ਸਾਬਕਾ ਵਿਧਾਇਕ ਤੇ ਭਾਜਪਾ ਆਗੂ ਅਵਿਨਾਸ਼ ਚੰਦਰ ਕਲੇਰ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਸੌਂਪਿਆ ਮੰਗ ਪੱਤਰ
ਫਿਲੌਰ/ਅੱਪਰਾ, (ਸਮਾਜ ਵੀਕਲੀ) (ਦੀਪਾ)-ਭਾਜਪਾ ਆਗੂ ਅਤੇ ਸਾਬਕਾ ਵਿਧਾਇਕ ਅਵਿਨਾਸ਼ ਚੰਦਰ ਕਲੇਰ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਕੇ ਕਰਤਾਰਪੁਰ, ਫਿਲੌਰ ਅਤੇ ਆਦਮਪੁਰ ਵਿਧਾਨ ਸਭਾ ਹਲਕਿਆਂ ਦੇ ਮੁੱਖ ਰੇਲਵੇ ਫਾਟਕਾਂ ‘ਤੇ ਰੇਲਵੇ ਓਵਰਬ੍ਰਿਜ (ROB)ਅਤੇ। ਅੰਡਰਬ੍ਰਿਜ (RUB) ਬਣਾਉਣ ਲਈ ਮੰਗ ਪੱਤਰ ਸੌਂਪਿਆ। ਰਵਨੀਤ ਸਿੰਘ ਬਿੱਟੂ ਨੇ ਭਰੋਸਾ ਦਿੱਤਾ ਕਿ ਇਨ੍ਹਾਂ ਪ੍ਰੋਜੈਕਟਾਂ ਨੂੰ ਤਰਜੀਹ ਦੇ ਆਧਾਰ ‘ਤੇ ਵਿਚਾਰਿਆ ਜਾਵੇਗਾ, ਤਾਂ ਜੋ ਟ੍ਰੈਫਿਕ ਜਾਮ ਤੋਂ ਰਾਹਤ, ਸੜਕ ਸੁਰੱਖਿਆ ਵਿੱਚ ਸੁਧਾਰ ਅਤੇ ਲੱਖਾਂ ਲੋਕਾਂ ਨੂੰ ਸੁਵਿਧਾ ਮਿਲ ਸਕੇ। ਇਸ ਮੌਕੇ ਸ੍ਰੀ ਅਵਿਨਾਸ਼ ਚੰਦਰ ਕਲੇਰ ਨੇ ਬੋਲਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਯੋਗ ਅਗਵਾਈ ਹੇਠ ਲੋਕ ਹਿੱਤਾਂ ਦੇ ਮੁੱਦਿਆਂ ਦੇ ਹੱਲ ਲਈ ਲਗਾਤਾਰ ਯਤਨ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਕਰਦੀ ਰਹੇਗੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





