HOME ਨਹਿਰ ‘ਚ ਡੁੱਬੇ ਨੌਜਵਾਨ ਦੀ ਭਾਲ ਨਾ ਹੋਣ ‘ਤੇ ਪ੍ਰਸ਼ਾਸਨ ਖ਼ਿਲਾਫ਼ ਭੜਕਿਆ...

ਨਹਿਰ ‘ਚ ਡੁੱਬੇ ਨੌਜਵਾਨ ਦੀ ਭਾਲ ਨਾ ਹੋਣ ‘ਤੇ ਪ੍ਰਸ਼ਾਸਨ ਖ਼ਿਲਾਫ਼ ਭੜਕਿਆ ਰੋਸ

1

– ਅਜੇ ਮੰਗੂਪੁਰ ਅਤੇ ਵੱਖ-ਵੱਖ ਪਾਰਟੀਆਂ ਵੱਲੋਂ ਕੰਗਣਾ ਪੁਲ ਹੇਠਾਂ ਜ਼ੋਰਦਾਰ ਨਾਅਰੇਬਾਜ਼ੀ

ਬਲਾਚੌਰ,   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ) : ਹਲਕਾ ਬਲਾਚੌਰ ਦੇ ਪਿੰਡ ਚਾਹਲਾਂ ਦੇ ਨੌਜਵਾਨ ਨਿਖਿਲ, ਜੋ ਕਿ ਬੀਤੀ 30 ਜੂਨ ਨੂੰ ਇੱਕ ਹਾਦਸੇ ਦੌਰਾਨ ਬਿਸਤ-ਦੁਆਬ ਨਹਿਰ ਵਿੱਚ ਡਿੱਗ ਗਿਆ ਸੀ, ਦੀ ਲਾਸ਼ ਕਈ ਦਿਨ ਬੀਤ ਜਾਣ ਦੇ ਬਾਵਜੂਦ ਨਾ ਮਿਲਣ ਕਾਰਨ ਇਲਾਕਾ ਨਿਵਾਸੀਆਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਵਿੱਚ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਸਰਕਾਰ ਜਾਂ ਪ੍ਰਸ਼ਾਸਨ ਵੱਲੋਂ ਨਿਖਿਲ ਨੂੰ ਲੱਭਣ ਲਈ ਕੋਈ ਠੋਸ ਯਤਨ ਨਹੀਂ ਕੀਤੇ ਗਏ, ਜਿਸ ਕਾਰਨ ਹਾਰ ਕੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਆਪਣੇ ਪੱਧਰ ‘ਤੇ ਨਿੱਜੀ ਖਰਚਾ ਕਰਕੇ ਗੋਤਾਖੋਰ ਬੁਲਾਉਣੇ ਪਏ। ਪ੍ਰਸ਼ਾਸਨ ਦੀ ਇਸ ਕਥਿਤ ਨਾਕਾਮੀ ਅਤੇ ਬੇਰੁਖੀ ਦੇ ਖ਼ਿਲਾਫ਼ ਅੱਜ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦੀ ਅਗਵਾਈ ਵਿੱਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਗਣਾ ਪੁੱਲ ਦੇ ਹੇਠਾਂ ਸਾਂਝੇ ਤੌਰ ‘ਤੇ ਇਕੱਠੇ ਹੋ ਕੇ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਅਤੇ ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਦੁਪਹਿਰ 3 ਵਜੇ ਤੱਕ ਦਾ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਨਿਖਿਲ ਦੀ ਭਾਲ ਲਈ ਤੁਰੰਤ ਕੋਈ ਸਖ਼ਤ ਅਤੇ ਵੱਡੇ ਕਦਮ ਨਾ ਚੁੱਕੇ ਗਏ ਤਾਂ ਉਹ ਤਿੱਖਾ ਧਰਨਾ ਪ੍ਰਦਰਸ਼ਨ ਸ਼ੁਰੂ ਕਰਨਗੇ। ਆਗੂਆਂ ਨੇ ਸਾਫ਼ ਕਿਹਾ ਕਿ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ, ਇਸ ਲਈ ਹੁਣ ਉਹ ਚੁੱਪ ਨਹੀਂ ਬੈਠਣਗੇ ਅਤੇ ਨੌਜਵਾਨ ਦੀ ਭਾਲ ਲਈ ਆਪਣੀ ਪੂਰੀ ਵਾਹ ਲਗਾ ਦੇਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਸਥਾਨਕ ਪ੍ਰਸ਼ਾਸਨ ਦੀ ਹੋਵੇਗੀ।  ਜਦੋਂ ਇਸ ਸਬੰਧੀ ਪੱਖ ਜਾਣਨ ਲਈ ਡੀ ਐਸ ਪੀ ਬਲਾਚੌਰ ਹੇਮੰਤ ਮਲਹੋਤਰਾ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਨੇ ਕਿਹਾ ਨੋਜਵਾਨ ਦੀ ਲਾਸ਼ ਲੱਭਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਪਾਣੀ ਦਾ ਵਹਾਅ ਤੇਜ਼  ਅਤੇ ਪਾਣੀ ਜ਼ਿਆਦਾ ਠੰਡਾ  ਹੋਣ ਕਰਕੇ ਮੁਸ਼ਕਿਲ ਆ ਰਹੀ ਹੈ ਪਰ ਜਲਦ ਹੀ ਉਸ ਨੋਜਵਾਨ ਦੀ ਲਾਸ਼ ਲੱਭਕੇ ਵਾਰਸਾਂ ਦੇ ਹਵਾਲੇ ਕੀਤੀ ਜਾਵੇ ਗੀ ਇਸ ਮੌਕੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ, ਬਸਪਾ ਆਗੂ ਦਿਲਬਾਗ ਸਿੰਘ ਸਾਬਕਾ ਐਮ.ਸੀ., ਦਵਿੰਦਰ ਸਿਮਰ, ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਐਡਵੋਕੇਟ ਪ੍ਰਵੇਸ਼ ਖੋਸਲਾ ਸਣੇ ਵੱਡੀ ਗਿਣਤੀ ਵਿੱਚ ਸਿਆਸੀ ਆਗੂ ਤੇ ਲੋਕ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਵਿਦਿਆਰਥੀਆਂ ਨੂੰ ਵਾਤਾਵਰਨ ਸੁਰੱਖਿਆ ਬਾਰੇ ਜਾਗਰੂਕ ਕੀਤਾ
Next articleਇਕਾਈ ਦੇ ਕੰਮਾਂ ਵਿੱਚ ਸਰਗਰਮੀਆਂ ਵਧਾਉਣ ਲਈ ਸੂਬਾ ਆਗੂ ਇਕਾਈ ਦੀ ਮੀਟਿੰਗ ਲੈਣਗੇ