ਅਧਿਆਪਕਾਂ ਦੀਆਂ ਡਿਊਟੀਆਂ ਗੈਰ ਵਿਦਿਕ ਕੰਮਾ ਤੇ ਅੱਤ ਦੀ ਗਰਮੀ ਨੂੰ ਦੇਖਦਿਆਂ ਛੁੱਟੀਆਂ ਵਧਾਈਆਂ ਜਾਣ – ਸਾਂਝਾ ਅਧਿਆਪਕ ਫਰੰਟ
ਕਪੂਰਥਲਾ, (ਸਮਾਜ ਵੀਕਲੀ) ( ਵਿਸੇਸ ਪ੍ਰਤੀਨਿਧ )– ਅੱਤ ਦੀ ਪੈ ਰਹੀ ਗਰਮੀ ਨੂੰ ਵੇਖਦਿਆਂ ਹੋਇਆ 15 ਜੁਲਾਈ ਤੱਕ ਛੁੱਟੀਆਂ ਵਧਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਹੋਇਆਂ ਸਾਂਝਾ ਅਧਿਆਪਕ ਫਰੰਟ ਦੇ ਆਗੂ ਤੇ ਜੀ ਟੀ ਯੂ ਦੇ ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ , ਅਧਿਆਪਕ ਦਲ ਦੇ ਜਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਜੀ ਟੀ ਯੂ ਦੇ ਜਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਣ, ਡੀ ਟੀ ਐੱਫ ਦੇ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ, ਗੁਰਮੇਜ ਸਿੰਘ ਤਲਵੰਡੀ ਚੌਧਰੀਆਂ ਨੇ ਕਿਹਾ ਕਿ ਬਹੁ ਗਿਣਤੀ ਅਧਿਆਪਕਾਂ ਦੀਆਂ ਐਸ ਆਈ ਆਰ, ਡਰੱਗ ਸੈਂਸਸ ਅਤੇ ਆਰਥਿਕ ਸਰਵੇ ਬਤੌਰ ਬੀ ਐਲ ਓ ਜੁਲਾਈ ਮਹੀਨੇ ਦੌਰਾਨ ਡਿਊਟੀਆਂ ਲੱਗੀਆਂ ਹੋਈਆਂ ਹਨ ਜਦੋਂ ਕਿ ਬਹੁ ਗਿਣਤੀ ਸਕੂਲਾਂ ਵਿੱਚ ਸਟਾਫ ਦੀ ਵੱਡੇ ਪੱਧਰ ਦੇ ਘਾਟ ਹੈ। ਜਿਸ ਕਾਰਨ ਸਕੂਲਾਂ ਵਿੱਚ ਪੜ੍ਹਾਈ ਦਾ ਮਾਹੌਲ ਸੁਖਾਵਾਂ ਨਹੀਂ ਬਣ ਸਕਦਾ। ਬਹੁ ਗਿਣਤੀ ਅਧਿਆਪਕਾਂ ਦੀਆਂ ਲੱਗੀਆਂ ਗੈਰ ਵਿਦਿਅਕ ਕੰਮਾਂ ਵਿੱਚ ਡਿਊਟੀ ਲੱਗੇ ਹੋਣ ਕਾਰਣ ਤੇ ਅੱਤ ਦੀ ਗਰਮੀ ਵਿੱਚ ਸਕੂਲਾਂ ਵਿੱਚ ਬੱਚਿਆਂ ਨੂੰ ਕੌਣ ਪੜਾਵੇਗਾ ? ਇਸ ਲਈ ਸਰਕਾਰ ਨੂੰ ਇਹਨਾਂ ਗੱਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ 15 ਜੁਲਾਈ ਤੱਕ ਛੁੱਟੀਆਂ ਵਿੱਚ ਵਾਧਾ ਕਰਨਾ ਚਾਹੀਦਾ ਹੈ। ਇਸ ਮੌਕੇ ਤੇ ਭਜਨ ਸਿੰਘ ਮਾਨ, ਮਨਜਿੰਦਰ ਸਿੰਘ ਧੰਜੂ,ਹਰਦੇਵ ਸਿੰਘ ਖਾਨੋਵਾਲ,ਅਮਰੀਕ ਸਿੰਘ ਰੰਧਾਵਾ,ਸੁਖਵਿੰਦਰ ਸਿੰਘ ਕਾਲੇਵਾਲ,ਗੁਰਪ੍ਰੀਤ ਸਿੰਘ ਮੰਗੂਪੁਰ, ਰੇਸ਼ਮ ਸਿੰਘ, ਹਰਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਮੇਜ ਸਿੰਘ ਤਲਵੰਡੀ ਚੌਧਰੀਆਂ, ਯਾਦਵਿੰਦਰ ਸਿੰਘ, ਕੰਵਲਪ੍ਰੀਤ ਸਿੰਘ ਕੌੜਾ,ਮਨਜਿੰਦਰ ਸਿੰਘ ਠੱਟਾ, ਗੁਰਪ੍ਰੀਤ ਸਿੰਘ ਬੂਲਪੁਰ,ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਟਿੱਬਾ, ਜੈਮਲ ਸਿੰਘ, ਪਵਨ ਕੁਮਾਰ ਜੋਸੀ,ਤਜਿੰਦਰ ਸਿੰਘ ਅਲੌਦੀਪੁਰ, ਗੁਰਦੀਪ ਸਿੰਘ ਧੰਮ, ਹਰਵੇਲ ਸਿੰਘ ਆਦਿ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly




