HOME *ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤ ਸਾਗਰ...

*ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤ ਸਾਗਰ ਪਰਿਵਾਰ ਵੱਲੋਂ ਲੰਗਰ ਲਗਾਇਆ ਗਿਆ*

3

ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.)   ਉੱਚੇ ਆਦਰਸ਼ਾਂ ਦੇ ਧਾਰਨੀ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ ‘ਤੇ ਸ਼ਕਤੀ ਦੇ ਸੰਕਲਪ ਨੂੰ ਸਿਧਾਂਤਕ ਤੌਰ ਤੇ ਪ੍ਰਵਾਨ ਕਰਦਿਆਂ ਮੀਰੀ ਤੇ ਪੀਰੀ ਦੀਆਂ ਦੋ ਕ੍ਰਿਪਾਨਾਂ ਧਾਰਨ ਕਰਕੇ ਇੱਕ ਨਵੇਂ ਇਤਿਹਾਸ ਦੀ ਸਿਰਜਨਾ ਕੀਤੀ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਗਗਨਦੀਪ ਸਿੰਘ ਮੀਤ ਗ੍ਰੰਥੀ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਐਕਸਟੈਨਸ਼ਨ ਨੇ ਅੱਜ ਪ੍ਰਮੁੱਖ ਮਿਉਜ਼ਿਕ ਕੰਪਨੀ ਅੰਮ੍ਰਿਤ ਸਾਗਰ ਦੇ ਪਰਿਵਾਰ ਵੱਲੋਂ ਆਪਣੇ ਸਹਿਯੋਗੀ ਸਾਥੀਆਂ ਦੇ ਨਿੱਘੇ ਸਹਿਯੋਗ ਨਾਲ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਗਏ ਗੁਰੂ ਦੇ ਅਤੱਟ ਲੰਗਰ ਦੀ ਆਰੰਭਤਾ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਸਮੁੱਚੇ ਸੰਸਾਰ ਭਰ ਵਿੱਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਜੋੜਨ ਦਾ ਨਿੱਘਾ ਉਪਰਾਲਾ ਕਰ ਰਹੀ ਪ੍ਰਮੁੱਖ ਮਿਊਜ਼ਿਕ ਕੰਪਨੀ ਅੰਮ੍ਰਿਤ ਸਾਗਰ ਦੇ ਪ੍ਰਮੁੱਖ ਸ੍ਰ: ਬਲਬੀਰ ਸਿੰਘ ਭਾਟੀਆ, ਸ੍ਰ: ਕਰਨਪ੍ਰੀਤ ਸਿੰਘ ਭਾਟੀਆ ਅਤੇ ਉਨ੍ਹਾਂ ਦੇ ਪ੍ਰੀਵਾਰਕ ਮੈਬਰਾਂ ਵੱਲੋਂ ਪੂਰੀ ਸੇਵਾ ਭਾਵਨਾ ਦੇ ਨਾਲ ਹਰ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਗੁਰੂ ਦਾ ਲੰਗਰ ਲਗਾਉਣ ਦੀ ਸੇਵਾ ਕਰਨਾ , ਸੇਵਾ ਦੇ ਸੰਕਲਪ ਨਾਲ ਜੁੜਨ ਦੀ ਪ੍ਰਤੱਖ ਮਿਸਾਲ ਹੈ। ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਉੱਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਇਸ ਤੋਂ ਪਹਿਲਾਂ ਸੰਗਤਾਂ ਨੂੰ ਗੁਰੂ ਦਾ ਅਤੁੱਟ ਲੰਗਰ ਵਰਤਾਉਣ ਲਈ ਕੀਤੀ ਗਈ ਅਰਦਾਸ ਦੀ ਸੇਵਾ ਭਾਈ ਗਗਨਦੀਪ ਸਿੰਘ ਨੇ ਕੀਤੀ, ਉਪਰੰਤ ਅੰਮ੍ਰਿਤ ਸਾਗਰ ਪਰਿਵਾਰ ਦੇ ਮੈਂਬਰਾਂ ਵੱਲੋਂ ਇਕੱਤਰ ਹੋਈਆਂ ਸੰਗਤਾਂ ਨੂੰ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਲੰਗਰ  ਛਕਾਇਆ ਗਿਆ। ਇਸ ਮੌਕੇ ਸ੍ਰ: ਬਲਬੀਰ ਸਿੰਘ ਭਾਟੀਆ, ਕਰਨਪ੍ਰੀਤ ਸਿੰਘ ਭਾਟੀਆ, ਨਿਵਾਜ਼ ਸਿੰਘ ਭਾਟੀਆ, ਨਵਤੇਜ ਸਿੰਘ ਕਾਲੜਾ, ਉੱਤਮਜੀਤ ਸਿੰਘ ਸਲੂਜਾ, ਬਲਜਿੰਦਰ ਸਿੰਘ ਸੋਨੂੰ, ਇੰਦਰਬੀਰ ਸਿੰਘ ਬੱਤਰਾ, ਤਜਿੰਦਰਪਾਲ ਸਿੰਘ, ਰਣਜੀਤ ਸਿੰਘ ਰਿੰਕੂ, ਪ੍ਰਵੀਨ ਸੋਨੀ, ਮੇਹਰ ਕੌਰ, ਕੰਵਲਜੀਤ ਕੌਰ ਭਾਟੀਆ, ਜਸਮੀਤ ਕੌਰ ਭਾਟੀਆ, ਪ੍ਰਵਲੀਨ ਕੌਰ ਨਾਗਪਾਲ, ਰਤਨਜੋਤ ਸਿੰਘ, ਜਗਤਾਰ ਸਿੰਘ, ਦਲਜੀਤ ਕੌਰ, ਜਸਮੀਨ ਕੌਰ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਪੰਜਵੀਂ ਵਾਰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਚੁਣੇ ਗਏ ਗੁਰਦਿਆਲ ਸਿੰਘ ਧੰਜਲ
Next articleਗੁਰੁਦਆਰਾ ਸ਼ਹੀਦ ਭਾਈ ਬਚਿੱਤਰ ਸਿੰਘ ਕੋਟਲਾ ਨਿਹੰਗ ਖਾਂ ਵਿਖੇ ਮਨਾਇਆ ਗਿਆ ਭਾਈ ਮਨੀ ਸਿੰਘ ਜੀ ਦਾ 292ਵਾਂ ਸ਼ਹੀਦੀ ਦਿਹਾੜਾ