HOME *ਪਿੰਡ ਜਾਡਲੀ ਵਿਖੇ ਵਿਕਾਸ ਦੀ ਨਵੀਂ ਸ਼ੁਰੂਆਤ*

*ਪਿੰਡ ਜਾਡਲੀ ਵਿਖੇ ਵਿਕਾਸ ਦੀ ਨਵੀਂ ਸ਼ੁਰੂਆਤ*

2

*ਵਿਧਾਇਕਾ ਸੰਤੋਸ਼ ਕਟਾਰੀਆ ਨੇ ਕੀਤਾ ਗਲੀਆ ਨਾਲੀਆ ਦਾ ਉਦਘਾਟਨ!*

ਬਲਾਚੌਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਹਲਕਾ ਬਲਾਚੌਰ ਤੋਂ ਵਿਧਾਇਕਾ  ਸੰਤੋਸ਼ ਕਟਾਰੀਆ ਵੱਲੋਂ ਅੱਜ ਪਿੰਡ ਜਾਡਲੀ ਵਿਖੇ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਅਤੇ ਪਿੰਡ ਦੇ ਪਤਵੰਤਿਆਂ ਦੀ ਹਾਜ਼ਰੀ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਪਿੰਡ ਦੀ ਪੰਚਾਇਤ ਨੂੰ ਮਿਲੀ  5 ਲੱਖ ਰੁਪਏ ਦੀ ਗ੍ਰਾਂਟ ਨਾਲ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਪੰਚਾਇਤ ਦੇ ਸਹਿਯੋਗ ਨਾਲ ਤਿਆਰ ਕੀਤੀਆਂ ਨਵੀਆਂ ਗਲੀਆਂ, ਨਾਲੀਆਂ ਅਤੇ ਗੰਦੇ ਪਾਣੀ ਦੀ ਨਿਕਾਸੀ ਦੇ ਮੁਕੰਮਲ ਹੋਏ ਕੰਮਾਂ ਨੂੰ ਅੱਜ ਲੋਕ ਅਰਪਣ ਕੀਤਾ ਗਿਆ। ਪਿੰਡ ਜਾਡਲੀ ਦੀ ਸਰਬਸੰਮਤੀ ਨਾਲ ਚੁਣੀ ਪੰਚਾਇਤ ਨੂੰ ਮਿਲੀ 5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਰਾਹੀਂ ਇਹ ਵਿਕਾਸ ਕਾਰਜ ਕਰਵਾਏ ਗਏ ਹਨ।ਬੁਨਿਆਦੀ ਢਾਂਚੇ ਵਿੱਚ ਪਿੰਡ ਵਿੱਚ ਨਵੀਆਂ ਗਲੀਆਂ,  ਨਾਲੀਆਂ ਅਤੇ ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਨੂੰ ਮੁਕੰਮਲ ਕੀਤਾ ਗਿਆ ਹੈ। ਇਹ ਸਾਰੇ ਕੰਮ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਅਤੇ ਗ੍ਰਾਮ ਪੰਚਾਇਤ ਦੇ ਸਾਂਝੇ ਯਤਨਾਂ ਨਾਲ ਸਿਰੇ ਚੜ੍ਹੇ ਹਨ।ਇਸ ਮੌਕੇ ਹਲਕੇ ਦੇ ਲੋਕਾਂ ਅਤੇ ਪੰਚਾਇਤ ਨੂੰ ਸੰਬੋਧਨ ਕਰਦਿਆਂ ਵਿਧਾਇਕਾ  ਸੰਤੋਸ਼ ਕਟਾਰੀਆ ਨੇ ਆਖਿਆ ਕਿ”ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣਾਂ ਦੌਰਾਨ ਜਨਤਾ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਇੰਨ-ਬਿੰਨ ਪੂਰਾ ਕੀਤਾ ਜਾ ਰਿਹਾ ਹੈ। ਵਿਧਾਨ ਸਭਾ ਹਲਕੇ ਅੰਦਰ ਵਿਕਾਸ ਕਾਰਜ ਬਹੁਤ ਹੀ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਪਿੰਡਾਂ ਦੀ ਨੁਹਾਰ ਬਦਲਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।”ਉਦਘਾਟਨੀ ਸਮਾਰੋਹ ਦੌਰਾਨ ਪਿੰਡ ਦੇ ਪਤਵੰਤੇ ਸੱਜਣਾਂ ਤੋਂ ਇਲਾਵਾ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ, ਜਿਨ੍ਹਾਂ ਵਿੱਚ ਮੁੱਖ ਤੌਰ ‘ਤੇ ਬੀਬੀ ਸਤਵੰਤ ਕੌਰ (ਸਰਪੰਚ, ਪਿੰਡ ਜਾਡਲੀ) ਹਰੀਪਾਲ ਸਿੰਘ ਬੈਂਸ (ਡਾਇਰੈਕਟਰ, ਸ਼ੂਗਰਫੈੱਡ ਪੰਜਾਬ) ਜਸਪਾਲ ਸਿੰਘ ਜਾਡਲੀ  ਪਿੰਡ ਵਾਸੀਆਂ ਵੱਲੋਂ ਹਲਕਾ ਵਿਧਾਇਕਾ ਦਾ ਧੰਨਵਾਦ ਕੀਤਾ ਗਿਆ ਅਤੇ ਵਿਸ਼ਵਾਸ ਦਿਵਾਇਆ ਗਿਆ ਕਿ ਪਿੰਡ ਦੀ ਪੰਚਾਇਤ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਇੱਕਜੁੱਟ ਹੋ ਕੇ ਪਿੰਡ ਦੀ ਤਰੱਕੀ ਲਈ ਕੰਮ ਕਰਦੀ ਰਹੇਗੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਐਡਵੋਕੇਟ ਸੰਜੀਵ ਚੌਧਰੀ ਚੇਚੀ ਦੇ ਜਨ ਸੰਪਰਕ ਅਭਿਆਨ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ, ਆਸਰੋਂ ਵਿਖੇ ਨੁੱਕੜ ਮੀਟਿੰਗ ਰੈਲੀ ਵਿੱਚ ਤਬਦੀਲ
Next article*ਮਾਨ ਸਰਕਾਰ ਨੇ ਮਾਵਾਂ-ਧੀਆਂ ਨਾਲ ਕੀਤਾ ਇੱਕ ਹੋਰ ਵੱਡਾ ਵਾਅਦਾ ਪੂਰਾ ਕੀਤਾ: ਵਿਧਾਇਕਾ ਸੰਤੋਸ਼ ਕਟਾਰੀਆ*