HOME ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਰੀ ‘ਚ ਪੰਥਕ ਸ਼ਖਸ਼ੀਅਤਾਂ ਦਾ ਸਨਮਾਨ

ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਰੀ ‘ਚ ਪੰਥਕ ਸ਼ਖਸ਼ੀਅਤਾਂ ਦਾ ਸਨਮਾਨ

3

ਵੈਨਕੂਵਰ,  (ਸਮਾਜ ਵੀਕਲੀ)   (ਮਲਕੀਤ ਸਿੰਘ)- ਪੰਜਾਬੀਆਂ ਦੀ ਸੰਘਣੀ ਵੱਸੋਂ ਵਾਲੇ ਸਰੀ ਸ਼ਹਿਰ ਚ ਸਥਿਤ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਵਿੱਖੇ ਇੱਕ ਧਾਰਮਿਕ ਅਤੇ ਸਨਮਾਨ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਦੌਰਾਨ ਵੱਖ ਵੱਖ ਖੇਤਰਾਂ ਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸਰਹਿੰਦ ਵਿਖੇ ਸਥਿਤ ਦੀਵਾਨ ਟੋਡਰ ਮੱਲ ਦੀ ਇਤਿਹਾਸਕ ਜਹਾਜੀ਼ ਹਵੇਲੀ ਦੀ ਸੰਭਾਲ, ਅਤੇ ਪੁਨਰ-ਸਥਾਪਨਾ ਲਈ ਚੱਲ ਰਹੇ ਉਪਰਾਲਿਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ ਇਸ ਮੌਕੇ ਦੀਵਾਨ ਟੋਡਰ ਮੱਲ ਹੈਰੀਟੇਜ ਫਾਊਂਡੇਸ਼ਨ ਪੰਜਾਬ ਦੇ ਮੁਖੀ ਸ. ਲਖਵਿੰਦਰ ਸਿੰਘ ਕਹਨੇਕੇ ਨੂੰ ‘ਵਿਰਾਸਤ ਗੌਰਵ ਸਨਮਾਨ’ ਨਾਲ ਨਿਵਾਜਿਆ ਗਿਆ। ਇਸ ਤੋਂ ਇਲਾਵਾ ਬਹਾਦਰ ਸਿੰਘ, ਬੀਬੀ ਪਰਵਿੰਦਰ ਕੌਰ ਅਤੇ ਨਿਰਮਲ ਸਿੰਘ ਚੰਦੀ ਨੂੰ ‘ਡਿਸਟਿੰਗਵਿਸ਼ਡ ਪੰਥਕ ਸੇਵਾ ਸਨਮਾਨ’ ਜਦਕਿ ਸ. ਜੋਗਾ ਸਿੰਘ ਬਾਠ ਨੂੰ ‘ਪੰਥਕ ਸੇਵਾ ਸਨਮਾਨ’ ਭੇਟ ਕੀਤਾ ਗਿਆ। ਇਸੇ ਮੌਕੇ ਵਿਸ਼ਵ ਸਿੱਖ ਸੰਸਥਾ ਦੇ ਕਾਨੂੰਨੀ ਸਲਾਹਕਾਰ ਸ. ਬਲਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕੈਨੇਡਾ ਅਤੇ ਵਿਸ਼ਵ ਪੱਧਰ ‘ਤੇ ਸਿੱਖ ਭਾਈਚਾਰੇ ਨੂੰ ਦਰਪੇਸ਼ ਅਹਿਮ ਚੁਣੌਤੀਆਂ ਬਾਰੇ ਚਾਨਣਾ ਪਾਇਆ। ਇਸ ਮੌਕੇ ਤੇ ਵਿਸ਼ਵ ਸਿੱਖ ਸੰਸਥਾ ਵੱਲੋਂ ਬੀ.ਸੀ. ਫੈਰੀ ਦੇ ਕੈਪਟਨ ਸ. ਗੁਰਪ੍ਰੀਤ ਸਿੰਘ ਬਾਜਵਾ ਅਤੇ ਇੰਜੀਨੀਅਰ ਕਰਮਬੀਰ ਸਿੰਘ ਕੰਗ ਨੂੰ ਉਨ੍ਹਾਂ ਦੇ ਮੋਹਰੀ ਅਤੇ ਪ੍ਰੇਰਨਾਦਾਇਕ ਯੋਗਦਾਨ ਲਈ ‘ਐਵਾਰਡ ਆਫ ਆਨਰ’ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਗੁਰੂ ਨਾਨਕ ਇੰਸਟੀਚਿਊਟ ਆਫ ਗਲੋਬਲ ਸਟੱਡੀਜ਼ ਦੇ ਸੰਸਥਾਪਕ ਪ੍ਰਧਾਨ ਅਤੇ ਸੀ.