HOME ਕਾਂਗਰਸ ਹਾਈਕਮਾਂਡ ਵੱਲੋਂ ਨਵਾਂਸ਼ਹਿਰ ਦੇ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਨੂੰ ਮਿਲੀ...

ਕਾਂਗਰਸ ਹਾਈਕਮਾਂਡ ਵੱਲੋਂ ਨਵਾਂਸ਼ਹਿਰ ਦੇ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੋਣ ਪ੍ਰਬੰਧਨ ਤੇ ਕੋਆਰਡੀਨੇਸ਼ਨ ਕਮੇਟੀ ਦੇ ਬਣਾਏ ਗਏ ਕੋ-ਚੇਅਰਪਰਸਨ

3
ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ
ਨਵਾਂਸ਼ਹਿਰ,  (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ) :ਅਖਿਲ ਭਾਰਤੀ ਕਾਂਗਰਸ ਕਮੇਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਸੰਗਠਨ ਵਿੱਚ ਵੱਡੀਆਂ ਨਿਯੁਕਤੀਆਂ ਕਰਦਿਆਂ ਚੋਣ ਪ੍ਰਬੰਧਨ ਤੇ ਕੋਆਰਡੀਨੇਸ਼ਨ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਹਾਈਕਮਾਂਡ ਨੇ ਵੱਡਾ ਫੈਸਲਾ ਲੈਂਦਿਆਂ ਨਵਾਂਸ਼ਹਿਰ ਦੇ ਸਾਬਕਾ ਵਿਧਾਇਕ ਅਤੇ ਨੌਜਵਾਨ ਆਗੂ ਅੰਗਦ ਸਿੰਘ ਸੈਣੀ ਨੂੰ ਇੱਕ ਬੇਹੱਦ ਅਹਿਮ ਅਤੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਕਾਂਗਰਸ ਵੱਲੋਂ ਗਠਿਤ ਕੀਤੀ ਗਈ ਇਸ ‘ਇਲੈਕਸ਼ਨ ਮੈਨੇਜਮੈਂਟ ਐਂਡ ਕੋਆਰਡੀਨੇਸ਼ਨ ਕਮੇਟੀ ਦੇ ਕੋ-ਚੇਅਰਪਰਸਨਾਂ ਦੀ ਸੂਚੀ ਵਿੱਚ ਅੰਗਦ ਸਿੰਘ ਸੈਣੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੇ ਸਿਆਸੀ ਤਜਰਬੇ ਅਤੇ ਇਲਾਕੇ ਵਿੱਚ ਮਜ਼ਬੂਤ ਪਕੜ ਨੂੰ ਦੇਖਦਿਆਂ ਹਾਈਕਮਾਂਡ ਨੇ ਚੋਣਾਂ ਦੇ ਇਸ ਅਹਿਮ ਮੌਕੇ ਉਨ੍ਹਾਂ ‘ਤੇ ਵੱਡਾ ਭਰੋਸਾ ਜਤਾਇਆ ਹੈ। ਇਸ ਕਮੇਟੀ ਦੇ ਕੋ-ਚੇਅਰਪਰਸਨਾਂ ਵਿੱਚ ਅੰਗਦ ਸਿੰਘ ਸੈਣੀ ਦੇ ਨਾਲ-ਨਾਲ ਪੰਜਾਬ ਕਾਂਗਰਸ ਦੇ ਹੋਰ ਵੀ ਕਈ ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਓ. ਪੀ. ਸੋਨੀ, ਰਜ਼ੀਆ ਸੁਲਤਾਨਾ ਕੁਲਜੀਤ ਸਿੰਘ ਨਾਗਰਾ ਅਤੇ ਭਾਰਤ ਭੂਸ਼ਣ ਆਸ਼ੂ ਦੇ ਨਾਂ ਪ੍ਰਮੁੱਖ ਹਨ। ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਨੂੰ ਕਾਂਗਰਸ ਹਾਈਕਮਾਂਡ ਵੱਲੋਂ ਇਹ ਵੱਕਾਰੀ ਅਹੁਦਾ ਮਿਲਣ ਤੋਂ ਬਾਅਦ ਨਵਾਂਸ਼ਹਿਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਕਾਂਗਰਸੀ ਵਰਕਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਭਾਰੀ ਖੁਸ਼ੀ ਅਤੇ ਉਤਸ਼ਾਹ ਦੀ ਲਹਿਰ ਪਾਈ ਜਾ ਰਹੀ ਹੈ। ਸਥਾਨਕ ਆਗੂਆਂ ਦਾ ਕਹਿਣਾ ਹੈ ਕਿ ਅੰਗਦ ਸੈਣੀ ਦੀ ਇਸ ਨਿਯੁਕਤੀ ਨਾਲ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਵੱਡੀ ਮਜ਼ਬੂਤੀ ਮਿਲੇਗੀ ਅਤੇ ਚੋਣ ਮੁਹਿੰਮ ਦੇ ਪ੍ਰਬੰਧਨ ਨੂੰ ਬਿਹਤਰ ਢੰਗ ਨਾਲ ਚਲਾਇਆ ਜਾ ਸਕੇਗਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਗੁਰੁਦਆਰਾ ਸ਼ਹੀਦ ਭਾਈ ਬਚਿੱਤਰ ਸਿੰਘ ਕੋਟਲਾ ਨਿਹੰਗ ਖਾਂ ਵਿਖੇ ਮਨਾਇਆ ਗਿਆ ਭਾਈ ਮਨੀ ਸਿੰਘ ਜੀ ਦਾ 292ਵਾਂ ਸ਼ਹੀਦੀ ਦਿਹਾੜਾ
Next articleਕਾਂਗਰਸ ਹਾਈਕਮਾਂਡ ਦਾ ਵੱਡਾ ਫੈਸਲਾ: ਚਰਨਜੀਤ ਸਿੰਘ ਚੰਨੀ ਬਣਾਏ ਗਏ ‘ਕੈਂਪੇਨ ਕਮੇਟੀ’ ਦੇ ਚੇਅਰਪਰਸਨ