HOME 2027 ਦੀਆਂ ਚੋਣਾਂ ਲਈ ਸਿਆਸੀ ਸਰਗਰਮੀਆਂ ਤੇਜ਼: ਪਿੰਡ ਬੱਛੂਆਂ ਵਿਖੇ ‘ਆਪ’ ਦੀ...

2027 ਦੀਆਂ ਚੋਣਾਂ ਲਈ ਸਿਆਸੀ ਸਰਗਰਮੀਆਂ ਤੇਜ਼: ਪਿੰਡ ਬੱਛੂਆਂ ਵਿਖੇ ‘ਆਪ’ ਦੀ ਅਹਿਮ ਨੁੱਕੜ ਮੀਟਿੰਗ, ਚੇਅਰਮੈਨ ਸਤਨਾਮ ਜਲਾਲਪੁਰ ਨੇ ਗਿਣਵਾਈਆਂ ਸਰਕਾਰ ਦੀਆਂ ਪ੍ਰਾਪਤੀਆਂ

2
ਬਲਾਚੌਰ,  (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ): ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਦਿਨੋਂ-ਦਿਨ ਗਰਮਾਉਂਦਾ ਜਾ ਰਿਹਾ ਹੈ। ਚੋਣਾਂ ਨੇੜੇ ਆਉਣ ਨਾਲ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸੇ ਲੜੀ ਤਹਿਤ ਪਿੰਡ ਬੱਛੂਆਂ ਵਿਖੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪਿੰਡ ਵਾਸੀਆਂ ਵੱਲੋਂ ਸਤਨਾਮ ਜਲਾਲਪੁਰ ਦਾ ਨਿੱਘਾ ਸਵਾਗਤ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਚੇਅਰਮੈਨ ਸਤਨਾਮ ਜਲਾਲਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਕੇ ਲੋਕਾਂ ਦਾ ਭਰੋਸਾ ਜਿੱਤਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਹਰ ਵਰਗ ਨੂੰ ਹਰ ਮਹੀਨੇ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪਨਿਆਲੀ ਵਿਖੇ ਲਗਭਗ 214 ਕਰੋੜ ਰੁਪਏ ਦੀ ਲਾਗਤ ਨਾਲ ਲਿਫਟਿੰਗ ਸਿੰਚਾਈ ਸਕੀਮ ਸ਼ੁਰੂ ਕਰਕੇ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਵੱਡੀ ਮੰਗ ਨੂੰ ਪੂਰਾ ਕੀਤਾ ਗਿਆ ਹੈ, ਜਿਸ ਨਾਲ ਖੇਤੀਬਾੜੀ ਨੂੰ ਵੱਡਾ ਲਾਭ ਮਿਲੇਗਾ। ਮਹਿਲਾਵਾਂ ਦੀ ਭਲਾਈ ਦਾ ਜ਼ਿਕਰ ਕਰਦਿਆਂ ਸਤਨਾਮ ਜਲਾਲਪੁਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਐੱਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਅਤੇ ਬੀ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਸ਼ੁਰੂ ਕੀਤੀ ਹੈ। ਜਿਨ੍ਹਾਂ ਮਹਿਲਾਵਾਂ ਦੇ ਫਾਰਮ ਭਰੇ ਜਾ ਚੁੱਕੇ ਹਨ, ਉਨ੍ਹਾਂ ਦੇ ਖਾਤਿਆਂ ਵਿੱਚ ਵੀ ਜਲਦ ਹੀ ਇਹ ਰਕਮ ਆਉਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਆਮ ਲੋਕਾਂ ਦੀ ਭਲਾਈ ਲਈ ਇਸੇ ਤਰ੍ਹਾਂ ਕੰਮ ਕਰਦੀ ਰਹੇਗੀ ਅਤੇ ਕਿਸੇ ਵੀ ਪਿੰਡ ਵਿੱਚ ਵਿਕਾਸ ਕਾਰਜ ਰੁਕਣ ਨਹੀਂ ਦਿੱਤੇ ਜਾਣਗੇ। ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆ ਕੇ ਹਰ ਪਿੰਡ ਦੀਆਂ ਲੋੜਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਨੇ ਸਤਨਾਮ ਜਲਾਲਪੁਰ ਦਾ ਵਿਸ਼ੇਸ਼ ਤੌਰ ’ਤੇ ਸੁੱਧਾ ਮਾਜਰਾ ਤੋਂ ਚਾਹਲਾਂ ਰੋਡ ਦੀ ਉਸਾਰੀ ਅਤੇ ਪਨਿਆਲੀ ਲਿਫਟਿੰਗ ਸਿੰਚਾਈ ਸਕੀਮ ਸ਼ੁਰੂ ਕਰਵਾਉਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਇਲਾਕੇ ਦੇ ਲੋਕਾਂ ਨੂੰ ਵੱਡਾ ਲਾਭ ਮਿਲਿਆ ਹੈ। ਇਸ ਅਹਿਮ ਮੀਟਿੰਗ ਦੌਰਾਨ ਜਸਵਿੰਦਰ ਸਿੰਘ ਸਾਬਕਾ ਬਲਾਕ ਪ੍ਰਧਾਨ, ਸਰਪੰਚ ਕਮਲਦੀਪ ਸਿੰਘ ਬੱਛੂਆਂ, ਸਰਪੰਚ ਬਲਬੀਰ ਸਿੰਘ ਭੰਗੂ ਜੀਓਂਵਾਲ, ਜੋਗਿੰਦਰ ਪਾਲ, ਹਰਨੇਕ ਸਿੰਘ ਪਨਿਆਲੀ, ਹਰਪਾਲ ਸਿੰਘ, ਮਾਸਟਰ ਮਲਕੀਤ ਚੰਦ, ਪੰਡਿਤ ਸਰੂਪ ਲਾਲ, ਸੌਦਾਗਰ ਸਿੰਘ, ਬਲਵੀਰ ਸਿੰਘ ਮੀਲੂ ਬਲਾਕ ਪ੍ਰਧਾਨ ਟੌਂਸਾ, ਪਾਖਰ ਸਿੰਘ ਫੌਜੀ, ਗੁਰਪ੍ਰੀਤ ਸਿੰਘ ਸਰਪੰਚ ਜਗਤੇਵਾਲ, ਬਾਬਾ ਜਗਤਾਰ ਸਿੰਘ ਅਤੇ ਜੀਤ ਰਾਮ ਮੰਡੇਰਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਸਵੈਇੱਛਿਕ ਖੂਨਦਾਨ ਨੂੰ ਉਤਸ਼ਾਹਿਤ ਕਰਨ ਲਈ ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਵੱਲੋਂ ਜਨ-ਜਾਗਰੂਕਤਾ ਮੁਹਿੰਮ
Next articleਉੱਘੇ ਸ਼ਾਇਰ ਤੇ ਕਵੀ ਸਨ- ਦੀਵਾਨ ਸਿੰਘ ਜਾਂ ਬਹੁਪੱਖੀ ਸ਼ਖ਼ਸੀਅਤ ਸਨ : ਦੀਵਾਨ ਸਿੰਘ