HOME ਮਾਸਟਰ ਜੀ ਨੇ ਸਿੱਖ ਕੌਮ, ਪੰਜਾਬ ਅਤੇ ਦੇਸ਼ ਦੇ ਹਿੱਤਾਂ ਲਈ ਜੀਵਨ...

ਮਾਸਟਰ ਜੀ ਨੇ ਸਿੱਖ ਕੌਮ, ਪੰਜਾਬ ਅਤੇ ਦੇਸ਼ ਦੇ ਹਿੱਤਾਂ ਲਈ ਜੀਵਨ ਸਮਰਪਿਤ ਕੀਤਾ-ਜੱਥੇਦਾਰ ਗਾਬੜੀਆ

6
ਫੋਟੋ: ਮਾਸਟਰ ਤਾਰਾ ਸਿੰਘ ਦੀ ਤਸਵੀਰ ਤੇ ਸ਼ਰਧਾ ਦੇ ਫੁੱਲ ਕਰਦੇ ਹੋਏ ਜੱਥੇਦਾਰ ਹੀਰਾ ਸਿੰਘ ਗਾਬੜੀਆ, ਬਾਬਾ ਅਜੀਤ ਸਿੰਘ, ਬਲਵਿੰਦਰ ਸਿੰਘ ਲਾਇਲਪੁਰੀ, ਬਲਜੀਤ ਸਿੰਘ ਦੁਖੀਆ, ਰਣਜੀਤ ਸਿੰਘ ਢਿੱਲੋਂ, ਤੇਜਿੰਦਰ ਸਿੰਘ ਡੰਗ ਤੇ ਹੋਰ

ਮਾਸਟਰ ਜੀ ਦਾ ਰਾਜਨੀਤਕ ਅਤੇ ਧਾਰਮਿਕ ਜੀਵਨ ਇੱਕ ਪਾਠਸ਼ਾਲਾ-ਐਡਵੋਕੇਟ ਲਾਇਲਪੁਰੀ                                

  ਪੰਥ ਰਤਨ ਮਾਸਟਰ ਤਾਰਾ ਸਿੰਘ ਜੀ ਦਾ 142ਵਾਂ ਜਨਮ-ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ 

ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਪੰਥ ਰਤਨ ਮਾਸਟਰ ਤਾਰਾ ਸਿੰਘ ਯਾਦਗਾਰੀ ਟ੍ਰਸਟ ਵੱਲੋਂ ਸ਼੍ਰੀਮਾਨ ਮਾਸਟਰ ਤਾਰਾ ਸਿੰਘ ਜੀ ਦਾ 142ਵਾਂ ਜਨਮ-ਦਿਹਾੜਾ ਵਿਧਾਨ ਸਭਾ ਹਲਕਾ ਸੈਂਟਰਲ ਅਧੀਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਚੌਂਕ ਖੁੱਡ ਮੁਹੱਲਾ ਵਿਖੇ ਬੜੇ ਪਿਆਰ, ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜੱਥੇ ਵੱਲੋਂ ਕੀਰਤਨ ਦੀ ਸੇਵਾ ਨਿਭਾਈ ਗਈ।  ਟ੍ਰਸਟ ਦੇ ਅਹੁਦੇਦਾਰਾਂ ਅਤੇ ਸਮੂਹ ਪਤਵੰਤੇ ਸੱਜਣਾਂ ਵੱਲੋਂ ਮਾਸਟਰ ਤਾਰਾ ਸਿੰਘ ਜੀ ਦੀ ਤਸਵੀਰ ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਜੱਥੇਦਾਰ ਹੀਰਾ ਸਿੰਘ ਗਾਬੜੀਆ, ਬਾਬਾ ਅਜੀਤ ਸਿੰਘ, ਰਣਜੀਤ ਸਿੰਘ ਢਿੱਲੋਂ ਸਾਬਕਾ ਵਿਧਾਇਕ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਾਸਟਰ ਤਾਰਾ ਸਿੰਘ ਜੀ ਨੇ ਸਿੱਖ ਕੌਮ, ਪੰਜਾਬ ਅਤੇ ਦੇਸ਼ ਦੇ ਹਿੱਤਾਂ ਲਈ ਆਪਣਾ ਸਾਰਾ ਜੀਵਨ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਮਾਸਟਰ ਤਾਰਾ ਸਿੰਘ ਜੀ ਦੀ ਦੂਰਅੰਦੇਸ਼ੀ, ਨਿਡਰਤਾ ਅਤੇ ਪੰਥਕ ਸੇਵਾਵਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਦਾ ਪ੍ਰੇਰਣਾ ਦਾ ਸਰੋਤ ਰਹਿਣਗੀਆਂ। ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ, ਚਰਨਜੀਤ ਸਿੰਘ ਟੱਕਰ, ਸਤੀਸ਼ ਮਲਹੋਤਰਾ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਮਾਸਟਰ ਤਾਰਾ ਸਿੰਘ ਜੀ ਦੇ ਜੀਵਨ, ਸੰਘਰਸ਼ ਅਤੇ ਕੌਮੀ ਯੋਗਦਾਨ ਤੋਂ ਸਿੱਖਿਆ ਲੈ ਕੇ ਪੰਥ ਅਤੇ ਸਮਾਜ ਦੀ ਚੜ੍ਹਦੀ ਕਲਾ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਐਡਵੋਕੇਟ ਲਾਇਲਪੁਰੀ ਨੇ ਕਿਹਾ ਕਿ ਮਾਸਟਰ ਤਾਰਾ ਸਿੰਘ ਜੀ ਦਾ ਰਾਜਨੀਤਕ ਅਤੇ ਧਾਰਮਿਕ ਜੀਵਨ ਇੱਕ ਪਾਠਸ਼ਾਲਾ ਹੈ ਜਿਸ ਤੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਟ੍ਰਸਟ ਦੇ ਪ੍ਰਧਾਨ ਬਲਜੀਤ ਸਿੰਘ ਦੁਖੀਆ ਨੇ ਸਮੂਹ ਪਤਵੰਤੇ ਸੱਜਣਾਂ ਦਾ ਧੰਨਵਾਦ ਕਰਦਿਆਂ ਪੰਥ ਰਤਨ ਮਾਸਟਰ ਤਾਰਾ ਸਿੰਘ ਜੀ ਦੀਆਂ ਪੰਥਕ ਅਤੇ ਸਮਾਜਿਕ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਜੀਵਨ ਅਤੇ ਵਿਚਾਰਾਂ ਉੱਤੇ ਚਾਨਣਾ ਪਾਇਆ । ਜੱਥੇਦਾਰ ਹੀਰਾ ਸਿੰਘ ਗਾਬੜੀਆ ਸਾਬਕਾ ਮੰਤਰੀ ਪੰਜਾਬ ਸਰਕਾਰ, ਡਾ: ਐਸ.ਪੀ. ਸਿੰਘ ਸਾਬਕਾ ਵਾਈਸ ਚਾਂਸਲਰ, ਜੱਥੇਦਾਰ ਰਣਜੀਤ ਸਿੰਘ ਢਿੱਲੋਂ, ਬਾਬਾ ਅਜੀਤ ਸਿੰਘ, ਹਰਦੀਪ ਸਿੰਘ, ਚਰਨਜੀਤ ਸਿੰਘ ਟੱਕਰ, ਅੰਮਿਤ ਗੌਸਾਈ, ਭੁਪਿੰਦਰ ਸਿੰਘ ਸੰਧੂ, ਵਰਿੰਦਰ ਸਿੰਘ ਸੈਲੀ, ਹਰਵਿੰਦਰ ਸਿੰਘ ਬਿਟਲਾ, ਸੇਵਾ ਸਿੰਘ ਭੱਟੀ, ਮਨਪ੍ਰੀਤ ਸਿੰਘ ਪ੍ਰਿੰਸ, ਹਰਮਿੰਦਰ ਸਿੰਘ ਸੇਠੀ, ਇੰਦਰਜੀਤ ਸਿੰਘ ਰੇਖੀ, ਇੰਦਰਜੀਤ ਸਿੰਘ ਗੋਲਾ, ਅਬਦੁਲ ਖਫਾਰ ਖਾਨ, ਮਨਜੀਤ ਸਿੰਘ ਛਾਬੜਾ, ਇੰਦਰਜੀਤ ਸਿੰਘ ਮੱਕੜ, ਹਰਦੀਪ ਸਿੰਘ ਮੈਂਬਰ ਗੁਜਰਾਂਵਾਲਾ, ਤਰਲੋਚਨ ਸਿੰਘ ਬੱਬਰ, ਸ਼ਰਨਜੀਤ ਕੌਰ ਭੋਗਲ, ਹਰਚਰਨ ਸਿੰਘ ਨਰੂਲਾ, ਦਰਸ਼ਨ ਸਿੰਘ ਰਾਏ, ਸਤੀਸ਼ ਮਲਹੋਤਰਾ, ਸੁਰਿੰਦਰਪਾਲ ਸਿੰਘ ਮੱਕੜ, ਵਰਿੰਦਰਪਾਲ ਸਿੰਘ ਬਿੰਦਰਾ, ਬਾਬਾ ਉਂਕਾਰ ਸਿੰਘ, ਗਰਚਰਨ ਸਿੰਘ ਮਿੰਟਾ ਅਤੇ ਤਰਵਿੰਦਰਪਾਲ ਸਿੰਘ ਮਿੰਟੂ, ਬੀ ਐਮ ਫਰੈਡਰਿਕ ਸਮੇਤ ਵੱਡੀ ਗਿਣਤੀ ਵਿੱਚ ਪੰਥਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਝੂਠਾ ਸਾਬਤ ਕਰਨ ਦੇ ਰੋਸ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ
Next articleਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਕਥਿਤ ਬੇਅਦਬੀ ਅਤੇ ਫਰਜ਼ੀ ਫੋਰੈਂਸਿਕ ਰਿਪੋਰਟ ਮਾਮਲੇ ਦੀ ਹੋਵੇ ਸੀਬੀਆਈ ਜਾਂਚ: ਸ਼੍ਰੋਮਣੀ ਅਕਾਲੀ ਦਲ