HOME ਸੰਤ ਕੁਲਵੰਤ ਰਾਮ ਭਰੋਮਜਾਰਾ ਕੈਨੇਡਾ ਪਹੁੰਚੇ ਸੰਗਤਾਂ ਵੱਲੋਂ ਭਰਵਾਂ ਸਵਾਗਤ

ਸੰਤ ਕੁਲਵੰਤ ਰਾਮ ਭਰੋਮਜਾਰਾ ਕੈਨੇਡਾ ਪਹੁੰਚੇ ਸੰਗਤਾਂ ਵੱਲੋਂ ਭਰਵਾਂ ਸਵਾਗਤ

3
ਸੰਤ ਕੁਲਵੰਤ ਰਾਮ ਭਰੋਮਜਾਰਾ

ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਅਤੇ ਡਾ. ਬੀ.ਆਰ. ਅੰਬੇਦਕਰ ਜੀ ਦੇ ਮਿਸ਼ਨ ਦਾ ਕਰਨਗੇ ਪ੍ਰਚਾਰ

ਹੁਸ਼ਿਆਰਪੁਰ /ਕਨੈਡਾ   (ਸਮਾਜ ਵੀਕਲੀ)   ( ਤਰਸੇਮ ਦੀਵਾਨਾ ) –  ਡੇਰਾ 108 ਸੰਤ ਬਾਬਾ ਮੇਲਾ ਰਾਮ ਜੀ ਭਰੋ ਮਜਾਰਾ ਦੇ ਮੌਜੂਦਾ ਗੱਦੀ ਨਸ਼ੀਨ ਅਤੇ ‘ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੋਸਾਇਟੀ (ਰਜਿ.) ਪੰਜਾਬ’ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਜੀ ਭਰੋ ਮਜਾਰਾ ਕੈਨੇਡਾ ਦੀ ਧਰਤੀ ‘ਤੇ ਪਹੁੰਚ ਚੁੱਕੇ ਹਨ। ਕੈਨੇਡਾ ਦੇ ਸ਼ਹਿਰnਪਹੁੰਚਣ ‘ਤੇ ਉੱਥੇ ਰਹਿਣ ਵਾਲੀਆਂ ਸੰਗਤਾਂ ਵੱਲੋਂ ਉਨ੍ਹਾਂ ਦਾ ਬਹੁਤ ਹੀ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ। ਦੱਸਣਯੋਗ ਹੈ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਨਾਏ ਜਾ ਰਹੇ 650ਵੇਂ ਪਵਿੱਤਰ ਪ੍ਰਕਾਸ਼ ਪੁਰਬ ਨੂੰ ਵਿਸ਼ਵ ਪੱਧਰ ‘ਤੇ ਮਨਾਉਣ ਦੇ ਸਬੰਧ ਵਿੱਚ ਕੈਨੇਡਾ ਦੀਆਂ ਸੰਗਤਾਂ ਵੱਲੋਂ ਲੰਮੇ ਸਮੇਂ ਤੋਂ ਪੁਰਜ਼ੋਰ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਪ੍ਰਵਾਨ ਕਰਦਿਆਂ ਸੰਤ ਕੁਲਵੰਤ ਰਾਮ ਜੀ ਇਸ ਵਿਸ਼ੇਸ਼ ਦੌਰੇ ‘ਤੇ ਆਏ ਹਨ। ਸੰਤ ਕੁਲਵੰਤ ਰਾਮ ਕੈਨੇਡਾ ਵਿੱਚ ਵੱਸਦੀਆਂ ਸ੍ਰੀ ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਨੂੰ ਸਤਿਗੁਰੂ ਜੀ ਦੇ ਚਰਨਾਂ ਅਤੇ ਉਨ੍ਹਾਂ ਦੀ ਇਲਾਹੀ ਬਾਣੀ ਨਾਲ ਜੋੜਨਗੇ । ਉਹਨਾਂ ਦੱਸਿਆ ਕਿ ਇਸ ਦੌਰੇ ਦੌਰਾਨ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਾਨਵਤਾਵਾਦੀ ਸੰਦੇਸ਼ਾਂ ਅਤੇ ਰਹਿਬਰ-ਏ-ਕੌਮ ਡਾ. ਭੀਮ ਰਾਓ ਅੰਬੇਦਕਰ ਜੀ ਦੇ ਮਿਸ਼ਨ ਤੇ ਵਿਚਾਰਧਾਰਾ ਦਾ ਵੱਡੇ ਪੱਧਰ ‘ਤੇ ਪ੍ਰਚਾਰ ਅਤੇ ਪ੍ਰਸਾਰ ਕੀਤਾ ਜਾਵੇਗਾ। ​ਸੰਤਾਂ ਦੇ ਕੈਨੇਡਾ ਆਗਮਨ ਨੂੰ ਲੈ ਕੇ ਉੱਥੋਂ ਦੇ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸਮੂਹ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਸੰਗਤਾਂ ਦਾ ਕਹਿਣਾ ਹੈ ਕਿ ਸੰਤਾਂ ਦੇ ਇਸ ਦੌਰੇ ਨਾਲ ਵਿਦੇਸ਼ਾਂ ਵਿੱਚ ਵੱਸਦੀ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੁੜਨ ਦਾ ਵੱਡਾ ਮੌਕਾ ਮਿਲੇਗਾ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਤਹਿਸੀਲ ਵਿੱਚ ਐਸ ਸੀ. ਸਰਟੀਫਿਕੇਟ ਨਾ ਬਣਨ ਕਰਕੇ ਐਸਸੀ ਸਮਾਜ ਹੋ ਰਿਹਾ ਖੱਜਲ-ਖੁਆਰ : ਬੇਗਮਪੁਰਾ ਟਾਈਗਰ ਫੋਰਸ
Next articleਪੰਜਾਬ ਐਂਡ ਸਿੰਧ ਬੈਂਕ ਦੇ 119ਵੇਂ ਸਥਾਪਨਾ ਦਿਵਸ ਮੌਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਵ੍ਹੀਲ ਚੇਅਰਾਂ ਭੇਟ