HOME ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਵੱਲੋਂ ਸਹਿਕਾਰਤਾ ਸਪਤਾਹ ਮਨਾਇਆ ਗਿਆ

ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਵੱਲੋਂ ਸਹਿਕਾਰਤਾ ਸਪਤਾਹ ਮਨਾਇਆ ਗਿਆ

2
ਨਵਾਂਸ਼ਹਿਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ਦੀਆਂ ਪ੍ਰਾਪਤੀਆਂ ਅਤੇ ਗਤੀਵਿਧੀਆਂ ਸਬੰਧੀ ਮਿਤੀ 29.06.2026 ਤੋਂ 06.07.2026 ਤੱਕ ਸਹਿਕਾਰਤਾ ਸਪਤਾਹ ਮਨਾਉਣ ਦੀ ਹਦਾਇਤ ਕੀਤੀ ਗਈ, ਜਿਸ ਲੜੀ ਤਹਿਤ ਡਾ. ਸੇਨੂੰ ਦੁੱਗਲ (ਆਈ.ਏ.ਐਸ.) ਪ੍ਰਬੰਧ ਨਿਰਦੇਸ਼ਕ, ਸ਼ੂਗਰਫੈਡ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਵਿਖੇ ਅੱਜ ਸਹਿਕਾਰਤਾ ਸਮਾਗਮ ਸਬੰਧੀ ਇਕੱਤਰਤਾ ਕੀਤੀ ਗਈ, ਜਿਸ ਵਿੱਚ ਇਲਾਕੇ ਦੇ ਜਿਮੀਦਾਰ, ਸਮੂਹ ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰ ਅਤੇ ਮਿੱਲ਼ ਮੈਨੇਜਮੈਟ ਦੇ ਅਧਿਕਾਰੀ/ਕਰਮਚਾਰੀ ਸ਼ਾਮਲ ਹੋਏ। ਇਸ ਮੌਕੇ ਤੇ ਮਿੱਲ ਦੇ ਸਮੂਹ ਬੋਰਡ ਆਫ ਡਾਇਰੈਕਟਰਜ਼ ਦੇ ਨੁਮਾਇੰਦਿਆਂ ਅਤੇ ਮਿੱਲ਼ ਦੇ ਜਨਰਲ ਮੈਨੇਜਰ ਸ਼੍ਰੀ ਸੁਜਿੰਦਰਪਾਲ ਸਿੰਘ ਅਰੋੜਾ ਵੱਲ਼ੋਂ ਪ੍ਰੈਸ ਨੂੰ ਜਾਣਕਾਰੀ ਦਿੱਤੀ ਗਈ ਕਿ ਸਹਿਕਾਰਤਾ ਵਿਭਾਗ ਵੱਲੋਂ ਸਹਿਕਾਰੀ ਸੰਸਥਾਵਾਂ ਨੂੰ ਮਜ਼ਬੂਤ ਕਰਨ ਅਤੇ ਕੰਮ ਵਿੱਚ ਪਾਰਦਰਸ਼ਤਾ ਲਿਆਉਣ ਲਈ ਕਈ ਨਵੇਂ ਕਦਮ ਚੁੱਕੇ ਜਾ ਰਹੇ ਹਨ। ਮਿੱਲ ਦੇ ਮੁੱਖ ਗੰਨਾ ਵਿਕਾਸ ਅਫਸਰ ਸ਼੍ਰੀ ਜੀ.ਸੀ.