HOME ਪਿਛਲੀਆਂ ਸਰਕਾਰਾਂ ਨੇ ਵਿਕਾਸ ਦੀ ਜਗ੍ਹਾ ਕੀਤਾ ਵਿਨਾਸ਼: ਬਾਜਵਾ

ਪਿਛਲੀਆਂ ਸਰਕਾਰਾਂ ਨੇ ਵਿਕਾਸ ਦੀ ਜਗ੍ਹਾ ਕੀਤਾ ਵਿਨਾਸ਼: ਬਾਜਵਾ

3
ਫੋਟੋ ਅਜਮੇਰ ਦੀਵਾਨਾ
ਵਾਰਡ ਨੰਬਰ 4 ਤੋਂ ਅਕਾਲੀ ਦਲ ਦੇ ਉਮੀਦਵਾਰ ਰਕੇਸ਼ ਗੋਰਾ ਦੇ ਚੋਣ ਦਫ਼ਤਰ ਦਾ ਹੋਇਆ ਉਦਘਾਟਨ
ਸਾਬਕਾ ਕੌਂਸਲਰ ਰਣਜੀਤ ਸਿੰਘ ਨੇ ਰਿਬਨ ਕੱਟ ਕੇ ਕੀਤੀ ਦਫ਼ਤਰ ਦੀ ਸ਼ੁਰੂਆਤ
ਹੁਸ਼ਿਆਰਪੁਰ,  (ਸਮਾਜ ਵੀਕਲੀ)   ( ਤਰਸੇਮ ਦੀਵਾਨਾ ) – “ਹੁਸ਼ਿਆਰਪੁਰ ਸ਼ਹਿਰ ਨੂੰ ਅਕਾਲੀ ਸਰਕਾਰ ਨੇ ਵਿਕਾਸ ਦੀਆਂ ਬੁਲੰਦੀਆਂ ‘ਤੇ ਲਿਜਾਣ ਵਿੱਚ ਕੋਈ ਕਸਰ ਨਹੀਂ ਸੀ ਛੱਡੀ। ਚਾਹੇ ਉਹ ਮਿਨੀ ਸੈਕਟਰੀਏਟ ਹੋਵੇ, ਬੱਸ ਸਟੈਂਡ, ਭੰਗੀ ਚੋਅ ਦੇ ਪੁਲ ਜਾਂ ਡੈਮ ਹੋਣ—ਇਹ ਸਭ ਸ਼੍ਰੋਮਣੀ ਅਕਾਲੀ ਦਲ ਦੀ ਦੇਣ ਹਨ। ਪਰ ਉਸ ਤੋਂ ਬਾਅਦ ਆਉਣ ਵਾਲੀਆਂ ਸਰਕਾਰਾਂ ਨੇ ਵਿਕਾਸ ਕਰਨ ਦੀ ਬਜਾਏ ਹੁਸ਼ਿਆਰਪੁਰ ਦਾ ਵਿਨਾਸ਼ ਕੀਤਾ ਅਤੇ ਇਸ ਨੂੰ ਹਮੇਸ਼ਾ ਅਣਗੌਲਿਆ ਰੱਖਿਆ।” ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ (ਰਾਜ ਸਭਾ ਮੈਂਬਰ) ਵਰਿੰਦਰ ਸਿੰਘ ਬਾਜਵਾ ਨੇ ਵਾਰਡ ਨੰਬਰ 4 ਵਿਖੇ ਅਕਾਲੀ ਉਮੀਦਵਾਰ ਰਕੇਸ਼ ਗੋਰਾ ਦੇ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਕੀਤਾ। ਇਸ ਦਫ਼ਤਰ ਦਾ ਉਦਘਾਟਨ ਸਾਬਕਾ ਮਿਉਂਸਪਲ ਕੌਂਸਲਰ ਰਣਜੀਤ ਸਿੰਘ ਵੱਲੋਂ ਰੀਤ ਮੁਤਾਬਕ ਕੀਤਾ ਗਿਆ। ਇਸ ਮੌਕੇ ਇੱਕ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਜੀਵ ਤਲਵਾਰ ਨੇ ਕਹੇ। ਉਨ੍ਹਾਂ ਕਿਹਾ ਕਿ ਅੱਜ ਦੇ ਪ੍ਰੋਗਰਾਮ ਵਿੱਚ ਮਹਿਲਾਵਾਂ ਅਤੇ ਨੌਜਵਾਨਾਂ ਦੀ ਵੱਡੀ ਗਿਣਤੀ ਇਹ ਸਾਬਤ ਕਰਦੀ ਹੈ ਕਿ ਲੋਕ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਤੋਂ ਤੰਗ ਆ ਚੁੱਕੇ ਹਨ। ਜਿਹੜੀ ‘ਬਦਲਾਅ ਦੀ ਹਨੇਰੀ’ ਦੀ ਗੱਲ ਕੀਤੀ ਜਾਂਦੀ ਸੀ, ਅੱਜ ਉਸ ਝੂਠੇ ਬਦਲਾਅ ਤੋਂ ਬਦਲਾ ਲੈਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਰਕੇਸ਼ ਗੋਰਾ ਇਸ ਵਾਰ ਕੇਵਲ ਐਮ.ਸੀ. (ਕੌਂਸਲਰ) ਹੀ ਨਹੀਂ ਬਣਨਗੇ, ਬਲਕਿ ਇਹ ਜਿੱਤ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ਦਾ ਮੁੱਢ ਬੰਨ੍ਹੇਗੀ।
ਦਫ਼ਤਰ ਦਾ ਉਦਘਾਟਨ ਕਰਦਿਆਂ ਸਾਬਕਾ ਕੌਂਸਲਰ ਰਣਜੀਤ ਸਿੰਘ ਨੇ ਕਿਹਾ ਕਿ ਬਹਾਦਰਪੁਰ ਹਮੇਸ਼ਾ ਤੋਂ ਅਕਾਲੀਆਂ ਦਾ ਗੜ੍ਹ ਰਿਹਾ ਹੈ। ਹੁਣ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਕਿ ਇਸ ਇਲਾਕੇ ਨੂੰ ਦੁਬਾਰਾ ਅਕਾਲੀ ਦਲ ਦਾ ਅਜਿੱਤ ਕਿਲ੍ਹਾ ਬਣਾਈਏ। ਅਸੀਂ ਇਹ ਸੀਟ ਵੱਡੇ ਫਰਕ ਨਾਲ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਮਜ਼ਬੂਤ ਕਰਾਂਗੇ। ਇਸ ਉਦਘਾਟਨੀ ਸਮਾਰੋਹ ਦੌਰਾਨ ਜਸਵਿੰਦਰ ਸਿੰਘ, ਨੀਤੀ ਤਲਵਾਰ, ਹਰਜੀ ਬਾਜਵਾ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਵਾਰਡ ਨੰਬਰ 26 ਦੇ ਵੋਟਰ
Next articleਸਤਿਗੁਰੂ ਕਬੀਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਇਆਲੀ ਕਲਾਂ