HOME ਸੋਸ਼ਲ ਵਰਕਰਜ਼ ਵੈਲਫੇਅਰ ਸੋਸਾਇਟੀ ਵੱਲੋਂ ਕੋਹਾੜਾ ਚੌਂਕ ਵਿਖੇ ਸਵੱਛ ਭਾਰਤ ਅਭਿਆਨ ਤਹਿਤ...

ਸੋਸ਼ਲ ਵਰਕਰਜ਼ ਵੈਲਫੇਅਰ ਸੋਸਾਇਟੀ ਵੱਲੋਂ ਕੋਹਾੜਾ ਚੌਂਕ ਵਿਖੇ ਸਵੱਛ ਭਾਰਤ ਅਭਿਆਨ ਤਹਿਤ ਸਫ਼ਾਈ ਮੁਹਿੰਮ

2
ਲੁਧਿਆਣਾ   (ਸਮਾਜ ਵੀਕਲੀ)   ( ਕਰਨੈਲ ਸਿੰਘ ਐੱਮ.ਏ.) ਸੋਸ਼ਲ ਵਰਕਰਜ਼ ਵੈਲਫੇਅਰ ਸੋਸਾਇਟੀ ਦੇ ਚੇਅਰਮੈਨ ਸੰਨੀ ਮਲਿਕ ਅਤੇ ਪ੍ਰਧਾਨ ਅਮਿਤ ਵਰਮਾ ਦੀ ਅਗਵਾਈ ਹੇਠ ਯੂਥ ਵਲੰਟੀਅਰਾਂ ਦੇ ਸਹਿਯੋਗ ਨਾਲ ਕੋਹਾੜਾ ਚੌਂਕ, ਲੁਧਿਆਣਾ ਵਿਖੇ ਸੋਸਾਇਟੀ ਦੇ ਦਫ਼ਤਰ ਦੇ ਆਲੇ-ਦੁਆਲੇ ਸਵੱਛ ਭਾਰਤ ਅਭਿਆਨ ਤਹਿਤ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ।ਇਸ ਮੌਕੇ ਵਲੰਟੀਅਰਾਂ ਵੱਲੋਂ ਇਲਾਕੇ ਵਿੱਚ ਪਿਆ ਕੂੜਾ-ਕਰਕਟ ਇਕੱਠਾ ਕਰਕੇ ਸਫ਼ਾਈ ਕੀਤੀ ਗਈ ਅਤੇ ਆਮ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਜਾਗਰੂਕ ਕੀਤਾ ਗਿਆ। ਸੋਸਾਇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਸਿਹਤਮੰਦ ਸਮਾਜ ਦੀ ਨੀਂਹ ਹੈ ਅਤੇ ਹਰ ਨਾਗਰਿਕ ਨੂੰ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਚੇਅਰਮੈਨ ਸੰਨੀ ਮਲਿਕ ਨੇ ਕਿਹਾ ਕਿ ਸਫ਼ਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਪ੍ਰਧਾਨ ਅਮਿਤ ਵਰਮਾ ਨੇ ਕਿਹਾ ਕਿ ਸੋਸਾਇਟੀ ਭਵਿੱਖ ਵਿੱਚ ਵੀ ਅਜਿਹੀਆਂ ਸਮਾਜ ਸੇਵੀ ਗਤੀਵਿਧੀਆਂ ਕਰਦੀ ਰਹੇਗੀ ਤਾਂ ਜੋ ਲੋਕਾਂ ਵਿੱਚ ਸਫ਼ਾਈ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਵਧਾਈ ਜਾ ਸਕੇ। ਇਸ ਮੌਕੇ ਸੋਸਾਇਟੀ ਦੇ ਯੂਥ ਵਲੰਟੀਅਰਾਂ ਅਤੇ ਹੋਰ ਮੈਂਬਰਾਂ ਨੇ ਵੀ ਸਰਗਰਮ ਭੂਮਿਕਾ ਨਿਭਾਈ ਅਤੇ ਲੋਕਾਂ ਨੂੰ ਸਫ਼ਾਈ ਬਣਾਈ ਰੱਖਣ ਦਾ ਸੰਦੇਸ਼ ਦਿੱਤਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਅਹਿਮ ਮੀਟਿੰਗ; ਮੰਗਾਂ ਵਿੱਤ ਮੰਤਰੀ ਤੱਕ ਪਹੁੰਚਾਉਣ ਲਈ ਚੇਅਰਮੈਨ ਸਤਨਾਮ ਜਲਾਲਪੁਰ ਦਾ ਕੀਤਾ ਧੰਨਵਾਦ
Next articleਡਿਸਟ੍ਰੀਬਿਊਟਰ ਅਤੇ ਕੰਪਨੀ ਇੱਕੋ ਗੱਡੀ ਦੇ ਦੋ ਪਹੀਏ ਹਨ – ਗੌਰਵ ਖਰਬੰਦਾ, ਜਸਪਾਲ ਖਾਲਸਾ