– ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐੱਸ.ਆਈ.ਆਰ. ਨਾਲ ਸਬੰਧਤ ਕੰਮਕਾਜ ਦਾ ਨਿਰੀਖਣ
ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨਵਾਂਸ਼ਹਿਰ ਵਿਖੇ ਸਥਾਪਤ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਹੈਲਪ ਡੈਸਕ, ਮੀਡੀਆ ਮੋਨੀਟਰਿੰਗ ਸੈੱਲ ਅਤੇ ਵੋਟਰ ਹੈਲਪਲਾਈਨ-1950 ਦੀ ਕਾਰਜਸ਼ੀਲਤਾ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ।ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਵੀ ਮੌਜੂਦ ਸਨ। ਸਮੀਖਿਆ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਐੱਸ.ਆਈ.ਆਰ. ਨਾਲ ਸਬੰਧਤ ਹਰ ਪੁੱਛਗਿੱਛ, ਸ਼ਿਕਾਇਤ ਅਤੇ ਬੇਨਤੀ ਦਾ ਨਿਰਧਾਰਤ ਸਮਾਂ-ਸੀਮਾ ਅੰਦਰ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਸੰਵੇਦਨਸ਼ੀਲਤਾ ਨਾਲ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਵੋਟਰ ਹੈਲਪਲਾਈਨ-1950 ‘ਤੇ ਪ੍ਰਾਪਤ ਹੋਣ ਵਾਲੀ ਹਰ ਕਾਲ ਦਾ ਤੁਰੰਤ ਅਤੇ ਸੰਤੁਸ਼ਟੀਜਨਕ ਜਵਾਬ ਦਿੱਤਾ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਮੀਡੀਆ ਮੋਨੀਟਰਿੰਗ ਸੈੱਲ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਐੱਸ.ਆਈ.ਆਰ. ਸਬੰਧੀ ਪ੍ਰਸਾਰਿਤ ਹੋਣ ਵਾਲੀ ਸਮੱਗਰੀ ‘ਤੇ ਨਿਰੰਤਰ ਨਜ਼ਰ ਰੱਖੇ ਅਤੇ ਕਿਸੇ ਵੀ ਗੁੰਮਰਾਹਕੁੰਨ ਜਾਂ ਤੱਥਾਂ ਤੋਂ ਪਰ੍ਹੇ ਜਾਣਕਾਰੀ ਬਾਰੇ ਤੁਰੰਤ ਉੱਚ ਅਧਿਕਾਰੀਆਂ ਨੂੰ ਸੂਚਿਤ ਕਰੇ, ਤਾਂ ਜੋ ਲੋੜੀਂਦੀ ਤਸਦੀਕ ਉਪਰੰਤ ਸਮੇਂ ਸਿਰ ਤੱਥਾਂ ‘ਤੇ ਆਧਾਰਿਤ ਸਪੱਸ਼ਟੀਕਰਨ ਜਾਰੀ ਕੀਤਾ ਜਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦਿਆਂ ਐੱਸ.ਆਈ.ਆਰ. ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ, ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਦੁਹਰਾਇਆ ਕਿ ਜ਼ਿਲ੍ਹਾ ਚੋਣ ਪ੍ਰਸ਼ਾਸਨ ਹਰੇਕ ਯੋਗ ਵੋਟਰ ਨੂੰ ਸਹੀ ਜਾਣਕਾਰੀ, ਲੋੜੀਂਦੀ ਸਹਾਇਤਾ ਅਤੇ ਪਾਰਦਰਸ਼ੀ ਸੇਵਾਵਾਂ ਉਪਲੱਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





