HOME ਕਾਂਗਰਸ ਪਾਰਟੀ ਦੇ ਹਲਕਾ ਯੂਥ ਪ੍ਰਧਾਨ ਬਣਨ ‘ਤੇ ਨਿਰਮਲ ਸਿੰਘ ਦਾ...

ਕਾਂਗਰਸ ਪਾਰਟੀ ਦੇ ਹਲਕਾ ਯੂਥ ਪ੍ਰਧਾਨ ਬਣਨ ‘ਤੇ ਨਿਰਮਲ ਸਿੰਘ ਦਾ ਕੀਤਾ ਸਨਮਾਨ।

3
ਬਲਾਚੌਰ,   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਕਾਂਗਰਸ ਪਾਰਟੀ ਦੇ ਭਰਥਲਾ‌ ਤੋਂ ਸਾਬਕਾ ਬਲਾਕ ਸੰਮਤੀ ਚੇਅਰਮੈਨ ਧਰਮਪਾਲ ਭਰਥਲਾ ਵੱਲੋਂ ਆਪਣੇ ਸਾਥੀਆਂ ਸਮੇਤ ਨਿਰਮਲ ਸਿੰਘ  ਨੂੰ ਹਲਕਾ ਯੂਥ ਕਾਂਗਰਸ ਪ੍ਰਧਾਨ ਨਿਯੁਕਤ ਹੋਣ ‘ਤੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਮਰਥਕ ਹਾਜ਼ਰ ਸਨ ਜਿਨ੍ਹਾਂ ਨੇ ਨਿਰਮਲ ਸਿੰਘ  ਦੇ ਹਾਰ ਪਾ ਕੇ  ਵਧਾਈ ਦਿੱਤੀ। ਧਰਮਪਾਲ ਨੇ ਕਿਹਾ ਕਿ ਨਿਰਮਲ ਸਿੰਘ  ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ ਅਤੇ ਪਾਰਟੀ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਮਿਹਨਤ ਅਤੇ ਲਗਨ ਦਾ ਨਤੀਜਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਿਰਮਲ ਸਿੰਘ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਤੇ ਯੂਥ ਆਗੂ ਅਭਿਸ਼ੇਕ ਰਾਣਾ ਨੇ ਵੀ ਨਿਰਮਲ ਸਿੰਘ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਨਿਰਮਲ ਸਿੰਘ ਇਕ ਮਿਹਨਤੀ ਨੌਜਵਾਨ ਹੈ। ਉਹਨਾਂ ਨੇ ਕਿਹਾ ਕਿ ਨਿਰਮਲ ਸਿੰਘ ਵੱਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਇਆ ਜਾਵੇਗਾ। ਅਤੇ ਯੂਥ ਦੀਆਂ ਸਮੱਸਿਆਵਾਂ ਨੂੰ ਮੁੱਖ ਤੌਰ ਤੇ ਸਰਕਾਰਾਂ ਤੱਕ ਪਹੁੰਚਾਇਆ ਜਾਵੇਗਾ ਤੇ ਉਹਨਾਂ ਦੀ ਸਮੱਸਿਆ ਦਾ ਹੱਲ ਕਰਵਾਇਆ ਜਾਵੇਗਾ ਇਸ ਮੌਕੇ ਨਿਰਮਲ ਸਿੰਘ  ਨੇ ਪਾਰਟੀ ਹਾਈਕਮਾਨ ਅਤੇ ਸਾਰੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ‘ਤੇ ਜਤਾਏ ਗਏ ਭਰੋਸੇ ‘ਤੇ ਖਰਾ ਉਤਰਨ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਉਠਾਇਆ ਜਾਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਤੇ ਧਰਮਪਾਲ ਸਾਬਕਾ ਚੇਅਰਮੈਨ ,ਅਭਿਸ਼ਕ ਰਾਣਾ , ਪ੍ਰਿੰਸ ਪਾਵਰ ਯੂਥ ਆਗੂ , ਨਿਰਮਲ ਸਿੰਘ ਯੂਥ ਕਾਂਗਰਸ ਪ੍ਰਧਾਨ ਬਲਾਚੌਰ , ਦੀਲਵਰ ਸਿੰਘ ,ਹੈਪੀ,   , ਲੱਡੂ , ਬਿੱਲਾ ਭਰਥਲਾ , ਰੋਹਿਤ ਘਈ , ਹੈਪੀ ਪ੍ਰਧਾਨ , ਦਰੀ ਭਰਥਲਾ , ਪ੍ਰਜਾਵਲ , ਬਾਬਲ ਰੋਪੜ੍ਹ , ਮੌਜੂਦ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਹਲਕਾ ਬਲਾਚੌਰ ਦੇ ਸਰਬਪੱਖੀ ਵਿਕਾਸ ਲਈ ਚੇਅਰਮੈਨ ਸਤਨਾਮ ਜਲਾਲਪੁਰ ਦੀ ਵੱਡੀ ਮੁਹਿੰਮ; ਵਿੱਤ ਮੰਤਰੀ ਅਤੇ ਸਿੰਚਾਈ ਮੰਤਰੀ ਨਾਲ ਕੀਤੀਆਂ ਅਹਿਮ ਮੁਲਾਕਾਤਾਂ
Next articleਮਨੁੱਖਤਾ ਲਈ ਮਿਸਾਲ ਬਣੇ ਦੇਹਦਾਨੀ ਰਾਮ ਪ੍ਰਕਾਸ਼