HOME ਬਿਜਲੀ ਦੇ ਕੱਟਾਂ ਨੇ ਆਮ ਲੋਕਾਂ ਤੇ ਕਿਸਾਨਾਂ ਨੂੰ ਕੀਤਾ ਬੇਹਾਲ- ਅੰਮ੍ਰਿਤਪਾਲ...

ਬਿਜਲੀ ਦੇ ਕੱਟਾਂ ਨੇ ਆਮ ਲੋਕਾਂ ਤੇ ਕਿਸਾਨਾਂ ਨੂੰ ਕੀਤਾ ਬੇਹਾਲ- ਅੰਮ੍ਰਿਤਪਾਲ ਭੌਂਸਲੇ

2
ਅੰਮ੍ਰਿਤਪਾਲ ਭੌਂਸਲੇ

ਫਿਲੌਰ/ਅੱਪਰਾ,  (ਸਮਾਜ ਵੀਕਲੀ)   (ਦੀਪਾ)-ਫਿਲੌਰ ਵਿਧਾਨ ਸਭਾ ਦੇ ਨੌਜਵਾਨ ਤੇ ਤੇਜ਼ ਤਰਾਰ ਕਾਂਗਰਸੀ ਆਗੂ ਅੰਮ੍ਰਿਤਪਾਲ ਭੌਂਸਲੇ ਨੇ ਕਿਹਾ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ੍ਹ ਹੈ ਜਿਸ ਆਮ ਲੋਕਾਂ ਦਾ ਜੀਣਾ ਦੁੱਭਰ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੜਾਕੇ ਦੀ ਗਰਮੀ ਵਿੱਚ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋਇਆ ਪਿਆ ਹੈ ਪਰ ਆਪ ਸਰਕਾਰ ਜਿਥੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਬੀਜਣ ਲਈ 8 ਘੰਟੇ ਬਿਜਲੀ ਸਪਲਾਈ ਦੇਣ ਤੋਂ ਨਾਕਾਮ ਰਹੀ, ਉਥੇ ਘਰੇਲੂ ਖਪਤਕਾਰਾਂ ਨੂੰ ਬਿਜਲੀ ਦੇ ਕੱਟਾਂ ਨੇ ਬੇਹਾਲ ਕੀਤਾ ਹੋਇਆ ਹੈ। ਸ੍ਰੀ ਭੌਂਸਲੇ ਨੇ ਅੱਗੇ ਕਿਹਾ ਕਿ ਸਰਕਾਰ ਨੂੰ ਆਮ ਲੋਕਾਂ ਤੇ ਕਿਸਾਨਾਂ ਦੇ ਹਿੱਤਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਬਿਜਲੀ ਦੇ ਪੁਖਤਾ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ 2027 ਵਿੱਚ ਸਰਕਾਰ ਬਣਾਏਗੀ ਅਤੇ ਆਮ ਲੋਕਾਂ ਤੇ ਕਿਸਾਨਾਂ, ਵਪਾਰੀਆਂ ਅਤੇ ਮਜ਼ਦੂਰ ਜਮਾਤ ਦਾ ਧਿਆਨ ਰੱਖੇਗੀ ਅਤੇ ਉਸਾਰੂ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਨੂੰ ਸਿਵਾਏ ਕਰਜ਼ਾਈ ਕਰਨ ਤੋਂ ਕੁਝ ਨਹੀਂ ਕਰ ਰਹੀ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਕਿਸਾਨ ਤੇ ਲੋਕ ਵਿਰੋਧੀ ਆਮ ਆਦਮੀ ਪਾਰਟੀ ਦਾ ਅਸਲੀ ਚਿਹਰਾ ਆਇਆ ਸਾਹਮਣੇ-ਮਨਜੀਤ ਸਿੰਘ ਖਾਲਸਾ
Next articleਪੀਰ ਬਾਬਾ ਸੱਯਦ ਸ਼ਾਹ ਬਲੀ ਭਾਰ ਸਿੰਘਪੁਰ ਦੇ ਅਸਥਾਨ ‘ਤੇ ਦੋ ਦਿਨਾਂ ਸਾਲਾਨਾ ਜੋੜ ਮੇਲਾ ਅੱਜ ਤੋਂ ਸ਼ੁਰੂ