HOME ਮੈਂ ਉਨ੍ਹਾਂ ਹੋਣਹਾਰ ਅਤੇ ਵਧੀਆ ਨੰਬਰ ਲੈਕੇ ਜਾਣ ਵਾਲੇ ਬੱਚਿਆਂ ਦੇ ਉੱਜਵਲ...

ਮੈਂ ਉਨ੍ਹਾਂ ਹੋਣਹਾਰ ਅਤੇ ਵਧੀਆ ਨੰਬਰ ਲੈਕੇ ਜਾਣ ਵਾਲੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਸ਼ੁਭ ਕਾਮਨਾਵਾਂ ਭੇਟ ਕਰਦਾ ਹਾਂ –ਡਾ ਨਛੱਤਰ ਪਾਲ ਐਮ ਐਲ ਏ

4

ਨਵਾਂਸ਼ਹਿਰ   (ਸਮਾਜ ਵੀਕਲੀ)   (ਚਰਨਜੀਤ ਸੱਲ੍ਹਾ ) ਡਾ ਨਛੱਤਰ ਪਾਲ ਐਮ ਐਲ ਏ ਨਵਾਂਸ਼ਹਿਰ ਨੇ ਸ੍ਰੀ ਗੁਰੂ ਨਾਨਕ ਦੇਵ ਮਿਸ਼ਨ ਸੇਵਾ ਸੋਸਾਇਟੀ ਵੱਲੋਂ ਜ਼ਿਲ੍ਹੇ ਦੇ ਅੱਠਵੀਂ, ਦਸਵੀਂ ਅਤੇ ਬਾਰਵੀਂ (ਸੀਬੀਐਸਈ) ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਖੇਡਾਂ ਦੇ ਖੇਤਰ ਵਿੱਚ ਰਾਸ਼ਟਰੀ ਅਤੇ ਸੂਬਾ ਪੱਧਰ ‘ਤੇ ਉਪਲਬਧੀਆਂ ਹਾਸਲ ਕਰਨ ਵਾਲੇ ਖਿਡਾਰੀਆਂ, ਉਨ੍ਹਾਂ ਦੇ ਅਧਿਆਪਕਾਂ ਅਤੇ ਮਾਤਾ-ਪਿਤਾ ਨੂੰ ਵੀ ਸਨਮਾਨ ਅਤੇ ਪ੍ਰਸ਼ੰਸਾ ਦਿੱਤੀ ਗਈ। ਉਨ੍ਹਾਂ ਅੱਗੇ ਬੋਲਦਿਆਂ ਇਹ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਮਿਸ਼ਨ ਸੇਵਾ ਸੋਸਾਇਟੀ ਹਮੇਸ਼ਾ ਅਜਿਹੇ ਪ੍ਰੇਰਣਾਦਾਇਕ ਉਪਰਾਲੇ ਕਰਦੀ ਰਹਿੰਦੀ ਹੈ, ਜੋ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਹੋਰ ਮਿਹਨਤ ਕਰਨ ਅਤੇ ਜੀਵਨ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਉਤਸ਼ਾਹਿਤ ਕਰਦੇ ਹਨ। ਸੋਸਾਇਟੀ ਵੱਲੋਂ ਸਨਮਾਨ ਦੇ ਨਾਲ-ਨਾਲ ਸਨਮਾਨ ਰਾਸ਼ੀ ਵੀ ਭੇਟ ਕੀਤੀ ਗਈ, ਜੋ ਇੱਕ ਸ਼ਲਾਘਾਯੋਗ ਕਦਮ ਹੈ। ਮੈਨੂੰ ਵੀ ਇਸ ਸਮਾਗਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ ਅਤੇ ਮੇਰੇ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਕੁੱਲ ₹25,000 ਦੀ ਰਾਸ਼ੀ ਭੇਟ ਕੀਤੀ ਗਈ। ਬੱਚਿਆਂ ਦੀਆਂ ਪ੍ਰਾਪਤੀਆਂ ਦੇਖ ਕੇ ਬਹੁਤ ਖੁਸ਼ੀ ਅਤੇ ਮਾਣ ਮਹਿਸੂਸ ਹੋਇਆ। ਮੈਂ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹਾਂ। ਇਸ ਮੌਕੇ ਤੇ ਲਲਿਤ ਮੋਹਨ ਪਾਠਕ , ਅਧਿਆਪਕ ਅਤੇ ਵਿਦਿਆਰਥੀਆਂ ਦੇ ਮਾਂ ਪਿਓ ਹਾਜ਼ਰ ਸਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਕੈਲਪੁਰ ਦੀ ਸੰਗਤ ਵਲੋਂ ਰਾਹ – ਗੀਰਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
Next articleਵੈਨੇਜ਼ੁਏਲਾ ਭੂਚਾਲ ਨਾਲ ਕੰਬਿਆ, 10,000 ਤੋਂ ਵੱਧ ਮੌਤਾਂ ਦਾ ਖਦਸ਼ਾ, ਤੀਬਰਤਾ 7.2 ਅਤੇ 7.5