HOME ਸਾਈਂ ਪੱਪਲ ਸ਼ਾਹ ਨੇ ਸੰਤ ਨਿਰੰਜਣ ਦਾਸ ਜੀ ਮਹਾਰਾਜ ਨੂੰ ਪਦਮ ਸ਼੍ਰੀ...

ਸਾਈਂ ਪੱਪਲ ਸ਼ਾਹ ਨੇ ਸੰਤ ਨਿਰੰਜਣ ਦਾਸ ਜੀ ਮਹਾਰਾਜ ਨੂੰ ਪਦਮ ਸ਼੍ਰੀ ਮਿਲਣ ‘ਤੇ ਦਿੱਤੀ ਵਧਾਈ ਅਤੇ ਲਿਆ ਆਸ਼ੀਰਵਾਦ

3
ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਸਨਮਾਨ ਮਿਲਣਾ ਸਮੁੱਚੇ ਸਮਾਜ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ – ਸਾਈਂ ਪੱਪਲ ਸ਼ਾਹ

ਫਗਵਾੜਾ   (ਸਮਾਜ ਵੀਕਲੀ)   ( ਚਰਨਜੀਤ ਸੱਲ੍ਹਾ ) ਸੂਫ਼ੀਆਨਾ ਦਰਗਾਹ ਪ੍ਰਬੰਧਕ ਕਮੇਟੀ ਪੰਜਾਬ ਦੇ ਪ੍ਰਧਾਨ ਸਾਈਂ ਪੱਪਲ ਸ਼ਾਹ ਭਰੋ ਮਜਾਰਾ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਕੇ ਡੇਰੇ ਦੇ ਮੁੱਖੀ ਸੰਤ ਨਿਰੰਜਣ ਦਾਸ ਜੀ ਮਹਾਰਾਜ ਦੇ ਦਰਸ਼ਨ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਵਲੋਂ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੂੰ ਅਧਿਆਤਮਿਕ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਲਈ ਪਦਮ ਸ਼੍ਰੀ ਸਨਮਾਨ ਨਾਲ ਨਿਵਾਜੇ ਜਾਣ ‘ਤੇ ਉਨ੍ਹਾ ਨੂੰ ਵਧਾਈ ਦਿੱਤੀ। ਇਸ ਮੌਕੇ ਸਾਈੰ ਪੱਪਲ ਸ਼ਾਹ ਨੇ ਕਿਹਾ ਕਿ ਸੰਤ ਨਿਰੰਜਣ ਦਾਸ ਜੀ ਮਹਾਰਾਜ ਨੂੰ ਮਿਲਿਆ ਇਹ ਵੱਕਾਰੀ ਸਨਮਾਨ ਨਾ ਸਿਰਫ਼ ਡੇਰਾ ਸੱਚਖੰਡ ਬੱਲਾਂ ਲਈ, ਸਗੋਂ ਸਮੁੱਚੇ ਰਵਿਦਾਸੀਆਂ ਸਮਾਜ, ਪੰਜਾਬ ਅਤੇ ਦੇਸ਼ ਵਾਸੀਆਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਉਨ੍ਹਾ ਨੇ ਕਿਹਾ ਸੰਤ ਨਿਰੰਜਣ ਦਾਸ ਜੀ ਮਹਾਰਾਜ ਨੇ ਆਪਣਾ ਸਮੁੱਚਾ ਜੀਵਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਪ੍ਰਚਾਰ ਪ੍ਰਸਾਰ, ਮਾਨਵਤਾ ਦੀ ਸੇਵਾ, ਸਮਾਜਿਕ ਬਰਾਬਰੀ, ਆਪਸੀ ਭਾਈਚਾਰਕ ਸਾਂਝ ਅਤੇ ਆਧਿਆਤਮਿਕ ਕਦਰਾਂ ਕੀਮਤਾ ਦੇ ਪ੍ਰਚਾਰ ਲਈ ਸਮਰਪਿਤ ਕੀਤਾ ਹੈ। ਸੰਤ ਨਿਰੰਜਣ ਦਾਸ ਜੀ ਮਹਾਰਾਜ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜ ਸਮਾਜ ਨੂੰ ਨਵੀਂ ਦਿਸ਼ਾ ਅਤੇ ਪ੍ਰੇਰਣਾ ਦਿੰਦੇ ਹਨ। ਸਾਈਂ ਪੱਪਲ ਸ਼ਾਹ ਜੀ ਨੇ ਕਿਹਾ ਸੰਤ ਨਿਰੰਜਣ ਦਾਸ ਜੀ ਮਹਾਰਾਜ ਦੀ ਰਹਿਨੁਮਾਈ ਹੇਠ ਸਿੱਖਿਆ, ਸਿਹਤ, ਸਮਾਜਿਕ ਭਲਾਈ ਅਤੇ ਮਾਨਵਤਾ ਦੀ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਦੀ ਦੇਸ਼ ਵਿਦੇਸ਼ ਵਿੱਚ ਹਰ ਕੋਈ ਸ਼ਲਾਘਾ ਕਰਦਾ ਹੈ, ਅਜਿਹੀ ਮਹਾਨ ਸ਼ਖਸੀਅਤ ਦਾ ਪਦਮ ਸ਼੍ਰੀ ਨਾਲ ਸਨਮਾਨ ਹੋਣਾ ਸਮੁੱਚੇ ਸਮਾਜ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਇਸ ਮੌਕੇ ਸੰਤ ਨਿਰੰਜਣ ਦਾਸ ਜੀ ਮਹਾਰਾਜ ਨੇ ਸਾਈਂ ਪੱਪਲ ਸ਼ਾਹ ਜੀ ਨੂੰ ਲੋਈ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੁਖਵਿੰਦਰ, ਬਲਵਿੰਦਰ, ਸੁਰੇਸ਼, ਰਾਮ ਆਸਰਾ, ਸੋਢੀ ਰਾਮ, ਮਲਕੀਤ ਰਾਮ, ਜਸਵੀਰ, ਪਰਮਿੰਦਰ, ਸੰਜੀਵ ਕੋਟ ਖੁਰਦ ਤੋਂ ਇਲਾਵਾ ਹੋਰ ਵੀ ਸੰਗਤ ਹਾਜ਼ਰ ਸੀ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਬਿਜਲੀ ਦੀ ਮਾੜੀ ਸਪਲਾਈ ਤੋਂ ਦੁਖੀ ਹੋ ਕੇ ਕਿਸਾਨਾਂ ਨੇ ਵਿਸ਼ਾਲ ਰੋਸ ਧਰਨਾ ਲਗਾਇਆ
Next articleਬਸਪਾ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਰੋਜ਼ਾ ਸ਼ਰੀਫ਼ ਮੰਢਾਲੀ ਵਿਖੇ ਪਹੁੰਚੇ