HOME ਬਿਜਲੀ ਦੀ ਮਾੜੀ ਸਪਲਾਈ ਤੋਂ ਦੁਖੀ ਹੋ ਕੇ ਕਿਸਾਨਾਂ ਨੇ ਵਿਸ਼ਾਲ ਰੋਸ...

ਬਿਜਲੀ ਦੀ ਮਾੜੀ ਸਪਲਾਈ ਤੋਂ ਦੁਖੀ ਹੋ ਕੇ ਕਿਸਾਨਾਂ ਨੇ ਵਿਸ਼ਾਲ ਰੋਸ ਧਰਨਾ ਲਗਾਇਆ

2

ਗੜ੍ਹਸ਼ੰਕਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਗੜਸ਼ੰਕਰ ਬਲਾਕ ਵਿੱਚ ਬਿਜਲੀ ਦੀ ਮਾੜੀ ਸਪਲਾਈ ਦੇ ਵਿਰੋਧ ਵਿੱਚ ਬਲਾਕ ਦੇ ਸਮੂਹ ਕਿਸਾਨਾ ਵਲੋਂ ਸ਼ੇਰੇ ਏ ਪੰਜਾਬ ਕਿਸਾਨ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਬਿਜਲੀ ਦਫਤਰ ਗੜ੍ਹਸ਼ੰਕਰ ਵਿਖੇ ਵਿਸ਼ਾਲ ਰੋਸ ਧਰਨਾ ਲਾਇਆ ਗਿਆ। ਇਸ ਸਮੇਂ ਕਿਸਾਨਾ ਵਲੋ ਬਿਜਲੀ ਬੋਰਡ ਅਤੇ ਪੰਜਾਬ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਕਿਸਾਨ ਮੰਗ ਕਰ ਰਹੇ ਸਨ, ਕਿ ਓਹਨਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਦਿਤੀ ਜਾਵੇ। ਧਰਨੇ ਨੂੰ ਸੰਬੋਧਨ ਕਰਦਿਆਂ ਸੇਰੇ ਏ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਜਸਵੰਤ ਸਿੰਘ ਭੱਠਲ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਇਸ ਸਮੇਂ ਝੋਨੇ ਦੀ ਲਵਾਈ ਪੂਰੇ ਜ਼ੋਰਾਂ ਤੇ ਹੈ ਅਤੇ ਕਾਫੀ ਝੋਨਾ ਲੱਗ ਚੁੱਕਾ ਹੈ, ਪਰ ਪਿਛਲੇ ਕਈ ਦਿਨਾਂ ਤੋਂ ਬਿਜਲੀ ਬਹੁਤ ਘੱਟ ਆ ਰਹੀ ਹੈ। ਕੁਝ ਪਿੰਡਾਂ ਵਿੱਚ ਸਿਰਫ ਦੋ ਤੋਂ ਤਿੰਨ ਘੰਟੇ ਹੀ ਬਿਜਲੀ ਆ ਰਹੀ ਹੈ, ਜਿਸ ਕਰਕੇ ਕਿਸਾਨ ਤੇਲ ਫੂਕਣ ਲਈ ਮਜਬੂਰ ਹਨ। ਓਹਨਾਂ ਕਿਹਾ ਕਿ ਜੇਕਰ ਜਲਦੀ ਬਿਜਲੀ ਦਾ ਹੱਲ ਨਾ ਹੋਇਆ ਤਾਂ ਓਹ ਜੋਰਦਾਰ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਸਮੇਂ ਧਰਨੇ ਦੇ ਦਬਾਅ ਸਦਕਾ ਬਿਜਲੀ ਬੋਰਡ ਦੇ ਸਥਾਨਕ ਐਕਸੀਅਨ ਨੇ ਧਰਨੇ ਵਿਚ ਆ ਕੇ ਜਲਦੀ ਹੀ ਬਿਜਲੀ ਦੀ ਨਿਰਵਿਘਨ ਸਪਲਾਈ ਦਾ ਭਰੋਸਾ ਦਿੱਤਾ। ਅੱਜ ਦੇ ਧਰਨੇ ਨੂੰ ਵੱਖ ਵੱਖ ਕਿਸਾਨ ਆਗੂਆਂ ਰਾਮ ਜੀਤ ਸਿੰਘ ਦੇਣੋਵਾਲ ਕਲਾ, ਗੁਰਦੀਪ ਸਿੰਘ ਚਾਹਲਪੁਰ, ਬਹਾਦਰ ਸਿੰਘ ਖਾਨਪੁਰ, ਸੁਖਵਿੰਦਰ ਸਿੰਘ ਮੋਇਲਾ ਵਾਹਿਦਪੁਰ, ਹਰਬੰਸ ਸਿੰਘ ਰਸੂਲਪੁਰ, ਵਰਿਦਰ ਸਿੰਘ ਮੱਟੂ, ਦਵਿੰਦਰ ਸਿੰਘ ਗੋਗੋ, ਸਮਸੇਰ ਸਿੰਘ ਚੱਕ ਸਿੰਘਾ, ਜੁਝਾਰ ਸਿੰਘ ਕਿੱਤਣਾ, ਕਮਲਜੀਤ ਸਿੰਘ, ਅਮਨ, ਸਰਪੰਚ ਅਮਰਜੀਤ ਸਿੰਘ, ਹਰਦੀਪ ਸਿੰਘ ਗੜੀ, ਸਾਬਾ ਲੱਲੀਆਂ, ਗੁਰਦੀਪ ਸਿੰਘ ਢਿੱਲੋਂ ਅਤੇ ਮੁਲਾਜ਼ਮ ਆਗੂ ਮਕੇਸ, ਬਲਵੀਰ ਸਿੰਘ ਖਾਨਪੁਰੀ, ਸੱਤਪਾਲ ਕਲੇਰ ਅਤੇ ਤਰਕਸ਼ੀਲ ਆਗੂ ਜੁਗਿੰਦਰ ਸਿੰਘ ਕੁਲੇਵਾਲ ਨੇ ਵੀ ਸੰਬੋਧਨ ਕੀਤਾ । ਸਟੇਜ਼ ਸਕੱਤਰ ਦੇ ਫਰਜ਼ ਪਰਮਜੀਤ ਸਿੰਘ ਬੱਬਰ ਨੇ ਨਿਭਾਏ। ਅੰਤ ਵਿੱਚ ਕਿਸਾਨਾਂ ਵੱਲੋਂ ਫੈਸਲਾ ਕੀਤਾ ਗਿਆ ਕਿ ਜੇਕਰ 24 ਘੰਟੇ ਵਿੱਚ ਬਿਜਲੀ ਸਪਲਾਈ ਠੀਕ ਨਾ ਹੋਈ ਤਾਂ ਸ਼ਹਿਰ ਵਿੱਚ ਚੱਕਾ ਜਾਮ ਕੀਤਾ ਜਾਵੇਗਾ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਰਾਸ਼ਟਰੀ ਡਾਕਟਰ ਦਿਵਸ ਮੌਕੇ ਸਿਵਲ ਸਰਜਨ ਵੱਲੋਂ ਸਮੂਹ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ
Next articleਸਾਈਂ ਪੱਪਲ ਸ਼ਾਹ ਨੇ ਸੰਤ ਨਿਰੰਜਣ ਦਾਸ ਜੀ ਮਹਾਰਾਜ ਨੂੰ ਪਦਮ ਸ਼੍ਰੀ ਮਿਲਣ ‘ਤੇ ਦਿੱਤੀ ਵਧਾਈ ਅਤੇ ਲਿਆ ਆਸ਼ੀਰਵਾਦ