ਯਾਦਵ ਵੱਲੋਂ ਇਕੱਤਰ ਜਿਮੀਦਾਰ੍ਹਾ ਨੂੰ ਗੰਨੇ ਦੀ ਫਸਲ ਸਬੰਧੀ ਇਸ ਸਮੇਂ ਚੱਲ ਰਹੀਆਂ ਗਤੀਵਿਧੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਗੰਨੇ ਦੀ ਫਸਲ ਵਿੱਚ ਖਾਦਾਂ ਅਤੇ ਦਵਾਈਆਂ ਦੀ ਵਰਤੋਂ ਲੋੜ ਅਨੁਸਾਰ ਹੀ ਕਰਨ ਦੀ ਅਪੀਲ ਕੀਤੀ ਗਈ, ਜਿਸ ਨਾਲ ਜਿੱਥੇ ਗੰਨੇ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ, ਉੱਥੇ ਜਿਮੀਦਾਰ੍ਹਾ ਦੇ ਖਾਦਾਂ ਅਤੇ ਦਵਾਈਆਂ ਤੇ ਬੋਲੇੜੇ ਖਰਚ ਤੇ ਵੀ ਕੰਟਰੋਲ ਰਹੇਗਾ। ਇਸ ਮੌਕੇ ਤੇ ਮਿੱਲ ਦੇ ਮੁੱਖ ਇੰਜੀਨੀਅਰ ਸ਼੍ਰੀ ਜਸਵੀਰ ਸਿੰਘ ਵੱਲੋਂ ਇਕੱਤਰਤਾ ਵਿੱਚ ਸ਼ਾਮਲ ਹੋਏ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ। ਸਮਾਗਮ ਉਪਰੰਤ ਵਾਤਾਵਰਣ ਦੀ ਸ਼ੁੱਧਤਾ ਲਈ ਮਿੱਲ ਅਹਾਤੇ ਵਿੱਚ ਬੂਟੇ ਵੀ ਲਗਾਏ ਗਏ। ਇਸ ਸਮਾਗਮ ਵਿੱਚ ਮਿੱਲ਼ ਦੇ ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰ ਸ਼੍ਰੀ ਸੋਹਣ ਸਿੰਘ ਉੱਪਲ, ਸ਼੍ਰੀ ਹਰੀਪਾਲ ਸਿੰਘ ਜਾਡਲੀ, ਸ਼੍ਰੀ ਸਰਤਾਜ ਸਿੰਘ, ਸ਼੍ਰੀ ਚਰਨਜੀਤ ਸਿੰਘ, ਸ਼੍ਰੀ ਮੋਹਿੰਦਰ ਸਿੰਘ ਲੰਗੜੋਆ, ਸ਼੍ਰੀ ਗੁਰਸੇਵਕ ਸਿੰਘ, ਸ਼੍ਰੀ ਕਸ਼ਮੀਰ ਸਿੰਘ, ਸ਼੍ਰੀ ਜਗਤਾਰ ਸਿੰਘ, ਸ਼੍ਰੀਮਤੀ ਹਰਿੰਦਰ ਕੌਰ, ਬੀਬੀ ਸੁਰਿੰਦਰ ਕੌਰ ਵੱਲੋਂ ਵੀ ਹਾਜਰੀ ਲਵਾਈ ਗਈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਕਾਠਗੜ੍ਹ ਵਣ ਰੇਂਜ ਵਿੱਚ ਵੱਡੀ ਪ੍ਰਸ਼ਾਸਨਿਕ ਤਬਦੀਲੀ: ਸੁਨੀਲ ਕੁਮਾਰ ਦੀ ਪ੍ਰਮੋਸ਼ਨ ਤੋਂ ਬਾਅਦ ਭੁਪਿੰਦਰ ਸਿੰਘ ਨੇ ਸੰਭਾਲਿਆ ਚਾਰਜ
Next articleਅਪਣੱਤ ਅਤੇ ਵਿਸ਼ਵਾਸ ਦੀ ਮਿਸਾਲ: ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਵੱਲੋਂ ਸਾਥੀ ਰਮਨ ਕੁਮਾਰ ਦੇ ਜਨਮਦਿਨ ‘ਤੇ ਭਾਵੁਕ ਮੁਬਾਰਕਬਾਦ, ਪਰਿਵਾਰਕ ਰਿਸ਼ਤੇ ਦੀ ਤਰ੍ਹਾਂ ਨਿਭਾਅ ਰਿਹਾ ਹੈ ਸੇਵਾ