ਅੰਮ੍ਰਿਤਸਰ/ਚੰਡੀਗੜ੍ਹ, (ਸਮਾਜ ਵੀਕਲੀ) (ਗੁਰਭਿੰਦਰ ਗੁਰੀ) ਪੰਜਾਬੀ ਸੱਭਿਆਚਾਰ ਸੱਥ ਅਤੇ ਸਾਹਿਤ ਸੰਸਥਾ ਅੰਮ੍ਰਿਤਸਰ ਵੱਲੋਂ ਸਰਦਾਰ ਕਰਮ ਸਿੰਘ ਹਿਸਟੋਰੀਅਨ ਅਤੇ ਕਾਮਰੇਡ ਮੋਤਾ ਸਿੰਘ ਝਬਾਲ ਲਾਇਬ੍ਰੇਰੀ ਵਿਖੇ ਇੱਕ ਪ੍ਰਭਾਵਸ਼ਾਲੀ ਸਾਹਿਤਕ ਅਤੇ ਸਮਾਜਿਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸੰਸਥਾ ਦੇ ਚੇਅਰਮੈਨ ਅਤੇ ਸੰਸਥਾਪਕ ਸਰਦਾਰ ਜਸਬੀਰ ਸਿੰਘ ਝਬਾਲ, ਡਾ. ਦਵਿੰਦਰ ਕੌਰ, ਕਿਸਾਨ ਆਗੂ ਸੁੱਚਾ ਸਿੰਘ ਅਜਨਾਲਾ ਅਤੇ ਸਰਦਾਰ ਬਲਵਿੰਦਰ ਸਿੰਘ ਝਬਾਲ ਵੱਲੋਂ ਕੀਤੀ ਗਈ। ਸਮਾਗਮ ਵਿੱਚ ਸਮਾਜ ਸੇਵਾ ਅਤੇ ਕਿਸਾਨੀ ਅੰਦੋਲਨ ਦੌਰਾਨ ਨਿਭਾਈਆਂ ਵਿਲੱਖਣ ਸੇਵਾਵਾਂ ਲਈ ਉੱਘੇ ਸਮਾਜ ਸੇਵੀ ਡਾ. ਸਵੈਮਾਨ ਸਿੰਘ ਪੱਖੋਕੇ (ਅਮਰੀਕਾ) ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸੰਸਥਾ ਦੀ ਪ੍ਰਧਾਨ ਡਾ. ਰਾਜਬੀਰ ਕੌਰ ਬੀਰ ਗਰੇਵਾਲ ਅਤੇ ਚੇਅਰਮੈਨ ਸਰਦਾਰ ਜਸਬੀਰ ਸਿੰਘ ਝਬਾਲ ਵੱਲੋਂ ਉਨ੍ਹਾਂ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ ਗਿਆ।ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਦਵਿੰਦਰਪ੍ਰੀਤ ਕੌਰ, ਸੁੱਚਾ ਸਿੰਘ ਅਜਨਾਲਾ ਅਤੇ ਜਸਬੀਰ ਸਿੰਘ ਝਬਾਲ ਨੇ ਸਮਾਜਿਕ ਅਤੇ ਸਾਹਿਤਕ ਖੇਤਰ ਵਿੱਚ ਅਜਿਹੀਆਂ ਸ਼ਖ਼ਸੀਅਤਾਂ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਪੰਜਾਬੀ ਸੱਭਿਆਚਾਰ ਸੱਥ ਅਤੇ ਸਾਹਿਤ ਸੰਸਥਾ ਦਾ ਬੁਲਾਰਾ “ਸਤਰੰਗੀ ਮੈਗਜ਼ੀਨ” ਵੀ ਲੋਕ ਅਰਪਣ ਕੀਤਾ ਗਿਆ।ਸੰਸਥਾ ਦੇ ਚੇਅਰਮੈਨ ਸਰਦਾਰ ਜਸਬੀਰ ਸਿੰਘ ਝਬਾਲ ਨੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਬਾਰੇ ਗੱਲ ਕਰਦਿਆਂ ਕਿਹਾ ਕਿ ਡਾ. ਸਵੈਮਾਨ ਸਿੰਘ ਦਾ ਪਰਿਵਾਰ ਸ਼ੁਰੂ ਤੋਂ ਹੀ ਸੰਘਰਸ਼ ਅਤੇ ਸਮਾਜ ਸੇਵਾ ਨਾਲ ਜੁੜਿਆ ਰਿਹਾ ਹੈ। ਉਨ੍ਹਾਂ ਕਿਹਾ ਕਿ ਡਾ. ਸਵੈਮਾਨ ਸਿੰਘ ਨੇ ਕਿਸਾਨੀ ਅੰਦੋਲਨ ਦੌਰਾਨ ਮਨੁੱਖਤਾ ਦਾ ਧਰਮ ਨਿਭਾਉਂਦਿਆਂ ਮੁਫ਼ਤ ਮੈਡੀਕਲ ਸੇਵਾਵਾਂ ਦੇ ਕੇ ਇਤਿਹਾਸਕ ਯੋਗਦਾਨ ਪਾਇਆ, ਜਿਸ ਲਈ ਅੱਜ ਸੰਸਥਾ ਵੱਲੋਂ ਉਨ੍ਹਾਂ ਨੂੰ “ਭਗਤ ਪੂਰਨ ਸਿੰਘ ਸਮਾਜ ਸੇਵਾ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ ਹੈ। ਆਪਣੇ ਸੰਬੋਧਨ ਦੌਰਾਨ ਡਾ. ਸਵੈਮਾਨ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਦੇ ਇਤਿਹਾਸਕ ਪਿੰਡ ਝਬਾਲ ਵਿੱਚ ਉਨ੍ਹਾਂ ਨੂੰ ਇੰਨਾ ਸਤਿਕਾਰ ਮਿਲਿਆ ਹੈ। ਉਨ੍ਹਾਂ ਨੇ ਸਮਾਗਮ ਵਿੱਚ ਸ਼ਾਮਲ ਹੋਏ ਸਾਰੇ ਲੇਖਕਾਂ, ਕਵੀਆਂ ਅਤੇ ਪਤਵੰਤਿਆਂ ਦਾ ਧੰਨਵਾਦ ਵੀ ਕੀਤਾ। ਸਾਹਿਤਕ ਪੇਸ਼ਕਾਰੀਆਂ ਦੇ ਦੌਰਾਨ ਡਾ. ਗੁਰਸਿਮਰਨ ਸਿੰਘ ਬੁੱਟਰ ਨੇ ਸੰਤ ਰਾਮ ਉਦਾਸੀ ਦੀ ਕਵਿਤਾ ਪੇਸ਼ ਕੀਤੀ, ਜਦਕਿ ਡਾ. ਰਾਜਬੀਰ ਕੌਰ ਬੀਰ ਗਰੇਵਾਲ ਨੇ ਡਾ. ਸਵੈਮਾਨ ਸਿੰਘ ਦੀ ਸ਼ਖਸੀਅਤ ‘ਤੇ ਆਧਾਰਿਤ ਵਿਸ਼ੇਸ਼ ਕਵਿਤਾ ਸੁਣਾਈ। ਇਸ ਤੋਂ ਇਲਾਵਾ ਬੀਬੀ ਬਲਵਿੰਦਰ ਕੌਰ ਪੰਧੇਰ ਅਤੇ ਡਾ. ਦਵਿੰਦਰ ਵੱਲੋਂ ਕਿਸਾਨੀ ਸੰਘਰਸ਼ ਸਬੰਧੀ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।ਇਸ ਮੌਕੇ ਡਾ. ਸਵੈਮਾਨ ਸਿੰਘ ਨੂੰ ਲੋਈ ਅਤੇ ਭਗਤ ਪੂਰਨ ਸਿੰਘ ਸਮਾਜ ਸੇਵਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ, ਜਦਕਿ ਉਨ੍ਹਾਂ ਦੀ ਟੀਮ ਦੇ ਮੈਂਬਰ ਸਰਦਾਰ ਸ਼ਮਸ਼ੇਰ ਸਿੰਘ, ਅਵਤਾਰ ਸਿੰਘ ਸੁਰ ਸਿੰਘ, ਅੰਮ੍ਰਿਤਪਾਲ ਸਿੰਘ, ਅੰਗਰੇਜ਼ ਸਿੰਘ, ਆਕਾਸ਼ਦੀਪ ਸਿੰਘ, ਪਹਿਲਵਾਨ ਪੱਖੋਕੇ ਅਤੇ ਨਵਰੂਪ ਸਿੰਘ ਨੂੰ ਗੁਰਮੁਖੀ ਅੱਖਰਾਂ ਵਾਲੇ ਸਨਮਾਨ ਚਿੰਨ੍ਹਾਂ ਨਾਲ ਨਿਵਾਜਿਆ ਗਿਆ। ਸਮਾਗਮ ਵਿੱਚ ਗੁਰਵਿੰਦਰ ਸਿੰਘ ਝਬਾਲ, ਜੇ.ਪੀ.ਐਸ. ਕੁੰਦਰਾ, ਗੁਰਤੇਜ ਸਿੰਘ, ਮਨਜੀਤ ਸਿੰਘ ਝਬਾਲ, ਪ੍ਰੀਤਮ ਸਿੰਘ ਭੱਟੀ, ਹਰਜੋਤ ਸਿੰਘ ਛਾਪਾ, ਗੁਰਦੀਪ ਸਿੰਘ ਭਿੱਖੀਵਿੰਡ, ਬਲਵਿੰਦਰ ਸਿੰਘ ਬਾਕੀਪੁਰ, ਕੁਲਵੰਤ ਸਿੰਘ ਛਾਪਾ, ਨਵਪ੍ਰੀਤ ਸਿੰਘ, ਰਵਿੰਦਰ ਸਿੰਘ, ਜੈਮਲ ਸਿੰਘ ਪਹੂਵਿੰਡ, ਰਣਜੀਤ ਸਿੰਘ ਰਾਣਾ ਪੰਜਵੜ ਅਤੇ ਹੋਰ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ। ਅੰਤ ਵਿੱਚ ਸੰਸਥਾ ਦੇ ਜਨਰਲ ਸਕੱਤਰ ਸਰਦਾਰ ਸਤਬੀਰ ਸਿੰਘ ਵੱਲੋਂ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਸਮਾਗਮ ਦੌਰਾਨ ਮਹਿਮਾਨਾਂ ਲਈ ਚਾਹ-ਪਾਣੀ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





