HOME ਸਵੈਇੱਛਿਕ ਖੂਨਦਾਨ ਨੂੰ ਉਤਸ਼ਾਹਿਤ ਕਰਨ ਲਈ ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਵੱਲੋਂ ਜਨ-ਜਾਗਰੂਕਤਾ...

ਸਵੈਇੱਛਿਕ ਖੂਨਦਾਨ ਨੂੰ ਉਤਸ਼ਾਹਿਤ ਕਰਨ ਲਈ ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਵੱਲੋਂ ਜਨ-ਜਾਗਰੂਕਤਾ ਮੁਹਿੰਮ

2
ਫੋਟੋ ਕੈਪਸ਼ਨ: ਪਿੰਡ ਮੀਰਪੁਰ ਜੱਟਾਂ ਵਿੱਚ ਸਵੈਇੱਛਿਕ ਖੂਨਦਾਨ ਪ੍ਰਤੀ ਜਾਗਰੂਕਤਾ ਰੈਲੀ ਕੱਢਦੇ ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਦੇ ਅਹੁਦੇਦਾਰ, ਐੱਸ.ਡੀ.ਐੱਸ. ਕਾਲਜ ਜਾਡਲਾ ਦੇ ਇੰਟਰਨ ਵਲੰਟੀਅਰ ਅਤੇ ਪਿੰਡ ਦੇ ਪਤਵੰਤੇ।

_’ਖੂਨਦਾਨ ਕਰੋ, ਜ਼ਿੰਦਗੀ ਬਚਾਓ’ ਦਾ ਸੰਦੇਸ਼ ਦੇ ਕੇ ਪਿੰਡ ਮੀਰਪੁਰ ਜੱਟਾਂ ਵਿੱਚ ਕੱਢੀ ਜਾਗਰੂਕਤਾ ਰੈਲੀ_

