HOME ਸੂਰੀ ਹਸਪਤਾਲ ਭੱਦੀ ਰੋਡ ਬਲਾਚੌਰ ਵਿਖੇ ਮਨਾਇਆ ਗਿਆ ‘ਡਾਕਟਰ ਡੇ’,

ਸੂਰੀ ਹਸਪਤਾਲ ਭੱਦੀ ਰੋਡ ਬਲਾਚੌਰ ਵਿਖੇ ਮਨਾਇਆ ਗਿਆ ‘ਡਾਕਟਰ ਡੇ’,

3
– ਮਰੀਜ਼ਾਂ ਦੀ ਸੇਵਾ ਹੋਰ ਬਿਹਤਰ ਢੰਗ ਨਾਲ ਕਰਨ ਦਾ ਲਿਆ ਪ੍ਰਣ
ਬਲਾਚੌਰ,  (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ): ਇਲਾਕੇ ਦੀ ਪ੍ਰਸਿੱਧ ਸਿਹਤ ਸੰਸਥਾ ਸੂਰੀ ਹਸਪਤਾਲ ਭੱਦੀ ਰੋਡ ਬਲਾਚੌਰ ਵਿਖੇ ‘ਡਾਕਟਰ ਡੇ’ ਬੜੀ ਸ਼ਰਧਾ ਅਤੇ ਸਤਿਕਾਰ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਰੀ ਹਸਪਤਾਲ ਹਸਪਤਾਲ ਦੇ ਮਾਲਕ  ਡਾਕਟਰ ਭੁਪਿੰਦਰਜੀਤ ਸਿੰਘ ਸੂਰੀ ਅਤੇ ਡਾਕਟਰ ਅਮਨਦੀਪ ਕੌਰ ਸੂਰੀ ਨੇ ਦੱਸਿਆ ਕਿ ਡਾਕਟਰੀ ਪੇਸ਼ੇ ਦੀ ਮਹੱਤਤਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਨੂੰ ਮੁੱਖ ਰੱਖਦਿਆਂ ਹਸਪਤਾਲ ਵਿਖੇ ਇੱਕ ਵਿਸ਼ੇਸ਼ ਸਮਾਗਮ ਉਲੀਕਿਆ ਗਿਆ ਸੀ।ਇਸ ਖ਼ਾਸ ਮੌਕੇ ‘ਤੇ ਡਾਕਟਰ ਭੁਪਿੰਦਰਜੀਤ ਸਿੰਘ ਸੂਰੀ ਵੱਲੋਂ ਹਸਪਤਾਲ ਦੇ ਸਮੂਹ ਸਟਾਫ਼ ਨਾਲ ਮਿਲ ਕੇ ਕੇਕ ਕੱਟਿਆ ਗਿਆ ਅਤੇ ਜਸ਼ਨ ਮਨਾਇਆ ਗਿਆ। ਉਨ੍ਹਾਂ ਸਮੂਹ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਨੂੰ ‘ਡਾਕਟਰ ਡੇ’ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਆਪਣੀਆਂ ਸ਼ੁਭਕਾਮਨਾਵਾਂ ਸਾਂਝੀਆਂ ਕੀਤੀਆਂ। ਸਮਾਗਮ ਦੌਰਾਨ ਹਸਪਤਾਲ ਪ੍ਰਬੰਧਕਾਂ ਅਤੇ ਸਟਾਫ਼ ਵੱਲੋਂ ਸਾਂਝੇ ਤੌਰ ‘ਤੇ ਇਹ ਪ੍ਰਣ ਲਿਆ ਗਿਆ ਕਿ ਉਹ ਭਵਿੱਖ ਵਿੱਚ ਵੀ ਮਾਨਵਤਾ ਦੀ ਸੇਵਾ ਲਈ ਪੂਰੀ ਤਨਦੇਹੀ ਨਾਲ ਡਟੇ ਰਹਿਣਗੇ ਅਤੇ ਮਰੀਜ਼ਾਂ ਨੂੰ ਪਹਿਲਾਂ ਨਾਲੋਂ ਵੀ ਹੋਰ ਵਧੇਰੇ ਚੰਗੇ, ਸੁਚੱਜੇ ਅਤੇ ਆਧੁਨਿਕ ਢੰਗ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਉਂਦੇ ਰਹਿਣਗੇ। ਇਸ ਮੌਕੇ ਹਸਪਤਾਲ ਦਾ ਸਮੂਹ ਸਟਾਫ਼ ਹਾਜ਼ਰ ਸੀ, ਜਿਨ੍ਹਾਂ ਨੇ ਮੈਡੀਕਲ ਖੇਤਰ ਵਿੱਚ ਆਪਣਾ ਬਿਹਤਰੀਨ ਯੋਗਦਾਨ ਪਾਉਣ ਦਾ ਅਹਿਦ ਲਿਆ ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article‘*ਆਪ’ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਵੱਲੋਂ ਚਾਹਲ ਜੱਟਾਂ, ਬੀੜ ਕਾਠਗੜ੍ਹ ਤੇ ਮੰਡੇਰਾ ਵਿਖੇ ‘ਲੋਕ ਮਿਲਣੀ’, ਸੁਣੀਆਂ ਮੁਸ਼ਕਿਲਾਂ*
Next articleਆਮ ਆਦਮੀ ਪਾਰਟੀ ਨੇ ਮਹਿਲਾਵਾਂ ਨੂੰ 1000 ਰੁਪਏ ਦੇ ਨਾਂ ‘ਤੇ ਸਾਢੇ ਚਾਰ ਸਾਲ ਲਾਏ ਝੂਠੇ ਲਾਰੇ, ਹੁਣ ਚੋਣਾਂ ਦੇਖ ਕੇ ਦਿੱਤਾ ਜਾ ਰਿਹੈ ਧੋਖਾ: ਡਾ. ਗੁਰਪ੍ਰੀਤ ਕੌਰ ਥਿਆੜਾ