ਨਵਾਂਸ਼ਹਿਰ /ਕਾਠਗੜ੍ਹ, (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ) : ਇਲਾਕੇ ਦੇ ਨਜ਼ਦੀਕੀ ਪਿੰਡ ਭੋਲੇਵਾਲ ਵਿਖੇ ਨੌਜਵਾਨ ਆਗੂ ਐਡਵੋਕੇਟ ਸੰਜੀਵ ਚੋਧਰੀ ਚੇਚੀ ਵੱਲੋਂ ਸ਼ੁਰੂ ਕੀਤਾ ਗਿਆ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਇਸ ਵੇਲੇ ਪੂਰੇ ਜੋਬਨ ‘ਤੇ ਪਹੁੰਚ ਚੁੱਕਾ ਹੈ। ਐਡਵੋਕੇਟ ਚੋਧਰੀ ਚੇਚੀ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਇਲਾਕੇ ਦੀਆਂ ਮੁਸ਼ਕਿਲਾਂ ਨੂੰ ਉਭਾਰਨ ਲਈ ਕੀਤੀਆਂ ਜਾ ਰਹੀਆਂ ਇਹ ਮੀਟਿੰਗਾਂ ਲੋਕਾਂ ਦੇ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ। ਹਰ ਰੋਜ਼ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਅਤੇ ਖਾਸ ਕਰਕੇ ਨੌਜਵਾਨ ਇਨ੍ਹਾਂ ਮੀਟਿੰਗਾਂ ਵਿੱਚ ਸ਼ਾਮਲ ਹੋ ਕੇ ਆਪਣਾ ਸਮਰਥਨ ਦੇ ਰਹੇ ਹਨ। ਇਸ ਮੁਹਿੰਮ ਦੌਰਾਨ ਐਡਵੋਕੇਟ ਸੰਜੀਵ ਚੋਧਰੀ ਚੇਚੀ ਦੀ ਲੋਕ-ਪੱਖੀ ਸੋਚ ਅਤੇ ਨੌਜਵਾਨਾਂ ਪ੍ਰਤੀ ਹਾਂ-ਪੱਖੀ ਪਹੁੰਚ ਕਾਰਨ ਇਲਾਕੇ ਵਿੱਚ ਹਰ ਪਾਸੇ ਉਨ੍ਹਾਂ ਦੀਆਂ ਹੀ ਗੱਲਾਂ ਹੋ ਰਹੀਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਪੜ੍ਹੇ-ਲਿਖੇ ਅਤੇ ਸੂਝਵਾਨ ਨੌਜਵਾਨ ਆਗੂ ਦੀ ਅਗਵਾਈ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ, ਜੋ ਜਨਤਾ ਦੇ ਮਸਲਿਆਂ ਨੂੰ ਕਾਨੂੰਨੀ ਅਤੇ ਸਮਾਜਿਕ ਤੌਰ ‘ਤੇ ਸਹੀ ਮੰਚ ‘ਤੇ ਚੁੱਕ ਸਕੇ। ਮੀਟਿੰਗਾਂ ਦੌਰਾਨ ਮਿਲ ਰਹੇ ਇਸ ਭਰਵੇਂ ਹੁੰਗਾਰੇ ਨੇ ਵਿਰੋਧੀ ਧਿਰਾਂ ਵਿੱਚ ਵੀ ਹਲਚਲ ਪੈਦਾ ਕਰ ਦਿੱਤੀ ਹੈ, ਜਦਕਿ ਐਡਵੋਕੇਟ ਚੇਚੀ ਦੇ ਸਮਰਥਕਾਂ ਵਿੱਚ ਇਸ ਕਾਮਯਾਬੀ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






