HOME ਅਣਐਲਾਨੇ ਕੱਟਾਂ ਨੇ ਲੋਕਾਂ ਦਾ ਜੀਣਾ ਕੀਤਾ ਮੁਹਾਲ- ਦਲਜੀਤ ਸਿੰਘ ਬਿੱਟੂ

ਅਣਐਲਾਨੇ ਕੱਟਾਂ ਨੇ ਲੋਕਾਂ ਦਾ ਜੀਣਾ ਕੀਤਾ ਮੁਹਾਲ- ਦਲਜੀਤ ਸਿੰਘ ਬਿੱਟੂ

3
ਦਲਜੀਤ ਸਿੰਘ ਬਿੱਟੂ
ਮੋਰਿੰਡਾ,  (ਸਮਾਜ ਵੀਕਲੀ)   (ਸੁਖਵਿੰਦਰ ਸਿੰਘ ਹੈਪੀ): ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਹਰ ਫਰੰਟ ’ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ, ਜਿਸ ਕਾਰਨ ਅੱਜ ਸੂਬੇ ਦੇ ਆਮ ਲੋਕਾਂ ਦਾ ਜੀਣਾ ਦੁੱਭਰ ਹੋ ਚੁੱਕਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵੀ ਆਗੂ ਦਲਜੀਤ ਸਿੰਘ ਬਿੱਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸਰਕਾਰ ਦੀਆਂ ਨਾਕਾਮੀਆਂ ’ਤੇ ਤਿੱਖਾ ਹਮਲਾ ਬੋਲਦਿਆਂ ਦਲਜੀਤ ਸਿੰਘ ਬਿੱਟੂ ਨੇ ਕਿਹਾ ਕਿ ਇੱਕ ਪਾਸੇ ਜਿੱਥੇ ਹੱਡ-ਭੰਨਵੀਂ ਕੜਾਕੇ ਦੀ ਗਰਮੀ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋਇਆ ਪਿਆ ਹੈ, ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ’ਤੇ ਲਗਾਏ ਜਾ ਰਹੇ ਲੰਮੇ ਅਤੇ ਅਣਐਲਾਨੇ ਬਿਜਲੀ ਕੱਟਾਂ ਨੇ ਜਨਤਾ ਨੂੰ ਬੇਹਾਲ ਕਰ ਕੇ ਰੱਖ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਆਮ ਲੋਕਾਂ ਅਤੇ ਕਿਸਾਨਾਂ ਦੇ ਹਿੱਤਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਸੂਬੇ ਵਿੱਚ ਬਿਜਲੀ ਦੇ ਪੁਖ਼ਤਾ ਤੇ ਨਿਰਵਿਘਨ ਪ੍ਰਬੰਧ ਯਕੀਨੀ ਬਣਾਉਣੇ ਚਾਹੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਪੰਜਾਬ ਨੂੰ ਵਿਕਾਸ ਦੀ ਲੀਹ ’ਤੇ ਪਾਉਣ ਦੀ ਬਜਾਏ ਸਿਰਫ਼ ਕਰਜ਼ਾਈ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ। ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਸੂਬਾ ਆਰਥਿਕ ਪੱਖੋਂ ਦਿਨ-ਬ-ਦਿਨ ਪੱਛੜਦਾ ਜਾ ਰਿਹਾ ਹੈ। ਸ੍ਰੀ ਬਿੱਟੂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੇ ਝੂਠੇ ਲਾਰਿਆਂ ਤੋਂ ਤੰਗ ਆ ਚੁੱਕੇ ਹਨ ਅਤੇ ਬਦਲਾਅ ਚਾਹੁੰਦੇ ਹਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬਾਲ ਕਵਿਤਾ
Next articleਮਨੁੱਖ ਨੂੰ ਲੈ ਡੁੱਬੇਗੀ ਉਸਦੀ ਉਪਭੋਗਤਾਵਾਦੀ ਪ੍ਰਵਿਰਤੀ….