— ਐਪਰੀਸੀਏਸ਼ਨ ਅਵਾਰਡ ਕੀਤਾ ਜਾਵੇਗਾ ਭੇਂਟ —
ਫ਼ਰੀਦਕੋਟ (ਸਮਾਜ ਵੀਕਲੀ) (ਸ਼ਿਵਨਾਥ ) ਸਥਾਨਕ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਵਾਇਸ ਚਾਂਸਲਰ ਡਾ. ਰਾਜੀਵ ਸੂਦ ਵੱਲੋਂ ਆਪਣੀ ਦੂਰ ਅੰਦੇਸ਼ੀ ਅਤੇ ਪ੍ਰਬੰਧਕੀ ਕਾਰਜ ਕੁਸ਼ਲਤਾ ਸਦਕਾ ਯੂਨੀਵਰਸਿਟੀ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਲਈ ਲਾਰਡ ਬੁੱਧਾ ਚੈਰੀਟੇਬਲ ਟਰੱਸਟ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਟਰੱਸਟ ਵੱਲੋਂ ਡਾ. ਸੂਦ ਨੂੰ ‘‘ਐਪਰੀਸੀਏਸ਼ਨ ਅਵਾਰਡ’’ ਭੇਂਟ ਕੀਤਾ ਜਾਵੇਗਾ। ਟਰੱਸਟ ਵੱਲੋਂ ਇਹ ਅਵਾਰਡ ਆਉਂਦੀ 09 ਜੁਲਾਈ ਵੀਰਵਾਰ ਨੂੰ ਸਵੇਰੇ 11:00 ਵਜੇ ਵਾਇਸ ਚਾਂਸਲਰ ਡਾ. ਸੂਦ ਨਾਲ ਉਨ੍ਹਾਂ ਦੇ ਦਫਤਰ ਵਿਖੇ ਮੁਲਾਕਾਤ ਕਰਕੇ ਸਤਿਕਾਰ ਸਹਿਤ ਦਿੱਤਾ ਜਾਵੇਗਾ। ਇਹ ਫੈਸਲਾ ਅੱਜ ਸਥਾਨਕ ਅਰੋਮਾ ਹੋਟਲ ਵਿਖੇ ਟਰੱਸਟ ਸੰਸਥਾਪਕ ਜਗਦੀਸ਼ ਰਾਏ ਢੋਸੀਵਾਲ ਸਮੇਤ ਜਿਲ੍ਹਾ ਪੱਧਰੀ ਉੱਚ ਆਗੂਆਂ ਦੀ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ ਗਿਆ। ਮੀਟਿੰਗ ਦੌਰਾਨ ਚੀਫ਼ ਪੈਟਰਨ ਮੈਡਮ ਹੀਰਾਵਤੀ ਸੇਵਾ ਮੁਕਤ ਨਾਇਬ ਤਹਿਸੀਲਦਾਰ, ਜਿਲ੍ਹਾ ਪ੍ਰਧਾਨ ਡੀ.ਪੀ.ਐੱਸ. ਭੋਲਾ ਗਰੇਵਾਲ, ਸੀਨੀਅਰ ਮੀਤ ਪ੍ਰਧਾਨ ਸੇਵਾ ਮੁਕਤ ਪੁਲਿਸ ਅਧਿਕਾਰੀ ਇੰਸ. ਰਮੇਸ਼ ਕੁਮਾਰ ਬਾਰੋਲੀਆ ਅਤੇ ਸ੍ਰੀ ਕ੍ਰਿਸ਼ਨ ਆਰ.ਏ. ਆਦਿ ਮੌਜੂਦ ਸਨ। ਮੀਟਿੰਗ ਦੌਰਾਨ ਸਮੂਹ ਟਰੱਸਟ ਆਗੂਆਂ ਨੇ ਕਿਹਾ ਕਿ ਵਾਇਸ ਚਾਂਸਲਰ ਡਾ. ਸੂਦ ਦਾ ਮੌਜੂਦਾ ਕਾਰਜਕਾਲ ਸੁਨਿਹਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਚੱਲ ਰਹੇ ਵਣ ਮਹਾਂਉਤਸਵ ਦੌਰਾਨ ਜਿਲ੍ਹੇ ਦੇ ਪੰਜ ਸਰਕਾਰੀ ਸਕੂਲਾਂ ਵਿੱਚ ਫੁੱਲਦਾਰ, ਫਲ਼ਦਾਰ ਅਤੇ ਮੈਡੀਕਲ ਵੈਲਯੂ ਵਾਲੇ 21-21 ਪੌਦੇ ਲਗਾਏ ਜਾਣਗੇ। ਬੂਟੇ ਲਾਉਣ ਦੀ ਸ਼ੁਰੂਆਤ ਆਉਂਦੀ 10 ਜੁਲਾਈ ਸ਼ੁੱਕਰਵਾਰ ਨੂੰ ਜਿਲ੍ਹੇ ਦੇ ਮਚਾਕੀ ਕਲਾਂ ਦੇ ਸ਼ਹੀਦ ਸਿਪਾਹੀ ਕੁਲਵਿੰਦਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਟਰੱਸਟ ਸੰਸਥਾਪਕ ਜਗਦੀਸ਼ ਰਾਏ ਢੋਸੀਵਾਲ ਦੇ ਕਰ ਕਮਲਾਂ ਨਾਲ ਸਮੁੱਚੀ ਟੀਮ ਵੱਲੋਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਸਰਕਾਰੀ ਸਕੂਲਾਂ ਤੋਂ ਇਲਾਵਾ ਸ਼ਹਿਰ ਦੀਆਂ ਕੁਝ ਰਿਹਾਇਸ਼ੀ ਕਲੋਨੀਆਂ ਵਿੱਚ ਵੀ ਬੂਟੇ ਲਗਾਏ ਜਾਣਗੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





