HOME *ਵਿਧਾਇਕ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਮੰਡ ਇਲਾਕੇ ‘ਚ ‘ਆਪ’ ਦਾ ਸ਼ਕਤੀ...

*ਵਿਧਾਇਕ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਮੰਡ ਇਲਾਕੇ ‘ਚ ‘ਆਪ’ ਦਾ ਸ਼ਕਤੀ ਪ੍ਰਦਰਸ਼ਨ, ਲੱਗੇ ਭਗਵੰਤ ਮਾਨ ਦੇ ਹੱਕ ‘ਚ ਨਾਅਰੇ*

2

ਬਲਾਚੌਰ   (ਸਮਾਜ ਵੀਕਲੀ)   ( ਜਤਿੰਦਰ ਪਾਲ ਸਿੰਘ ਕਲੇਰ ) ਸਤਲੁਜ ਦਰਿਆ ਤੋਂ ਪਾਰ ਵਸੇ ਪਿੰਡ ਨਾਨੋਵਾਲ ਮੰਡ ਵਿਖੇ ਉਸ ਵੇਲੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਜਦੋਂ ਸੀਨੀਅਰ ਆਮ ਆਦਮੀ ਪਾਰਟੀ ਆਗੂ ਅਸ਼ੋਕ ਕਟਾਰੀਆ ਅਤੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਆਯੋਜਿਤ ‘ਲੋਕ ਮਿਲਣੀ’ ਦੌਰਾਨ ਇਕੱਠੇ ਹੋਏ ਭਾਰੀ ਇਕੱਠ ਨੇ ਇੱਕ ਆਵਾਜ਼ ਵਿੱਚ “ਪੰਜਾਬ ਦਾ ਇੱਕੋ ਨਾਅਰਾ-ਭਗਵੰਤ ਮਾਨ ਦੁਬਾਰਾ” ਦੇ  ਨਾਅਰੇ ਲਗਾਏ। ਇਸ ਮਿਲਣੀ ਦੌਰਾਨ ਆਪ ਆਗੂਆਂ ਨੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਇਲਾਕੇ ਦੇ ਵਿਕਾਸ ਨਾਲ ਸਬੰਧਤ ਮਸਲਿਆਂ ਨੂੰ ਬਹੁਤ ਹੀ ਗੰਭੀਰਤਾ ਨਾਲ ਸੁਣਿਆ।​ਇਸ ਮੌਕੇ ਪਿੰਡ ਵਾਸੀਆਂ ਦੇ ਭਾਰੀ ਉਤਸ਼ਾਹ ਨੂੰ ਦੇਖਦਿਆਂ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਅਤੇ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਅੱਜ ਪਿੰਡ-ਪਿੰਡ ਵਿੱਚ ਗੂੰਜ ਰਿਹਾ ਇਹ ਨਾਅਰਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਜਨ-ਕਲਿਆਣਕਾਰੀ ਨੀਤੀਆਂ ਅਤੇ ਇਮਾਨਦਾਰ ਸਰਕਾਰ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਵਾਦ ਹੀ ਅਸਲ ਲੋਕ ਸੇਵਾ ਦੀ ਤਾਕਤ ਹੈ ਅਤੇ ਜਨਤਾ ਦਾ ਇਹੋ ਪਿਆਰ ਪਾਰਟੀ ਦੀ ਸਭ ਤੋਂ ਵੱਡੀ ਪੂੰਜੀ ਹੈ।​ਆਪ ਆਗੂਆਂ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਹਲਕੇ ਦੇ ਸਰਵਪੱਖੀ ਵਿਕਾਸ, ਬੁਨਿਆਦੀ ਸਹੂਲਤਾਂ ਦੇ ਵਿਸਥਾਰ ਅਤੇ ਹਰ ਸਮੱਸਿਆ ਦੇ ਸਮੇਂ ਸਿਰ ਹੱਲ ਲਈ ਉਹ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਖਾਸ ਤੌਰ ‘ਤੇ ਭਰੋਸਾ ਦਿੱਤਾ ਕਿ ਦਰਿਆ ਤੋਂ ਪਾਰ ਦੇ ਪਛੜੇ ਇਲਾਕਿਆਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ ਤਾਂ ਜੋ ਵਿਕਾਸ ਦੀ ਲਹਿਰ ਹਰ ਘਰ ਤੱਕ ਪਹੁੰਚ ਸਕੇ।​ਇਸ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਮਾਨ ਸਰਕਾਰ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਬਿਜਲੀ, ਚੰਗੀਆਂ ਸਿਹਤ-ਸਿੱਖਿਆ ਸਹੂਲਤਾਂ ਅਤੇ ਇਲਾਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਲਈ ਆਪ ਆਗੂਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪਾਰਟੀ ਦਾ ਡਟ ਕੇ ਸਾਥ ਦੇਣ ਦਾ ਅਹਿਦ ਲਿਆ।​ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ ਵਿੱਚ ਗ੍ਰਾਮ ਪੰਚਾਇਤ ਦੇ ਸਰਪੰਚ ਸਰਨਜੀਤ ਸਿੰਘ, ਨਾਨੋਵਾਲ ਮੰਡ ਦੇ ਸਾਬਕਾ ਸਰਪੰਚ ਲਖਵੀਰ ਸਿੰਘ,ਨਾਨੋਵਾਲ ਸਰਪੰਚ ਰਾਣਾ ਪੁਸ਼ਪਿੰਦਰ, ਪੰਚ ਨਿਰਮਲ ਸਿੰਘ, ਅਵਤਾਰ ਸਿੰਘ ਘੁੰਮਣ, ਜਸਵੀਰ ਸਿੰਘ ਘੁੰਮਣ ਚੇਅਰਮੈਂਨ ਹਲਕਾ ਟਰੇਡ ਵਿੰਗ , ਜੱਟਪੁਰ ਤੋਂ ਰਣਵੀਰ ਸਿੰਘ ਧਾਲੀਵਾਲ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਆਦਿ ਮੋਹਤਬਰ ਵਿਅਕਤੀ ਅਤੇ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਸਨੈਕਪ੍ਰੋ ਲੀਡਰਜ਼ ਮੀਟ ਵਿੱਚ ਵਰਲਡ ਸਨੈਕਪ੍ਰੋ ਐਕਸਪੀਓ ਅਤੇ ਕਾਨਫਰੰਸ 2026 ਦਾ ਅਧਿਕਾਰਤ ਤੌਰ ‘ਤੇ ਐਲਾਨ ਕੀਤਾ ਗਿਆ
Next articleਸਵ. ਸੰਤੋਸ਼ ਸ਼ਰਮਾ ਦੀ ਆਤਮਿਕ ਸ਼ਾਂਤੀ ਲਈ ਰੱਖੇ ਗੁਰੂ ਪੁਰਾਣ ਦੇ ਪਾਠ ਦਾ ਭੋਗ ਪਾਇਆ, ਸ਼ੋਕ ਸਭਾ ‘ਚ ਪ੍ਰਮੁੱਖ ਸ਼ਖਸੀਅਤਾਂ ਨੇ ਦਿੱਤੀ ਸ਼ਰਧਾਂਜਲੀ