HOME *ਨਸ਼ਿਆਂ ਨੂੰ ਅਲਵਿਦਾ, ਖੇਡਾਂ ਨੂੰ ਜੀ ਆਇਆਂ*

*ਨਸ਼ਿਆਂ ਨੂੰ ਅਲਵਿਦਾ, ਖੇਡਾਂ ਨੂੰ ਜੀ ਆਇਆਂ*

3

  *ਵਿਧਾਇਕ ਸੰਤੋਸ਼ ਕਟਾਰੀਆ ਵੱਲੋਂ ਗਰਲ਼ੇ ਬੇਟ ‘ਚ ਆਧੁਨਿਕ ਪੇਂਡੂ ਜਿਮ ਦਾ ਉਦਘਾਟਨ* 

ਬਲਾਚੌਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਹਲਕਾ ਬਲਾਚੌਰ ਦੇ ਪਿੰਡ ਗਰਲ਼ੇ ਬੇਟ ਵਿਖੇ ਨੌਜਵਾਨਾਂ ਨੂੰ ਖੇਡਾਂ ਅਤੇ ਤੰਦਰੁਸਤੀ ਵੱਲ ਪ੍ਰੇਰਿਤ ਕਰਨ ਲਈ ਇੱਕ ਨਵੇਂ ਅਤੇ ਆਧੁਨਿਕ ਜਿਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਰਿਬਨ ਕੱਟਣ ਦੀ ਰਸਮ ਅਦਾ ਕੀਤੀ ਅਤੇ ਇਹ ਸ਼ਾਨਦਾਰ ਸਹੂਲਤ ਪਿੰਡ ਦੇ ਗੱਭਰੂਆਂ ਨੂੰ ਸਮਰਪਿਤ ਕੀਤਾ l  ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਦੇ ਪਿੰਡਾਂ ਵਿੱਚ 500 ਪੇਂਡੂ ਜਿੰਮਾਂ ਦੀ ਸ਼ੁਰੂਆਤ ਕਰਨ ਦਾ ਜੋ ਇਤਿਹਾਸਕ ਫੈਸਲਾ ਲਿਆ ਗਿਆ ਹੈ, ਉਸੇ ਕੜੀ ਤਹਿਤ ਪਿੰਡ ਗਰਲ਼ੇ ਬੇਟ ਨੂੰ ਵੀ ਇਹ ਵਿਸ਼ੇਸ਼ ਤੋਹਫ਼ਾ ਪ੍ਰਾਪਤ ਹੋਇਆ ਹੈ। ਇਹ ਉਪਰਾਲਾ ਪਿੰਡਾਂ ਦੇ ਨੌਜਵਾਨਾਂ ਨੂੰ ਤੰਦਰੁਸਤੀ, ਖੇਡਾਂ ਅਤੇ ਇੱਕ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਲਈ ਇੱਕ ਬੇਹੱਦ ਅਹਿਮ ਕਦਮ ਸਾਬਿਤ ਹੋਵੇਗਾ। ਵਿਧਾਇਕ ਸੰਤੋਸ਼ ਕਟਾਰੀਆ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਜਿਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀ ਊਰਜਾ ਨੂੰ ਖੇਡਾਂ ਦੇ ਲੇਖੇ ਲਾਉਣ।ਇਸ ਸਮਾਗਮ ਦੌਰਾਨ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਕਿਹਾ “ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਆਧੁਨਿਕ ਜਿਮ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦਾ ਇਹ ਸੁਪਨਾ ਹੈ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਵਿੱਚ ਮੱਲਾਂ ਮਾਰਨ, ਅਤੇ ਇਹ ਪੇਂਡੂ ਜਿਮ ਉਸੇ ਦਿਸ਼ਾ ਵਿੱਚ ਇੱਕ ਵੱਡੀ ਕ੍ਰਾਂਤੀ ਸਾਬਿਤ ਹੋਣਗੇ। ਅਸੀਂ ਹਲਕੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡਾਂਗੇ।”ਇਸ ਉਦਘਾਟਨੀ ਸਮਾਗਮ ਮੌਕੇ ਖੇਡ ਵਿਭਾਗ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਸ਼ਾਮਲ  ਵੰਦਨਾ ਚੌਹਾਨ ਜ਼ਿਲ੍ਹਾ ਖੇਡ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ,ਗੁਰਤੇਜ ਸਿੰਘ ਸੁਪਰਵਾਈਜ਼ਰ, ਨਰਸਰੀ ਖੇਡਾਂ,ਮਨਪ੍ਰੀਤ ਸਿੰਘ,ਵਾਲੀਬਾਲ ਕੋਚ,ਜਸਪ੍ਰੀਤ ਸਿੰਘ,ਕੁਸ਼ਤੀ ਕੋਚ,ਰਮਨਦੀਪ ਸਿੰਘ,ਬੈਡਮਿੰਟਨ ਕੋਚ,ਅਨਾਮਿਕਾ ਐਥਲੈਟਿਕਸ ਕੋਚ,ਕਰਨ ਕੋਹਲੀ ਅਤੇ ਅਮਨਵੀਰ ਇਸ ਤੋਂ ਇਲਾਵਾ ਬੀ.ਡੀ.ਪੀ.ਓ. ਸੜੋਆ ਅਸ਼ੋਕ ਕੁਮਾਰ, ਕੁਲਦੀਪ ਸੈਕਟਰੀ, ਬਲਾਕ ਪ੍ਰਧਾਨ ਰਣਵੀਰ ਸਿੰਘ, ਬਲਾਕ ਪ੍ਰਧਾਨ ਅਵਤਾਰ ਸਿੰਘ, ਪਿੰਡ ਦੇ ਸਰਪੰਚ ਜਸਪਾਲ ਸਿੰਘ ਅਤੇ ਸਮੂਹ ਪੰਚਾਇਤ,  ਮਨਜੀਤ ਸਿੰਘ, ਤਰਸੇਮ ਰਾਣਾ ਸਰਪੰਚ ,ਬਲਵੰਤ ਸਿੰਘ ਹੋਰ ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਤੇ ਨੌਜਵਾਨ ਮੌਜੂਦ ਸਨ, ਜਿਨ੍ਹਾਂ ਨੇ ਇਸ ਸ਼ਾਨਦਾਰ ਤੋਹਫ਼ੇ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਸੰਤੋਸ਼ ਕਟਾਰੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleThe Bilo Rani Show: Hot Air, Empty Seats, and Broken Promises
Next articleਮਹਿਲ ਕਲਾਂ ਵਿੱਚ ਮੁੱਖ ਮੰਤਰੀ ਦੇ ਦੌਰੇ ਦੌਰਾਨ ਪੁਲਿਸ ਵੱਲੋਂ ਕਿਸਾਨਾਂ ‘ਤੇ ਲਾਠੀਚਾਰਜਤਣਾਅ ਦਾ ਮਾਹੌਲ