ਈ.ਓ. ਸ. ਗਿਆਨ ਸਿੰਘ ਸੰਧੂ ਨੇ ਦੀਵਾਨ ਟੋਡਰ ਮੱਲ ਦੀ ਇਤਿਹਾਸਕ ਜਹਾਜ਼ ਹਵੇਲੀ ਦੀ ਸੰਭਾਲ ਅਤੇ ਪੁਨਰ-ਸਥਾਪਨਾ ਲਈ ਚੱਲ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸਿੱਖ ਇਤਿਹਾਸ ਅਤੇ ਵਿਰਾਸਤ ਦੀ ਸੰਭਾਲ ਦੇ ਖੇਤਰ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ। ਸੰਧੂ ਨੇ ਇਸ ਮਹੱਤਵਪੂਰਨ ਉਪਰਾਲੇ ਲਈ ਟਰੇਸੀ (ਅਮਰੀਕਾ) ਨਿਵਾਸੀ ਸਤਨਾਮ ਸਿੰਘ ਸੰਧੂ ਅਤੇ ਕਰਨੈਲ ਸਿੰਘ ਸੰਧੂ ਭਰਾਵਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਪ੍ਰੋਜੈਕਟ ਦੀ ਅਗਵਾਈ ਕਰ ਰਹੇ ਸ. ਲਖਵਿੰਦਰ ਸਿੰਘ ਕਹਨੇਕੇ ਅਤੇ ਸਮੂਹ ਸੇਵਾਦਾਰਾਂ ਦੀ ਨਿਸ਼ਕਾਮ ਸੇਵਾ ਅਤੇ ਸਮਰਪਣ ਦੀ ਵੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਮੌਕੇ ਤੇ ਬੋਲਦਿਆਂ ਬਹਾਦਰ ਸਿੰਘ ਨੇ ਆਪਣੇ ਕਿਹਾ ਕਿ ਸਿੱਖ ਕੌਮ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਤੱਕ ਇਸ ਵਿਰਾਸਤ ਨੂੰ ਮਜ਼ਬੂਤੀ ਨਾਲ ਪਹੁੰਚਾਉਣ ਲਈ ਸਾਂਝੇ ਉਪਰਾਲਿਆਂ ਦੀ ਲੋੜ ਹੈ। ਹੋਰ ਬੁਲਾਰਿਆਂ ਨੇ ਤੋਂ ਇਲਾਵਾ ਇਸ ਮੌਕੇ ਤੇ ਇਸ ਮੌਕੇ ਪੰਜਾਬੀ ਪ੍ਰੈੱਸ ਕਲੱਬ ਦੇ ਪ੍ਰਧਾਨ ਡਾ. ਗੁਰਵਿੰਦਰ ਸਿੰਘ ਧਾਲੀਵਾਲ ਵੱਲੋਂ ਵੀ ਆਪਣੇ ਵਡਮੁੱਲੇ ਵਿਚਾਰਾਂ ਦੀ ਸਾਂਝ ਪਾਈ ਗਈ ਇਸ ਮੌਕੇ ਤੇ ਮੁੱਖ ਸੇਵਾਦਾਰ ਭਾਈ ਗੁਰਮੀਤ ਸਿੰਘ ਧਾਲੀਵਾਲ, ਬਲਬੀਰ ਸਿੰਘ ਨਿੱਝਰ, ਜਸਵਿੰਦਰ ਸਿੰਘ ਖਹਿਰਾ, ਸਕੱਤਰ ਰੁਪਿੰਦਰਜੀਤ ਸਿੰਘ ਕਾਹਲੋਂ ਅਤੇ ਪ੍ਰੇਮ ਸਿੰਘ ਵਿਨਿੰਗ ਸਮੇਤ ਹੋਰ ਕਈ ਹਸਤੀਆਂ ਹਾਜ਼ਰ ਸਨ

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleThe Ayodhya Donation Theft: A Crisis of Faith and Politics for the BJP and RSS
Next articleਕੈਨੇਡਾ ਡੇਅ ਦੇ ਜਸ਼ਨਾਂ ਮੌਕੇ ‘ਤੇ- ਪਹਾੜੀ ਦੀ ਢਲਾਨ ਤੇ ਵਿਛਾਏ ਕੈਨੇਡੀਅਨ ਝੰਡੇ ਨੂੰ ਨੇੜਿਓਂ ਵੇਖਣ ਲਈ ਉਮੜੀ ਲੋਕਾਂ ਦੀ ਭੀੜ