ਬਲਾਚੌਰ, (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ ) : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਦੇ ਚੇਅਰਮੈਨ ਨਾਨਕ ਸਿੰਘ ਜੰਡੀ ਵਲੋਂ ਮੌਜੂਦਾ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਤਿੱਖਾ ਪ੍ਰਤੀਕਰਮ ਦਿੱਤਾ ਗਿਆ ਹੈ। ਚੇਅਰਮੈਨ ਨਾਨਕ ਸਿੰਘ ਜੰਡੀ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੂਬੇ ਦਾ ਹਰ ਵਰਗ ਬੁਰੀ ਤਰ੍ਹਾਂ ਪਰੇਸ਼ਾਨ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨਾਕਾਮੀਆਂ ਕਾਰਨ ਲੋਕਾਂ ਵਿੱਚ ਭਾਰੀ ਨਿਰਾਸ਼ਾ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਇਸ ਸਰਕਾਰ ਨੂੰ ਸੱਤਾ ਤੋਂ ਲਾਂਭੇ ਕੀਤਾ ਜਾਵੇ। ਉਨ੍ਹਾਂ ਵੱਖ-ਵੱਖ ਆਗੂਆਂ ਅਤੇ ਵਰਕਰਾਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਮੌਜੂਦਾ ਸਿਆਸੀ ਹਾਲਾਤ ਨੂੰ ਦੇਖਦਿਆਂ ਸਮੁੱਚੀ ਕਾਂਗਰਸ ਪਾਰਟੀ ਦਾ ਇੱਕਮੁੱਠ ਹੋਣਾ ਸਮੇਂ ਦੀ ਸਭ ਤੋਂ ਮੁੱਖ ਲੋੜ ਬਣ ਚੁੱਕਾ ਹੈ। ਚੇਅਰਮੈਨ ਨਾਨਕ ਸਿੰਘ ਜੰਡੀ ਨੇ ਸਮੂਹ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ “ਆਓ! ਸਮੁੱਚੀ ਕਾਂਗਰਸ ਨੂੰ ਇੱਕਮੁੱਠ ਕਰੀਏ ਅਤੇ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ‘ਤੇ ਲੈ ਕੇ ਚੱਲੀਏ”। ਉਨ੍ਹਾਂ ਦਾਅਵਾ ਕੀਤਾ ਕਿ ‘ਇੱਕਜੁੱਟ ਕਾਂਗਰਸ’ ਹੀ ਇੱਕ ‘ਤਾਕਤਵਰ ਪੰਜਾਬ’ ਦਾ ਨਿਰਮਾਣ ਕਰ ਸਕਦੀ ਹੈ ਅਤੇ ਸੂਬੇ ਦੇ ਲੋਕਾਂ ਨੂੰ ਮੌਜੂਦਾ ਸੰਕਟ ਵਿੱਚੋਂ ਕੱਢ ਸਕਦੀ ਹੈ। ਚੇਅਰਮੈਨ ਜੰਡੀ ਨੇ ‘ਮਜ਼ਬੂਤ ਕਾਂਗਰਸ – ਖੁਸ਼ਹਾਲ ਪੰਜਾਬ’ ਦੇ ਸੰਕਲਪ ਨੂੰ ਦੁਹਰਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਹੀ ਹਮੇਸ਼ਾ ਪੰਜਾਬ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਦੀ ਆਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਸੂਬੇ ਅੰਦਰ ਇਕਜੁੱਟਤਾ ਦਿਖਾਉਂਦੇ ਹੋਏ ਵੱਡੀ ਸਿਆਸੀ ਤਬਦੀਲੀ ਲਿਆਵੇਗੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






