ਬਲਾਚੌਰ, (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ): ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵਲੋਂ ਪਨਿਆਲੀ ਕਲਾਂ ਵਿਖੇ ਕੀਤੇ ਗਏ ਇੱਕ ਵਿਸ਼ਾਲ ਜਨਤਕ ਇਕੱਠ ਅਤੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਦੌਰਾਨ ਵੱਡਾ ਬਿਆਨ ਦਿੱਤਾ ਗਿਆ ਹੈ। ਚੇਅਰਮੈਨ ਜਲਾਲਪੁਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲਿਆਂ ਅਤੇ ਕੀਤੇ ਗਏ ਬੇਮਿਸਾਲ ਵਿਕਾਸ ਕਾਰਜਾਂ ਸਦਕਾ ਸਾਲ 2027 ਵਿੱਚ ਇੱਕ ਵਾਰ ਫਿਰ ਪੰਜਾਬ ਅੰਦਰ ਭਾਰੀ ਬਹੁਮਤ ਨਾਲ ‘ਆਪ’ ਦੀ ਸਰਕਾਰ ਬਣੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਸਰਕਾਰ ਨੇ ਉਹ ਇਤਿਹਾਸਕ ਅਤੇ ਅਧੂਰੇ ਪਏ ਕੰਮ ਪੂਰੇ ਕਰ ਵਿਖਾਏ ਹਨ, ਜਿਨ੍ਹਾਂ ਨੂੰ ਪਿਛਲੀਆਂ ਰਵਾਇਤੀ ਸਰਕਾਰਾਂ ਆਪਣੇ ਲੰਮੇ ਕਾਰਜਕਾਲ ਦੌਰਾਨ ਕਦੇ ਵੀ ਪੂਰਾ ਨਹੀਂ ਕਰ ਸਕੀਆਂ ਸਨ। ਮੀਟਿੰਗ ਦੌਰਾਨ ਸਰਕਾਰ ਦੀਆਂ ਵੱਡੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਨੇ ਕਿਹਾ ਕਿ ‘ਇਮਾਨਦਾਰ ਸਰਕਾਰ, ਬਿਹਤਰ ਪੰਜਾਬ’ ਦੇ ਨਾਅਰੇ ਤਹਿਤ ਅੱਜ ਸੂਬੇ ਦੇ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇ ਕੇ ਹਰ ਵਰਗ ਨੂੰ ਬਹੁਤ ਵੱਡੀ ਆਰਥਿਕ ਰਾਹਤ ਦਿੱਤੀ ਗਈ ਹੈ। ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਉਂਦੇ ਹੋਏ ਆਮ ਆਦਮੀ ਕਲੀਨਿਕ ਅਤੇ ‘ਸਕੂਲ ਆਫ਼ ਐਮੀਨੈਂਸ’ ਸਥਾਪਿਤ ਕੀਤੇ ਗਏ ਹਨ, ਜਿਸ ਨਾਲ ਆਮ ਲੋਕਾਂ ਨੂੰ ਉੱਚ ਪੱਧਰੀ ਸਹੂਲਤਾਂ ਮਿਲ ਰਹੀਆਂ ਹਨ। ਔਰਤਾਂ ਦੇ ਹੱਕ ਵਿੱਚ ਫੈਸਲਾ ਲੈਂਦਿਆਂ 18 ਸਾਲ ਤੋਂ ਵੱਧ ਉਮਰ ਦੀਆਂ ਐਸ.ਸੀ. ਬੀਬੀਆਂ-ਭੈਣਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਲਾਗੂ ਕੀਤੀ ਗਈ ਹੈ, ਜਦਕਿ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁਫ਼ਤ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਧਾਰਮਿਕ ਯਾਤਰਾਵਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨੀ ਨੂੰ ਪ੍ਰਫੁੱਲਤ ਕਰਨ ਲਈ ਕੰਢੀ ਏਰੀਏ ਵਿੱਚ ਲਿਫਟ ਇਰੀਗੇਸ਼ਨ ਸਕੀਮਾਂ ਰਾਹੀਂ ਨਹਿਰੀ ਪਾਣੀ ਪਹੁੰਚਾਉਣਾ ਕਿਸਾਨਾਂ ਦੀ ਇੱਕ ਬਹੁਤ ਵੱਡੀ ਜਿੱਤ ਸਾਬਤ ਹੋਈ ਹੈ। ਇਸ ਦੇ ਨਾਲ ਹੀ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਨਸ਼ਿਆਂ ਵਿਰੁੱਧ ਵਿੱਢੀ ਜੰਗ ਅਤੇ ਸਖ਼ਤ ਕਾਨੂੰਨਾਂ ਤਹਿਤ ਨਸ਼ਾ ਤਸਕਰਾਂ ਦਾ ਲੱਕ ਤੋੜਿਆ ਗਿਆ ਹੈ। ਪਿੰਡਾਂ ਦੀ ਨੁਹਾਰ ਬਦਲਣ ਲਈ ਵਿਸ਼ੇਸ਼ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੇਡ ਸਟੇਡੀਅਮਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਹਰ ਪਿੰਡ ਦਾ ਸਰਬਪੱਖੀ ਵਿਕਾਸ ਕਰਨਾ ਸਰਕਾਰ ਦੀ ਮੁੱਖ ਤਰਜੀਹ ਵਿੱਚ ਸ਼ਾਮਲ ਹੈ। ਜਨਤਕ ਇਕੱਠ ਵਿੱਚ ਪਹੁੰਚੇ ਵੱਡੀ ਗਿਣਤੀ ਪਾਰਟੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੇ ਚੇਅਰਮੈਨ ਜਲਾਲਪੁਰ ਦੇ ਵਿਚਾਰਾਂ ਨਾਲ ਸਹਿਮਤੀ ਜਤਾਉਂਦਿਆਂ ਮਾਨ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ‘ਤੇ ਪੂਰਨ ਵਿਸ਼ਵਾਸ ਪ੍ਰਗਟਾਇਆ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





