ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਸਮਾਜ ਸੇਵਿਕਾ ਅਤੇ ਸ਼ਿਕਾਇਤਕਰਤਾ ਸ਼੍ਰੀਮਤੀ ਰੇਣੂ ਕੁਮਾਰੀ ਨੇ ਪੁਲਿਸ ਕਮਿਸ਼ਨਰ, ਲੁਧਿਆਣਾ ਨੂੰ ਇੱਕ ਲਿਖਤੀ ਸ਼ਿਕਾਇਤ ਦੇ ਕੇ ਦੋਸ਼ ਲਗਾਇਆ ਹੈ ਕਿ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਲਗਾਤਾਰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਜਾਣਬੁੱਝ ਕੇ ਝੂਠੇ ਮਾਮਲਿਆਂ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਉਕਤ ਵਿਅਕਤੀਆਂ ਖ਼ਿਲਾਫ਼ ਪਹਿਲਾਂ ਵੀ ਥਾਣਾ ਡਿਵੀਜ਼ਨ ਨੰਬਰ-3 ਅਤੇ ਥਾਣਾ ਡਿਵੀਜ਼ਨ ਨੰਬਰ-4, ਲੁਧਿਆਣਾ ਵਿੱਚ ਵੱਖ-ਵੱਖ ਸ਼ਿਕਾਇਤਾਂ ਅਤੇ ਮਾਮਲੇ ਦਰਜ ਹਨ। ਇਸ ਦੇ ਬਾਵਜੂਦ ਉਹ ਲਗਾਤਾਰ ਸ਼ਿਕਾਇਤਕਰਤਾ ਅਤੇ ਉਸ ਦੇ ਪਰਿਵਾਰ ‘ਤੇ ਦਬਾਅ ਬਣਾਉਣ ਅਤੇ ਧਮਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸ਼ਿਕਾਇਤ ਅਨੁਸਾਰ, ਹਾਲ ਹੀ ਵਿੱਚ 25 ਜੂਨ 2026 ਨੂੰ ਦੁਪਹਿਰ ਕਰੀਬ 1:40 ਵਜੇ ਸ਼ਿਕਾਇਤਕਰਤਾ ਦੇ ਘਰ ਦੇ ਬਾਹਰ PB-10-AD-1177 ਨੰਬਰ ਦੀ ਸਵਿਫਟ ਕਾਰ ਵਿੱਚ ਕੁਝ ਵਿਅਕਤੀ ਪਹੁੰਚੇ। ਦੋਸ਼ ਹੈ ਕਿ ਉਨ੍ਹਾਂ ਨੇ ਘਰ ਦੇ ਬਾਹਰ ਹੰਗਾਮਾ ਕੀਤਾ, ਗਾਲੀ-ਗਲੌਚ ਕੀਤੀ, ਧਮਕੀਆਂ ਦਿੱਤੀਆਂ ਅਤੇ ਪਰਿਵਾਰ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋਈ ਹੈ। ਅਰਜ਼ੀ ਵਿੱਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਵਿਰੋਧੀ ਧਿਰ ਵੱਲੋਂ ਪਹਿਲਾਂ ਵੀ ਕਈ ਵਾਰ ਝੂਠੀਆਂ ਸ਼ਿਕਾਇਤਾਂ ਦੇ ਕੇ ਪਰਿਵਾਰ ਨੂੰ ਪ੍ਰੇਸ਼ਾਨ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਭਵਿੱਖ ਵਿੱਚ ਉਸ ਜਾਂ ਉਸ ਦੇ ਪਰਿਵਾਰ ਦੇ ਕਿਸੇ ਮੈਂਬਰ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ, ਜਿਸ ਦੀ ਜ਼ਿੰਮੇਵਾਰੀ ਸੰਬੰਧਿਤ ਦੋਸ਼ੀਆਂ ਦੀ ਹੋਵੇਗੀ।ਸ਼ਿਕਾਇਤਕਰਤਾ ਨੇ ਪੁਲਿਸ ਕਮਿਸ਼ਨਰ ਕੋਲ ਹੇਠ ਲਿਖੀਆਂ ਮੰਗਾਂ ਕੀਤੀਆਂ ਹਨ— ਪੂਰੇ ਮਾਮਲੇ ਦੀ ਨਿਰਪੱਖ ਅਤੇ ਗਹਿਰਾਈ ਨਾਲ ਜਾਂਚ ਕਰਵਾਈ ਜਾਵੇ। ਸੀਸੀਟੀਵੀ ਫੁਟੇਜ ਅਤੇ ਹੋਰ ਉਪਲਬਧ ਸਬੂਤਾਂ ਦੀ ਜਾਂਚ ਕੀਤੀ ਜਾਵੇ।ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਸ਼ਿਕਾਇਤਕਰਤਾ ਅਤੇ ਉਸ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ, ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ। ਸ਼ਿਕਾਇਤਕਰਤਾ ਨੇ ਵਿਸ਼ਵਾਸ ਪ੍ਰਗਟਾਇਆ ਹੈ ਕਿ ਲੁਧਿਆਣਾ ਪੁਲਿਸ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਉਸ ਨੂੰ ਇਨਸਾਫ਼ ਦਿਵਾਏਗੀ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਉਚਿਤ ਕਾਰਵਾਈ ਕਰੇਗੀ।ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





