HOME ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਹਿੱਤਰਾਜ ਜੰਡੀ ਚੌਧਰੀ ਸ਼ੁਕਰਾਨਾ ਯਾਤਰਾ ਵਿੱਚ ਸਾਥੀਆਂ...

ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਹਿੱਤਰਾਜ ਜੰਡੀ ਚੌਧਰੀ ਸ਼ੁਕਰਾਨਾ ਯਾਤਰਾ ਵਿੱਚ ਸਾਥੀਆਂ ਸਮੇਤ ਹੋਏ ਸ਼ਾਮਿਲ ।

2

2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਪੰਜਾਬ ਅੰਦਰ ਬਣੇਗੀ ਸਰਕਾਰ: ਇੰਜੀਨੀਅਰ ਹਿੱਤਰਾਜ ਚੌਧਰੀ ਜੰਡੀ

ਬਲਾਚੌਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ )  ਪੰਜਾਬ ਯੂਥ ਕਾਂਗਰਸ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਵੱਲੋਂ ਅਹੁਦਾ ਸੰਭਾਲਣ ਉਪਰੰਤ ਕੱਢੀ ਗਈ ਸ਼ੁਕਰਾਨਾ ਯਾਤਰਾ ਵਿੱਚ ਜ਼ਿਲ੍ਹਾ ਯੂਥ ਕਾਂਗਰਸ ਦੇ ਆਗੂਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਆਗੂ ਇੰਜੀਨੀਅਰ ਹਿੱਤਰਾਜ ਚੌਧਰੀ ਜੰਡੀ, ਯੂਥ ਕਾਂਗਰਸ ਆਗੂ ਪ੍ਰਿੰਸ ਪਵਾਰ ਭਰਥਲਾ ਅਤੇ ਰੋਪੜ੍ਹ ਦੇ ਯੂਥ ਕਾਂਗਰਸ ਆਗੂ ਗੁਰਪ੍ਰੀਤ ਸਿੰਘ,ਅਭਿਸ਼ੇਕ ਰਾਣਾ , ਸੁਮਨ ਸਾਬਕਾ ਯੂਥ ਕਾਂਗਰਸ ਪ੍ਰਧਾਨ ਜਿਲਾ ਨਵਾਂਸ਼ਹਿਰ, ਜਿੰਦਾ ਗਿੱਲ ਰੋਪੜ੍ਹ ਆਪਣੇ ਸਾਥੀਆਂ ਸਮੇਤ ਯਾਤਰਾ ਵਿੱਚ ਸ਼ਾਮਲ ਹੋਏ।ਆਗੂਆਂ ਨੇ ਸ਼ੁਭਮ ਸ਼ਰਮਾ ਨੂੰ ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਬਣਨ ‘ਤੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਸੂਬੇ ਵਿੱਚ ਯੂਥ ਕਾਂਗਰਸ ਹੋਰ ਮਜ਼ਬੂਤ ਹੋਵੇਗੀ ਅਤੇ ਨੌਜਵਾਨਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਕਾਂਗਰਸ ਦੀਆਂ ਨੀਤੀਆਂ ਨਾਲ ਵੱਡੀ ਗਿਣਤੀ ਵਿੱਚ ਜੁੜ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਦੌਰਾਨ ਸ਼ੁਭਮ ਸ਼ਰਮਾ ਨੇ ਸ਼ੁਕਰਾਨਾ ਯਾਤਰਾ ਵਿੱਚ ਸ਼ਾਮਲ ਹੋਏ ਸਮੂਹ ਯੂਥ ਕਾਂਗਰਸ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਪੰਜਾਬ ਦੇ ਨੌਜਵਾਨਾਂ ਦੇ ਹੱਕਾਂ ਲਈ ਹਮੇਸ਼ਾ ਸੰਘਰਸ਼ ਕਰਦੇ ਰਹਿਣਗੇ। ਸ਼ੁਕਰਾਨਾ ਯਾਤਰਾ ਨੂੰ ਯੂਥ ਵਰਕਰਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਤੇ , ਅਤੇ ਹੋਰ ਨੌਜਵਾਨ ਸ਼ਾਮਿਲ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article‘ਬ੍ਰਿੰਗ ਯੋਰ ਬੈਗ ਕੈਂਪੇਨ’ ਰਾਹੀਂ ਪਲਾਸਟਿਕ ਮੁਕਤ ਨਵਾਂਸ਼ਹਿਰ ਬਣਾਉਣ ਦੀ ਪਹਿਲ
Next articleThrowing light on a nationwide NRC