ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਟੋਪਾਨ ਫੈਕਟਰੀ ਟੌਂਸਾ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਪ੍ਰਾਪਤ ਹੋਈ ਕਿ ਟੋਪਾਨ ਫੈਕਟਰੀ, ਟੌਂਸਾ ਦੇ ਕੋਲ ਇਕ ਐਕਸੀਡੈਂਟ ਹੋਇਆ ਹੈ। ਉਨ੍ਹਾਂ ਨੇ ਆਪਣੀ ਟੀਮ ਨਾਲ ਮੌਕੇ ਤੇ ਤਰੁੰਤ ਜਾ ਕੇ ਦੇਖਿਆ ਕਿ ਇੱਕ ਕਾਰ ਜਿਸ ਦਾ ਨੰਬਰ ਪੀ ਬੀ 07 ਸੀ ਡੀ 1866 ਜਿਸ ਨੂੰ ਪ੍ਰਧਾਨ ਸ਼ਿਵ ਪੁੱਤਰ ਕਿਸ਼ਨ ਚੰਦ ਵਾਸੀ ਗੜ੍ਹਦੀਵਾਲ,ਜ਼ਿਲ੍ਹਾ ਹੁਸ਼ਿਆਰਪੁਰ ਚਲਾ ਰਿਹਾ ਸੀ ਕਾਰ ਨੂੰ ਕਿਸੇ ਅਣਪਛਾਤੇ ਟਰੱਕ ਵਲੋਂ ਫੇਟ ਮਾਰੀ ਗਈ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ ।ਜਿਸ ਕਾਰ ਨੁਕਸਾਨੀ ਗਈ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ । ਐਸ ਐਸ ਐਫ ਦੀ ਟੀਮ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਦੀ ਰਿਕਵਰੀ ਨਾਲ ਕਾਰ ਨੂੰ ਸਾਈਡ ਤੇ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਈਆਂ ਗਿਆ।ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





