਰ /ਕਾਠਗੜ੍ਹ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ) : ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਅਤੇ ਅਧੂਰੇ ਕਾਗਜ਼ਾਤ ਲੈ ਕੇ ਸੜਕਾਂ ‘ਤੇ ਦੌੜਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਆਰ.ਟੀ.ਓ. ਨਵਾਂਸ਼ਹਿਰ ਇੰਦਰਪਾਲ ਵਲੋਂ ਨੈਸ਼ਨਲ ਹਾਈਵੇ ‘ਤੇ ਸਥਿਤ ਟੋਲ ਪਲਾਜ਼ਾ ਬੱਛੂਆਂ ਵਿਖੇ ਵਿਸ਼ੇਸ਼ ਨਾਕਾਬੰਦੀ ਕਰਕੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਅਤੇ ਅਧੂਰੇ ਕਾਗਜ਼ਾਤਾਂ ਸਮੇਤ ਚੱਲਣ ਵਾਲੇ ਵੱਖ-ਵੱਖ ਵਾਹਨਾਂ ਦੇ ਮੌਕੇ ‘ਤੇ ਹੀ ਚਲਾਨ ਕੱਟੇ ਗਏ। ਇਸ ਕਾਰਵਾਈ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਆਰ.ਟੀ.ਓ. ਇੰਦਰਪਾਲ ਨੇ ਦੱਸਿਆ ਕਿ ਚੈਕਿੰਗ ਦੌਰਾਨ ਕੁੱਲ 7 ਵਾਹਨਾਂ ਦੇ ਚਲਾਨ ਕੀਤੇ ਗਏ ਹਨ, ਜਿਨ੍ਹਾਂ ਵਿੱਚ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 2 ਟੂਰਿਸਟ ਬੱਸਾਂ ਅਤੇ 2 ਸਟੇਜ ਕੈਰੇਜ ਬੱਸਾਂ ਸ਼ਾਮਲ ਹਨ। ਇਸ ਤੋਂ ਇਲਾਵਾ ਸੜਕ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਣ ਵਾਲੇ 1 ਓਵਰਲੋਡ ਵਾਹਨ ਅਤੇ 2 ਓਵਰਹਾਈਟ (ਨਿਰਧਾਰਿਤ ਉਚਾਈ ਤੋਂ ਵੱਧ) ਵਾਹਨਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕਰਦਿਆਂ ਮੌਕੇ ‘ਤੇ ਚਲਾਨ ਕੀਤੇ ਗਏ ਹਨ। ਇਸ ਮੌਕੇ ਵਾਹਨ ਚਾਲਕਾਂ ਅਤੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਆਰ.ਟੀ.ਓ. ਨਵਾਂਸ਼ਹਿਰ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਕੋਈ ਵੀ ਵਾਹਨ ਚਾਲਕ ਆਪਣੇ ਵਾਹਨ ਦੇ ਦਸਤਾਵੇਜ਼ ਅਧੂਰੇ ਲੈ ਕੇ ਸੜਕ ‘ਤੇ ਨਾ ਨਿਕਲੇ। ਉਨ੍ਹਾਂ ਕਿਹਾ ਕਿ ਹਰ ਵਾਹਨ ਚਾਲਕ ਨੂੰ ਆਪਣੇ ਕਾਗਜ਼-ਪੱਤਰ ਬਿਲਕੁਲ ਪੂਰੇ ਰੱਖ ਕੇ ਹੀ ਸਫ਼ਰ ਕਰਨਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਅਤੇ ਓਵਰਲੋਡਿੰਗ ਕਰਕੇ ਦੂਜਿਆਂ ਦੀ ਜਾਨ ਜ਼ੋਖ਼ਮ ਵਿੱਚ ਪਾਉਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





