HOME ਰਸੂਲਪੁਰ ਵਿਖੇ ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ...

ਰਸੂਲਪੁਰ ਵਿਖੇ ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

1
ਪਿੰਡ ਦੀ ਮੁੱਖ ਸੜਕ ਲਈ 13 ਲੱਖ ਰੁਪਏ ਦੀ ਗ੍ਰਾਂਟ ਦਾ ਕੀਤਾ ਐਲਾਨ, ਵਿਕਾਸ ਕਾਰਜਾਂ ਨੂੰ ਦਿੱਤੀ ਹੋਰ ਰਫ਼ਤਾਰ

ਹੁਸ਼ਿਆਰਪੁਰ/ਗੜ੍ਹਸ਼ੰਕਰ   (ਸਮਾਜ ਵੀਕਲੀ)   ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਪਿੰਡ ਰਸੂਲਪੁਰ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪੰਚਾਇਤ ਮੈਂਬਰਾਂ, ਸਮਾਜ ਸੇਵੀਆਂ ਅਤੇ ਇਲਾਕੇ ਦੇ ਪਤਵੰਤਿਆਂ ਨੇ ਸ਼ਿਰਕਤ ਕੀਤੀ ਅਤੇ ਪਿੰਡ ਦੇ ਵਿਕਾਸ ਨਾਲ ਸਬੰਧਿਤ ਵੱਖ-ਵੱਖ ਮੰਗਾਂ ਡਿਪਟੀ ਸਪੀਕਰ ਦੇ ਧਿਆਨ ਵਿੱਚ ਲਿਆਂਦੀਆਂ। ਲੋਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਸੁਣ ਕੇ ਉਨ੍ਹਾਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਕਰਨਾ ਹੈ, ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣ ਪੈਣ। ਇਸ ਮੌਕੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਦੀ ਮੁੱਖ ਸੜਕ ਦੇ ਨਿਰਮਾਣ ਅਤੇ ਸੁਧਾਰ ਲਈ 13 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ ਅਤੇ ਪਿੰਡ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਕੰਮ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਵੀ ਦਿੱਤੇ।ਡਿਪਟੀ ਸਪੀਕਰ ਨੇ ਕਿਹਾ ਕਿ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਕਰਵਾਇਆ ਜਾ ਰਿਹਾ ਹੈ। ਸੜਕਾਂ, ਗਲੀਆਂ, ਨਾਲੀਆਂ, ਪੀਣ ਵਾਲੇ ਪਾਣੀ, ਸਿੱਖਿਆ ਅਤੇ ਸਿਹਤ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਹ ਹਮੇਸ਼ਾ ਲੋਕਾਂ ਦੀ ਸੇਵਾ ਲਈ ਵਚਨਬੱਧ ਰਹਿਣਗੇ। ਪਿੰਡ ਵਾਸੀਆਂ ਨੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦਾ ਨਿੱਘਾ ਸਵਾਗਤ ਕਰਦਿਆਂ ਸੜਕ ਲਈ 13 ਲੱਖ ਰੁਪਏ ਦੀ ਗ੍ਰਾਂਟ ਮਨਜ਼ੂਰ ਕਰਨ ‘ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ ਅਤੇ ਪਿੰਡ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਲੋਕ ਮਿਲਣੀ ਦੌਰਾਨ ਹੋਰ ਕਈ ਸਥਾਨਕ ਮਸਲਿਆਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਡਿਪਟੀ ਸਪੀਕਰ ਨੇ ਜਾਇਜ਼ ਮੰਗਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿੱਤਾ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਦਰਬਾਰ ਪੀਰ ਬਾਬਾ ਮੁਲੱਖ ਸ਼ਾਹ ਜੀ ਦਾ 48 ਵਾਂ ਸਲਾਨਾ ਜੋੜ ਮੇਲਾ ਪਿੰਡ ਖੱਸਣ, ਕਪੂਰਥਲਾ ਵਿਖੇ ।
Next articleਰਿਚਮੰਡ ਸਕੇਟਿੰਗ ਕਲੱਬ ਦੇ ਖਿਡਾਰੀਆਂ ਨੇ ਜਿੱਤੇ ਕਈ ਤਗਮੇ