
ਰਾਏਕੋਟ (ਸਮਾਜ ਵੀਕਲੀ) ( ਗੁਰਭਿੰਦਰ ਗੁਰੀ) ਸਿੱਖ ਕੌਮ ਨਾਲ ਜੁੜੇ ਮੌਜੂਦਾ ਧਾਰਮਿਕ ਅਤੇ ਸਮਾਜਿਕ ਮਸਲਿਆਂ ਨੂੰ ਲੈ ਕੇ ਇਕਬਾਲ ਸਿੰਘ ਫੇਰੂਰਾਈਂ ਨੇ ਆਪਣਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਿੱਖ ਕੌਮ ਨੂੰ ਵੋਟਾਂ ਦੀ ਰਾਜਨੀਤੀ ਲਈ ਜਾਣਬੁੱਝ ਕੇ ਉਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਨੂੰ ਅਜਿਹੀਆਂ ਸਿਆਸੀ ਚਾਲਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਭੜਕਾਊ ਪ੍ਰਚਾਰ ਦਾ ਹਿੱਸਾ ਨਹੀਂ ਬਣਨਾ ਚਾਹੀਦਾ। ਇਕਬਾਲ ਸਿੰਘ ਫੇਰੂਰਾਈਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਦੀ ਸਰਵਉੱਚ ਧਾਰਮਿਕ ਸੰਸਥਾ ਹੈ, ਜਿਸ ਦੀ ਮਰਿਆਦਾ ਅਤੇ ਸਨਮਾਨ ਨੂੰ ਹਰ ਸਿੱਖ ਲਈ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨਤਾ ‘ਤੇ ਕੋਈ ਵੀ ਸਵਾਲ ਨਹੀਂ ਉਠਾਇਆ ਜਾ ਸਕਦਾ ਅਤੇ ਇਸ ਸਬੰਧੀ ਬੋਲਦੇ ਸਮੇਂ ਹਰ ਵਿਅਕਤੀ ਨੂੰ ਸੰਯਮ ਅਤੇ ਸਤਿਕਾਰ ਵਾਲੀ ਭਾਸ਼ਾ ਵਰਤਣੀ ਚਾਹੀਦੀ ਹੈ। ਉਨ੍ਹਾਂ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਜਾਂ ਉਸ ਦੇ ਆਗੂਆਂ ਦੇ ਪ੍ਰਭਾਵ ਹੇਠ ਆ ਕੇ ਆਪਸੀ ਵੰਡ ਦਾ ਸ਼ਿਕਾਰ ਨਾ ਹੋਣ। ਉਨ੍ਹਾਂ ਕਿਹਾ ਕਿ ਪੰਥਕ ਏਕਤਾ ਅਤੇ ਆਪਸੀ ਭਾਈਚਾਰੇ ਨੂੰ ਕਾਇਮ ਰੱਖਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਨਾਲ ਹੀ ਉਨ੍ਹਾਂ ਸਾਰਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਪੂਰਾ ਸਤਿਕਾਰ ਰੱਖਣ ਅਤੇ ਉਸ ਲਈ ਗਲਤ ਜਾਂ ਅਪਮਾਨਜਨਕ ਸ਼ਬਦਾਵਲੀ ਵਰਤਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਇਕਬਾਲ ਸਿੰਘ ਫੇਰਰਾਈਂ ਨੇ ਕਿਹਾ ਕਿ ਸਿੱਖ ਕੌਮ ਨੂੰ ਸਿਆਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਪੰਥਕ ਹਿੱਤਾਂ ਨੂੰ ਪਹਿਲ ਦੇਣੀ ਚਾਹੀਦੀ ਹੈ ਤਾਂ ਜੋ ਕੌਮ ਦੀ ਏਕਤਾ ਅਤੇ ਸਨਮਾਨ ਹਰ ਹਾਲ ਵਿੱਚ ਬਰਕਰਾਰ ਰਹੇ।
https://play.google.com/store/apps/details?id=in.yourhost.samajweekly






