HOME ਮਾਲ ਮਾਮਲਿਆਂ ਦੇ ਤੁਰੰਤ ਨਿਪਟਾਰੇ ਨੂੰ ਤਰਜੀਹ ਦੇਣ ਅਧਿਕਾਰੀ – ਡਿਪਟੀ ਕਮਿਸ਼ਨਰ...

ਮਾਲ ਮਾਮਲਿਆਂ ਦੇ ਤੁਰੰਤ ਨਿਪਟਾਰੇ ਨੂੰ ਤਰਜੀਹ ਦੇਣ ਅਧਿਕਾਰੀ – ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

2

ਹੁਸ਼ਿਆਰਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਬੁੱਧਵਾਰ ਨੂੰ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਾਸਿਕ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਮਾਲ ਵਿਭਾਗ ਨਾਲ ਸਬੰਧਿਤ ਵੱਖ-ਵੱਖ ਯੋਜਨਾਵਾਂ ਅਤੇ ਕੰਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਸਵਾਮਿਤਵ ਯੋਜਨਾ, ਈਜ਼ੀ ਰਜਿਸਟਰੀ, ਲੰਬਿਤ ਮਿਊਟੇਸ਼ਨ ਮਾਮਲਿਆਂ, ਮੁਸਾਵੀ ਵੈਲੀਡੇਸ਼ਨ ਅਤੇ ਜ਼ਿਲ੍ਹਾ ਪੱਧਰ ‘ਤੇ ਲੰਬਿਤ ਮਾਲੀਆ ਮਾਮਲਿਆਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਲੰਬਿਤ ਮਾਮਲਿਆਂ ਦਾ ਤਰਜੀਹ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਾਲ ਮਾਮਲਿਆਂ ਨਾਲ ਸੰਬੰਧਤ ਸੇਵਾਵਾਂ ਵਿੱਚ ਪਾਰਦਰਸ਼ਤਾ ਅਤੇ ਕਾਰਜਕੁਸ਼ਲਤਾ ਬਣਾਈ ਰੱਖਣ ਲਈ ਸਮੇਂਬੱਧ ਕਾਰਵਾਈ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਾਗਰਿਕਾਂ ਨੂੰ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਬਿਨਾਂ ਕਿਸੇ ਗੈਰ-ਜ਼ਰੂਰੀ ਦੇਰੀ ਦੇ ਮੁਹੱਈਆ ਕਰਵਾਈਆਂ ਜਾਣ ਅਤੇ ਕੰਮਾਂ ਦੀ ਨਿਯਮਿਤ ਨਿਗਰਾਨੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਯੋਗ ਲੋਕਾਂ ਤੱਕ ਸਮੇਂ ਸਿਰ ਪਹੁੰਚਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਿਧੀ ਕੁਮੁਦ ਬੰਬਾਹ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਗੁਰਕੰਵਲ ਸਿੰਘ, ਐਸਡੀਐਮ ਹੁਸ਼ਿਆਰਪੁਰ ਪਰਮਪ੍ਰੀਤ ਸਿੰਘ, ਐਸਡੀਐਮ ਦਸੂਹਾ ਕਨਵਲਜੀਤ ਸਿੰਘ, ਐਸਡੀਐਮ ਮੁਕੇਰੀਆਂ ਜਯੋਤਸਨਾ, ਐਸਡੀਐਮ ਟਾਂਡਾ ਲਵਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਐਂਡ ਸਿੰਧ ਬੈਂਕ ਦੇ 119ਵੇਂ ਸਥਾਪਨਾ ਦਿਵਸ ਮੌਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਵ੍ਹੀਲ ਚੇਅਰਾਂ ਭੇਟ
Next articleਕੈਲਪੁਰ ਦੀ ਸੰਗਤ ਵਲੋਂ ਰਾਹ – ਗੀਰਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