ਕਪੂਰਥਲਾ, (ਸਮਾਜ ਵੀਕਲੀ) (ਕੌੜਾ )- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਦੀਆਂ 16 ਐੱਨ.ਸੀ.ਸੀ. ਕੈਡਿਟਸ 1 ਜੁਲਾਈ ਤੋਂ 10 ਜੁਲਾਈ 2026 ਤੱਕ ਪੀ.ਟੀ.ਯੂ., ਕਪੂਰਥਲਾ ਵਿਖੇ ਆਯੋਜਿਤ 10 ਦਿਨਾਂ ਸਾਲਾਨਾ ਸੰਯੁਕਤ ਸਿਖਲਾਈ ਕੈਂਪ ( ਸੀ ਏ ਟੀ ਐੱਸ ) ਵਿੱਚ ਭਾਗ ਲੈ ਰਹੀਆਂ ਹਨ। ਇਹ ਕੈਂਪ ਕੈਡਿਟਸ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਆਯੋਜਿਤ ਕੀਤਾ ਗਿਆ ਹੈ, ਜਿਸ ਵਿੱਚ ਡਰਿੱਲ, ਅਨੁਸ਼ਾਸਨ, ਲੀਡਰਸ਼ਿਪ, ਸਰੀਰਕ ਤੰਦਰੁਸਤੀ, ਟੀਮ ਵਰਕ ਅਤੇ ਰਾਸ਼ਟਰ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਐੱਨ.ਸੀ.ਸੀ. ਇੰਚਾਰਜ ਪ੍ਰੋ.ਮਨਪ੍ਰੀਤ ਕੌਰ ਅਤੇ ਕੈਂਪ ਵਿੱਚ ਸ਼ਾਮਲ ਸਮੂਹ ਕੈਡਿਟਸ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਐੱਨ.ਸੀ.ਸੀ. ਨੌਜਵਾਨਾਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ, ਲੀਡਰਸ਼ਿਪ ਅਤੇ ਦੇਸ਼-ਸੇਵਾ ਦੀ ਭਾਵਨਾ ਪੈਦਾ ਕਰਨ ਲਈ ਇੱਕ ਮਹੱਤਵਪੂਰਨ ਮੰਚ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਕੈਡਿਟਸ ਇਸ ਕੈਂਪ ਤੋਂ ਪ੍ਰਾਪਤ ਗਿਆਨ ਅਤੇ ਸਿਖਲਾਈ ਦਾ ਲਾਭ ਉਠਾ ਕੇ ਨਾ ਸਿਰਫ਼ ਆਪਣੀ ਸ਼ਖ਼ਸੀਅਤ ਨੂੰ ਨਿਖਾਰਣਗੀਆਂ, ਸਗੋਂ ਕਾਲਜ ਅਤੇ ਇਲਾਕੇ ਦਾ ਨਾਮ ਵੀ ਮਾਣ ਨਾਲ ਰੌਸ਼ਨ ਕਰਨਗੀਆਂ। ਜ਼ਿਕਰਯੋਗ ਹੈ ਕਿ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਦੀ ਐੱਨ.ਸੀ.ਸੀ. ਯੂਨਿਟ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ। ਇਸ ਤੋਂ ਪਹਿਲਾਂ 16 ਤੋਂ 25 ਜੂਨ 2026 ਤੱਕ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ ਵਿਖੇ 21ਵੀਂ ਪੰਜਾਬ ਬਟਾਲੀਅਨ ਵੱਲੋਂ ਆਯੋਜਿਤ ਸਪੈਸ਼ਲ ਡਰੋਨ ਕੈਂਪ ਵਿੱਚ ਵੀ ਕਾਲਜ ਦੀਆਂ 5 ਕੈਡਿਟਸ ਨੇ ਭਾਗ ਲੈ ਕੇ ਸੰਸਥਾ ਦਾ ਮਾਣ ਵਧਾਇਆ ਸੀ। ਕਾਲਜ ਪ੍ਰਬੰਧਨ ਵੱਲੋਂ ਵਿਦਿਆਰਥਣਾਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ, ਜਿਸ ਦਾ ਨਤੀਜਾ ਕਾਲਜ ਦੀਆਂ ਲਗਾਤਾਰ ਪ੍ਰਾਪਤੀਆਂ ਦੇ ਰੂਪ ਵਿੱਚ ਸਾਹਮਣੇ ਆ ਰਿਹਾ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





