ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ) : ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਵਰਿਆਮ ਕੰਗਣਾ ਨੇ ਪੰਜਾਬ ਦੇ ਕਿਸਾਨਾਂ ਅਤੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਪੰਜਾਬ ਅੰਦਰ ਅਜਿਹੀਆਂ ਸਕੀਮਾਂ ਲਾਗੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ, ਜਿਨ੍ਹਾਂ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਵਿੱਚ ਅਸਲ ਸੁਧਾਰ ਆ ਸਕੇ। ਉਨ੍ਹਾਂ ਕਿਹਾ ਕਿ ਇੱਕ ਤਾਂ ਫਸਲਾਂ ‘ਤੇ ਹਰਿਆਣਾ ਦੀ ਤਰਜ਼ ‘ਤੇ ਐਮ.ਐਸ.ਪੀ. ਵਗੈਰਾ ਜ਼ਿਆਦਾ ਦੇਣੀ ਚਾਹੀਦੀ ਹੈ ਅਤੇ ਦੂਸਰਾ ਕਿਸਾਨਾਂ ਦੀ ਹਾਲਤ ਸੁਧਾਰਨ ਲਈ ਦੂਜੇ ਸੂਬਿਆਂ ਵਾਂਗ ਪੰਜਾਬ ਵਿੱਚ ਵੀ ਪੋਸਤ ਦੀ ਖੇਤੀ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਨਾਲ ਜਿੱਥੇ ਕਿਸਾਨਾਂ ਦਾ ਮੁਨਾਫਾ ਵਧੇਗਾ, ਉੱਥੇ ਹੀ ਦੂਜੇ ਪਾਸੇ ਲੋਕ ‘ਚਿੱਟੇ’ ਵਰਗੇ ਘਾਤਕ ਤੇ ਸਖ਼ਤ ਨਸ਼ੇ ਨੂੰ ਛੱਡ ਕੇ ਇਸ ਪਾਸੇ ਆ ਜਾਣਗੇ, ਜੋ ਕਿ ਮਨੁੱਖਤਾ ਲਈ ਬਹੁਤ ਫਾਇਦੇਮੰਦ ਸਾਬਤ ਹੋਵੇਗਾ। ਆਪਣੇ ਤਜ਼ਰਬੇ ਦਾ ਹਵਾਲਾ ਦਿੰਦੇ ਹੋਏ ਜਸਵੰਤ ਵਰਿਆਮ ਨੇ ਦੱਸਿਆ ਕਿ ਸਾਲ 1983-84 ਦੌਰਾਨ ਜਦੋਂ ਉਹ ਵਿਦੇਸ਼ ਵਿੱਚ ਸਨ, ਤਾਂ ਉੱਥੇ ਉਸ ਵੇਲੇ ਚਿੱਟੇ ਵਰਗੇ ਨਸ਼ਿਆਂ ਦਾ ਪ੍ਰਕੋਪ ਬਹੁਤ ਜ਼ਿਆਦਾ ਵਧ ਗਿਆ ਸੀ। ਉਸ ਸਮੇਂ ਉੱਥੋਂ ਦੀ ਸਰਕਾਰ ਨੇ ਇਸ ਮਾਰੂ ਨਸ਼ੇ ‘ਤੇ ਨਕੇਲ ਕਸਣ ਲਈ ਕੁਝ ਪਾਬੰਦੀਸ਼ੁਦਾ ਦਵਾਈਆਂ ਤੋਂ ਬੈਨ ਹਟਾ ਦਿੱਤਾ ਸੀ ਅਤੇ ਬੀਅਰ ਦੀ ਬੋਤਲ ਨੂੰ ਪਾਣੀ ਦੀ ਬੋਤਲ ਨਾਲੋਂ ਵੀ ਸਸਤਾ ਕਰ ਦਿੱਤਾ ਸੀ, ਤਾਂ ਜੋ ਲੋਕ ਚਿੱਟੇ ਵਰਗੇ ਭੈੜੇ ਨਸ਼ੇ ਨੂੰ ਛੱਡ ਕੇ ਇਸ ਪਾਸੇ ਲੱਗ ਜਾਣ। ਉਨ੍ਹਾਂ ਉਮੀਦ ਜਤਾਉਂਦਿਆਂ ਕਿਹਾ ਕਿ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਆਉਣ ‘ਤੇ ਉਹ ਕਿਸਾਨਾਂ ਅਤੇ ਨਸ਼ਿਆਂ ਨਾਲ ਜੁੜੇ ਇਨ੍ਹਾਂ ਗੰਭੀਰ ਮਸਲਿਆਂ ਦੇ ਹੱਲ ਲਈ ਪਾਰਟੀ ਦੀ ਹਾਈਕਮਾਂਡ ਨੂੰ ਵੀ ਵਿਸ਼ੇਸ਼ ਤੌਰ ‘ਤੇ ਬੇਨਤੀ ਕਰਨਗੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





