HOME ਰਿਚਮੰਡ ਸਕੇਟਿੰਗ ਕਲੱਬ ਦੇ ਖਿਡਾਰੀਆਂ ਨੇ ਜਿੱਤੇ ਕਈ ਤਗਮੇ

ਰਿਚਮੰਡ ਸਕੇਟਿੰਗ ਕਲੱਬ ਦੇ ਖਿਡਾਰੀਆਂ ਨੇ ਜਿੱਤੇ ਕਈ ਤਗਮੇ

1
ਕੈਪਸ਼ਨ: ਬਰਨਬੀ ਵਿੱਚ ਕਰਵਾਏ ਗਏ ਸਕੇਟਿੰਗ ਮੁਕਾਬਲੇ ਦੌਰਾਨ ਆਪਣੀ ਕਲਾ ਦਾ ਪ੍ਰਦਰਸ਼ਨ ਕਰਦਾ ਰਿਚਮੰਡ ਸਕੇਟਿੰਗ ਕਲੱਬ ਦਾ ਇੱਕ ਖਿਡਾਰੀ।

ਵੈਨਕੂਵਰ,   (ਸਮਾਜ ਵੀਕਲੀ)   (ਮਲਕੀਤ ਸਿੰਘ) – ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ ਪੈਂਦੇ ਸ਼ਹਿਰ ਬਰਨਬੀ ‘ਚ ਕਰਵਾਏ ਗਏ ਸਕੇਟਿੰਗ ਮੁਕਾਬਲਿਆਂ ਦੌਰਾਨ ਰਿਚਮੰਡ ਸਕੇਟਿੰਗ ਕਲੱਬ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਤਮਗੇ ਜਿੱਤਣ ‘ਚ ਕਾਮਯਾਬੀ ਹਾਸਲ ਕੀਤੀ ਹੈ। ਇਹਨਾਂ ਮੁਕਾਬਲਿਆਂ ਵਿੱਚ 40 ਤੋਂ ਵੱਧ ਖਿਡਾਰੀਆਂ ਨੇ ਭਾਗ ਲੈ ਕੇ ਆਪਣੀ ਸਰੀਰਕ ਪ੍ਰਤੀਯੋਗਤਾ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਰਿਚ ਮੰਡ ਸਕੇਟਿੰਗ ਕਲੱਬ ਦੇ ਕਈ ਖਿਡਾਰੀਆਂ ਨੇ ਵੱਖ-ਵੱਖ ਵਰਗਾਂ ਵਿੱਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਕਲੱਬ ਦਾ ਨਾਮ ਰੌਸ਼ਨ ਕੀਤਾ। ਕਲੱਬ ਦੇ ਕੋਚਾਂ ਅਤੇ ਪ੍ਰਬੰਧਕਾਂ ਨੇ ਖਿਡਾਰੀਆਂ ਦੀ ਸਫਲਤਾ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਖਿਡਾਰੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਲਗਾਤਾਰ ਅਭਿਆਸ ਦਾ ਇਹ ਨਤੀਜਾ ਹੈ। ਉਨ੍ਹਾਂ ਨੇ ਆਸ ਜਤਾਈ ਕਿ ਇਹ ਖਿਡਾਰੀ ਆਉਣ ਵਾਲੇ ਸੂਬਾਈ ਅਤੇ ਕੌਮੀ ਪੱਧਰ ਦੇ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨਗੇ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਰਸੂਲਪੁਰ ਵਿਖੇ ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
Next articleDIGITAL VANS FLAGGED OFF TO MARK 650th BIRTH ANNIVERSARY SATGURU GURU RAVIDASS MAHARAJ IN SBS NAGAR