ਨਵਾਂ ਸ਼ਹਿਰ, (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ) : ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਪੰਜਾਬ ਵਿੱਚ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਚੋਣ ਸਰਗਰਮੀਆਂ ਨੂੰ ਮੁੱਖ ਰੱਖਦਿਆਂ ਇੱਕ ਬੇਹੱਦ ਅਹਿਮ ਫੈਸਲਾ ਲਿਆ ਗਿਆ ਹੈ। ਕਾਂਗਰਸ ਹਾਈਕਮਾਂਡ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ‘ਕੈਂਪੇਨ ਕਮੇਟੀ’ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਦੇ ਤਜਰਬੇ ਅਤੇ ਲੋਕਪ੍ਰਿਯਤਾ ਨੂੰ ਦੇਖਦਿਆਂ ਹੋਇਆਂ ਇਹ ਵੱਡੀ ਅਤੇ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਚਰਨਜੀਤ ਸਿੰਘ ਚੰਨੀ ਦੀ ਇਸ ਨਿਯੁਕਤੀ ਨਾਲ ਪਾਰਟੀ ਆਗੂਆਂ ਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਵਿਸ਼ੇਸ਼ ਚੋਣ ਕਮੇਟੀ ਦੇ ਚੇਅਰਪਰਸਨ ਵਜੋਂ ਚੰਨੀ ਹੁਣ ਪੰਜਾਬ ਵਿੱਚ ਕਾਂਗਰਸ ਦੇ ਚੋਣ ਪ੍ਰਚਾਰ ਅਤੇ ਮੁਹਿੰਮਾਂ ਦੀ ਕਮਾਨ ਸੰਭਾਲਣਗੇ। ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਉਮੀਦ ਜਤਾਈ ਹੈ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਪੰਜਾਬ ਵਿੱਚ ਇੱਕ ਵਾਰ ਫਿਰ ਮਜ਼ਬੂਤ ਹੋ ਕੇ ਉੱਭਰੇਗੀ ਅਤੇ ਚੋਣ ਮੈਦਾਨ ਵਿੱਚ ਵੱਡੀ ਸਫ਼ਲਤਾ ਹਾਸਲ ਕਰੇਗੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