ਨਵਾਂਸ਼ਹਿਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਸਵੈਇੱਛਿਕ ਖੂਨਦਾਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਖੂਨਦਾਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸ਼੍ਰੀ ਕ੍ਰਿਸ਼ਨਾ ਯੂਥ ਕਲੱਬ (ਰਜਿ.) ਨਵਾਂਸ਼ਹਿਰ ਵੱਲੋਂ ਪਿੰਡ ਮੀਰਪੁਰ ਜੱਟਾਂ ਵਿੱਚ ਜਨ-ਜਾਗਰੂਕਤਾ ਮੁਹਿੰਮ ਤਹਿਤ ਖੂਨਦਾਨ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਦੀ ਸ਼ੁਰੂਆਤ ਗੁਰਦੁਆਰਾ ਸਿੰਘ ਸਭਾ ਤੋਂ ਹੋਈ, ਜਿਸ ਵਿੱਚ ਕਲੱਬ ਦੇ ਇੰਟਰਨਸ਼ਿਪ ਪ੍ਰੋਗਰਾਮ ਅਧੀਨ ਐੱਸ.ਡੀ.ਐੱਸ. ਕਾਲਜ ਜਾਡਲਾ ਦੇ ਲਗਭਗ 25 ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲਿਆ।ਰੈਲੀ ਦੌਰਾਨ ਨੌਜਵਾਨਾਂ ਨੇ ਹੱਥਾਂ ਵਿੱਚ ਜਾਗਰੂਕਤਾ ਸੰਦੇਸ਼ ਵਾਲੀਆਂ ਤਖ਼ਤੀਆਂ ਫੜ ਕੇ ਪਿੰਡ ਦੀਆਂ ਵੱਖ-ਵੱਖ ਗਲੀਆਂ ਵਿੱਚ ਮਾਰਚ ਕੀਤਾ ਅਤੇ ਲੋਕਾਂ ਨੂੰ “ਖੂਨਦਾਨ ਕਰੋ, ਜ਼ਿੰਦਗੀ ਬਚਾਓ” ਦਾ ਸੰਦੇਸ਼ ਦਿੱਤਾ। ਵਲੰਟੀਅਰਾਂ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਸਵੈਇੱਛਿਕ ਖੂਨਦਾਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਕਿਸੇ ਲੋੜਵੰਦ ਮਰੀਜ਼ ਲਈ ਜੀਵਨਦਾਨ ਸਾਬਤ ਹੋ ਸਕਦਾ ਹੈ। ਉਨ੍ਹਾਂ ਨੇ ਤੰਦਰੁਸਤ ਨਾਗਰਿਕਾਂ ਨੂੰ ਨਿਯਮਿਤ ਤੌਰ ‘ਤੇ ਖੂਨਦਾਨ ਕਰਨ ਅਤੇ ਹੋਰਨਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ।ਰੈਲੀ ਦੀ ਸ਼ੁਰੂਆਤ ਮੌਕੇ ਪਿੰਡ ਦੇ ਸਰਪੰਚ ਸੁਭਾਸ਼ ਪੌਡਵਾਲ, ਡਾ. ਜਸਪਾਲ ਸਿੰਘ, ਮਾਸਟਰ ਦਿਲਦਾਰ ਸਿੰਘ, ਜੁਝਾਰ ਸਿੰਘ ਅਤੇ ਜਾਗੀਰ ਸਿੰਘ ਹਾਜ਼ਰ ਰਹੇ। ਉਨ੍ਹਾਂ ਨੇ ਸਵੈਇੱਛਿਕ ਖੂਨਦਾਨ ਨੂੰ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਦੱਸਦਿਆਂ ਲੋਕਾਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਦੀ ਅਪੀਲ ਕੀਤੀ।ਇਸ ਮੌਕੇ ਕਲੱਬ ਦੇ ਮੈਂਬਰ ਡਾ. ਕੁਲਵਿੰਦਰ ਨੇ ਖੂਨਦਾਨ ਨਾਲ ਜੁੜੀਆਂ ਗਲਤ ਧਾਰਣਾਵਾਂ ਨੂੰ ਦੂਰ ਕਰਦਿਆਂ ਕਿਹਾ ਕਿ ਖੂਨ ਦੀ ਇੱਕ ਯੂਨਿਟ ਨਾਲ ਤਿੰਨ ਮਰੀਜ਼ਾਂ ਤੱਕ ਮਦਦ ਪਹੁੰਚਾਈ ਜਾ ਸਕਦੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸਮਾਜ ਦੀ ਭਲਾਈ ਲਈ ਨਿਯਮਿਤ ਖੂਨਦਾਨ ਕਰਨ ਅਤੇ ਇਸ ਪੁੰਨ ਦੇ ਕਾਰਜ ਨਾਲ ਜੁੜਨ ਦੀ ਅਪੀਲ ਕੀਤੀ। ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਦੇ ਪ੍ਰਧਾਨ ਅਤੇ ਸੰਸਥਾਪਕ ਅੰਕੁਸ਼ ਨਿਝਾਵਨ ਨੇ ਕਿਹਾ ਕਿ ਕਲੱਬ ਵੱਲੋਂ ਲਗਾਤਾਰ ਜਨ-ਜਾਗਰੂਕਤਾ ਮੁਹਿੰਮਾਂ ਰਾਹੀਂ ਲੋਕਾਂ ਨੂੰ ਸਵੈਇੱਛਿਕ ਖੂਨਦਾਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਇੱਕ ਅਜਿਹਾ ਮਹਾਦਾਨ ਹੈ, ਜਿਸ ਨਾਲ ਬਿਨਾਂ ਕਿਸੇ ਖ਼ਰਚੇ ਦੇ ਕਿਸੇ ਅਣਜਾਣ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਨੇ ਸਮੂਹ ਇਲਾਕਾ ਵਾਸੀਆਂ ਨੂੰ 6 ਜੁਲਾਈ ਨੂੰ ਆਯੋਜਿਤ ਖੂਨਦਾਨ ਕੈਂਪ ਵਿੱਚ ਪਹੁੰਚ ਕੇ ਖੂਨਦਾਨ ਕਰਨ ਅਤੇ ਇਸ ਸਮਾਜ ਸੇਵੀ ਮੁਹਿੰਮ ਨੂੰ ਕਾਮਯਾਬ ਬਣਾਉਣ ਦੀ ਅਪੀਲ ਕੀਤੀ। ਰੈਲੀ ਦੌਰਾਨ ਪਿੰਡ ਵਾਸੀਆਂ ਨੇ ਵੀ ਇਸ ਮੁਹਿੰਮ ਦਾ ਸਮਰਥਨ ਕਰਦਿਆਂ ਖੂਨਦਾਨ ਪ੍ਰਤੀ ਸਕਾਰਾਤਮਕ ਹੁੰਗਾਰਾ ਭਰਿਆ ਅਤੇ ਵੱਧ ਤੋਂ ਵੱਧ ਲੋਕਾਂ ਤੱਕ ਇਹ ਸੰਦੇਸ਼ ਪਹੁੰਚਾਉਣ ਦਾ ਸੰਕਲਪ ਲਿਆ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleA Total Too Timid: How England’s Lack of Intent Cost Them the Final
Next article2027 ਦੀਆਂ ਚੋਣਾਂ ਲਈ ਸਿਆਸੀ ਸਰਗਰਮੀਆਂ ਤੇਜ਼: ਪਿੰਡ ਬੱਛੂਆਂ ਵਿਖੇ ‘ਆਪ’ ਦੀ ਅਹਿਮ ਨੁੱਕੜ ਮੀਟਿੰਗ, ਚੇਅਰਮੈਨ ਸਤਨਾਮ ਜਲਾਲਪੁਰ ਨੇ ਗਿਣਵਾਈਆਂ ਸਰਕਾਰ ਦੀਆਂ ਪ੍ਰਾਪਤੀਆਂ