ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ): ਪਿੰਡ ਮਾਲੇਵਾਲ ਕੋਹਲੀ ਵਿੱਚ ਪਲਸ ਪੋਲਿਓ ਮੁਹਿੰਮ ਤਹਿਤ ਆਂਗਣਵਾੜੀ ਵਰਕਰ ਦੀਕਸ਼ਾ ਵੱਲੋਂ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 0 ਤੋਂ 5 ਸਾਲ ਤੱਕ ਦੇ 47 ਬੱਚਿਆਂ ਨੂੰ ਪੋਲਿਓ ਰੋਕਥਾਮ ਦੀਆਂ ਬੂੰਦਾਂ ਪਿਲਾਈਆਂ ਗਈਆਂ। ਇਸ ਦੌਰਾਨ ਪਿੰਡ ਦੇ ਮਾਪਿਆਂ ਨੇ ਵੀ ਉਤਸ਼ਾਹ ਨਾਲ ਆਪਣੇ ਬੱਚਿਆਂ ਨੂੰ ਪੋਲਿਓ ਬੂਥ ’ਤੇ ਲਿਆ ਕੇ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦਿੱਤਾ।ਆਂਗਣਵਾੜੀ ਵਰਕਰ ਦੀਕਸ਼ਾ ਨੇ ਦੱਸਿਆ ਕਿ ਪੋਲਿਓ ਵਰਗੀ ਗੰਭੀਰ ਬਿਮਾਰੀ ਤੋਂ ਬੱਚਿਆਂ ਦੀ ਸੁਰੱਖਿਆ ਲਈ ਹਰ ਬੱਚੇ ਨੂੰ ਸਮੇਂ-ਸਮੇਂ ’ਤੇ ਪੋਲਿਓ ਦੀ ਖੁਰਾਕ ਪਿਲਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੋਲਿਓ ਦੀਆਂ ਬੂੰਦਾਂ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਇਹ ਬੱਚਿਆਂ ਨੂੰ ਅਪਾਹਜਤਾ ਵਰਗੀ ਗੰਭੀਰ ਸਮੱਸਿਆ ਤੋਂ ਬਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਚਲਾਈਆਂ ਜਾਣ ਵਾਲੀਆਂ ਟੀਕਾਕਰਨ ਅਤੇ ਪੋਲਿਓ ਮੁਹਿੰਮਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਅਤੇ ਆਪਣੇ ਬੱਚਿਆਂ ਦਾ ਸਮੇਂ ਸਿਰ ਟੀਕਾਕਰਨ ਜ਼ਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਸਮਾਜ ਦੇ ਸਹਿਯੋਗ ਨਾਲ ਹੀ ਪੋਲਿਓ ਮੁਕਤ ਭਾਰਤ ਦੇ ਸੁਪਨੇ ਨੂੰ ਸਾਕਾਰ ਰੱਖਿਆ ਜਾ ਸਕਦਾ ਹੈ। ਪਿੰਡ ਵਾਸੀਆਂ ਨੇ ਵੀ ਆਂਗਣਵਾੜੀ ਵਰਕਰ ਦੀਕਸ਼ਾ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿਹਤ ਸਬੰਧੀ ਅਜਿਹੀਆਂ ਮੁਹਿੰਮਾਂ ਲੋਕਾਂ ਵਿੱਚ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਬੱਚਿਆਂ ਦੇ ਸੁਰੱਖਿਅਤ ਭਵਿੱਖ ਲਈ ਵੀ ਬਹੁਤ ਲਾਭਦਾਇਕ ਸਾਬਤ ਹੋ ਰਹੀਆਂ ਹਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly




