HOME ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਤੇ ਮਨੁੱਖਤਾ ਦੇ ਭਲੇ...

ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਤੇ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਾਇਆ

2
ਹਰ ਤੰਦਰੁਸਤ ਇਨਸਾਨ ਨੂੰ ਤਿੰਨ ਮਹੀਨੇ ਬਾਅਦ ਖੂਨਦਾਨ ਕਰਨਾ ਚਾਹੀਦਾ ਹੈ- ਜੱਥੇ: ਸਤਪਾਲ ਸਿੰਘ 
ਜੱਥੇ: ਸਤਪਾਲ ਸਿੰਘ ਨੇ ਜੱਥੇ: ਨਿਮਾਣਾ ਸਮੇਤ ਖੂਨਦਾਨੀ ਯੋਧਿਆਂ ਨੂੰ ਕੀਤਾ ਸਨਮਾਨਿਤ 
ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਮੀਰੀ- ਪੀਰੀ ਦੇ ਮਾਲਕ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਹਾਰ, ਭਗਤੀ ਅਤੇ ਸ਼ਕਤੀ ਦੇ ਪ੍ਰਤੀਕ, ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ-ਰੇਖ ਹੇਠ 897ਵਾਂ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਪਾਤਸ਼ਾਹੀ ਛੇਵੀਂ ਠੱਠਾ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਬੂਟਾ ਸਿੰਘ ਅਤੇ ਗੁ: ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਇਆ ਗਿਆ । ਇਸ ਮੌਕੇ ਤੇ ਮਹਾਨ ਖੂਨਦਾਨ ਕੈਂਪ ਦਾ ਉਦਘਾਟਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਭਾਈ ਨੇ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਮਹਾਰਾਜ ਜੀ ਦੀ ਯਾਦ ਵਿੱਚ ਲਗਾਏ ਗਏ ਮਹਾਨ ਖੂਨਦਾਨ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨ-ਦਾਨ ਨੂੰ ਮਹਾਂ-ਦਾਨ ਇਸ ਲਈ ਕਿਹਾ ਜਾਂਦਾ ਹੈ ਕਿ ਇੱਕ ਇਨਸਾਨ ਦੇ ਖੂਨ-ਦਾਨ ਤੋਂ ਇਲਾਵਾ ਅਜੇ ਹੋਰ ਕੋਈ ਬਦਲ ਨਹੀਂ ਮਿਲਿਆ। ਇਸ ਲਈ ਹਰ ਤੰਦਰੁਸਤ ਇਨਸਾਨ ਨੂੰ ਲੋੜਵੰਦ ਮਰੀਜ਼ਾਂ ਲਈ ਤਿੰਨ ਮਹੀਨੇ ਬਾਅਦ ਖੂਨ ਦਾਨ ਕਰਨਾ ਚਾਹੀਦਾ ਹੈ । ਇਸ ਮੌਕੇ ਤੇ ਮੈਂਬਰ ਸਤਪਾਲ ਸਿੰਘ ਤਲਵੰਡੀ, ਬਾਬਾ ਅਜੀਤ ਸਿੰਘ ਕਾਰ-ਸੇਵਾ ਵਾਲੇ ਨੇ ਸੁਸਾਇਟੀ ਦੇ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੂੰ ਸਿਰੋਪਾਉ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਗੁਰਸੇਵਕ ਸਿੰਘ, ਹਰਜਿੰਦਰ ਸਿੰਘ ਸਮੇਤ ਖੂਨਦਾਨ ਕਰਨ ਵਾਲੇ ਪ੍ਰਾਣੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਮੈਨੇਜਰ ਬੂਟਾ ਸਿੰਘ ਨੇ ਦੱਸਿਆ ਖੂਨਦਾਨ ਕੈਂਪ ਦੌਰਾਨ ਇਕੱਤਰ ਕੀਤਾ ਗਿਆ ਖੂਨ ਦਾ ਇੱਕ-ਇੱਕ ਕਤਰਾ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਤੇ ਪ੍ਰਧਾਨ ਤੇਗਾ ਸਿੰਘ, ਅਜੀਤ ਸਿੰਘ ਮੀਤ ਪ੍ਰਧਾਨ, ਨਛੱਤਰ ਸਿੰਘ ਜ਼ੀਰਾ ਸਹਾਰਾ ਕਲੱਬ, ਸਵਰਨ ਸਿੰਘ, ਗ੍ਰੰਥੀ ਭਾਈ ਹਰਦੀਪ ਸਿੰਘ, ਗ੍ਰੰਥੀ ਰਜਿੰਦਰ ਸਿੰਘ ਪਮਾਲ, ਭਾਈ ਸੁਖਬੀਰ ਸਿੰਘ ਕਥਵਾਚਕ, ਵਿਕਰਮ ਸਿੰਘ ਕਥਾਵਾਚਕ, ਜੁਗਰਾਜ ਸਿੰਘ, ਭਗਵੰਤ ਸਿੰਘ ਰਾਜੀ ਸਭਰਾ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਪਤਵੰਤੇ ਸੱਜਣ ਹਾਜ਼ਰ ਸਨ ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਅਧਿਆਪਕ ਦਲ ਪੰਜਾਬ ਵੱਲੋਂ ਜਥੇਬੰਦਕ ਢਾਂਚੇ ਦਾ ਕੀਤਾ ਗਿਆ ਗਠਨ
Next articleਪੰਜਵੀਂ ਵਾਰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਚੁਣੇ ਗਏ ਗੁਰਦਿਆਲ ਸਿੰਘ ਧੰਜਲ