HOME ਪਾਰਦਰਸ਼ੀ ਢੰਗ ਨਾਲ ਹੋਵੇਗੀ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ...

ਪਾਰਦਰਸ਼ੀ ਢੰਗ ਨਾਲ ਹੋਵੇਗੀ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ

3

– ਰਾਜਨੀਤਕ ਪਾਰਟੀਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਮੀਟਿੰਗ ਆਯੋਜਿਤ 

ਨਵਾਂਸ਼ਹਿਰ,  (ਸਮਾਜ ਵੀਕਲੀ)   : ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰੀਵੀਜ਼ਨ ਤਹਿਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਸਮੂਹ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ ਨੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਦੌਰਾਨ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਦੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਚੱਲ ਰਹੀ ਹੈ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜ਼ਿਲ੍ਹੇ ਵਿੱਚ ਮੌਜੂਦਾ ਪੋਲਿੰਗ ਸਟੇਸ਼ਨਾਂ ਦੀ ਸਥਿਤੀ, ਵੋਟਰਾਂ ਦੀ ਗਿਣਤੀ ਅਤੇ ਰੈਸ਼ਨੇਲਾਈਜ਼ੇਸ਼ਨ ਸਬੰਧੀ ਪ੍ਰਸਤਾਵਿਤ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਤਹਿਤ ਪ੍ਰਤੀ ਪੋਲਿੰਗ ਸਟੇਸ਼ਨ ਦੀ ਕੱਟ-ਆਫ਼ ਲਿਮਟ 1,200 ਵੋਟਰ ਤੈਅ ਕੀਤੀ ਗਈ ਹੈ ਅਤੇ ਰੈਸ਼ਨੇਲਾਈਜ਼ੇਸ਼ਨ ਦੌਰਾਨ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਵੀ ਪੋਲਿੰਗ ਸਟੇਸ਼ਨ ‘ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਨਾ ਹੋਵੇ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਵੀ ਵੋਟਰ ਨੂੰ ਪੋਲਿੰਗ ਸਟੇਸ਼ਨ ’ਤੇ ਪਹੁੰਚਣ ਲਈ 2 ਕਿਲੋਮੀਟਰ ਤੋਂ ਵੱਧ ਦਾ ਫਾਸਲਾ ਨਾ ਤੈਅ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਦਾ ਉਦੇਸ਼ ਵੋਟਰਾਂ ਨੂੰ ਸੁਵਿਧਾਜਨਕ, ਪਹੁੰਚਯੋਗ ਅਤੇ ਬਿਹਤਰ ਮਤਦਾਨ ਸਹੂਲਤਾਂ ਪ੍ਰਦਾਨ ਕਰਨਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਜੇਕਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਕੋਈ ਸੁਝਾਅ ਜਾਂ ਇਤਰਾਜ਼ ਹੋਵੇ ਤਾਂ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਸਮਾਂ-ਸੀਮਾ ਅੰਦਰ ਲਿਖਤੀ ਰੂਪ ਵਿੱਚ ਪੇਸ਼ ਕਰਨ, ਤਾਂ ਜੋ ਨਿਯਮਾਂ ਅਨੁਸਾਰ ਉਨ੍ਹਾਂ ‘ਤੇ ਵਿਚਾਰ ਕੀਤਾ ਜਾ ਸਕੇ। ਮੀਟਿੰਗ ਦੌਰਾਨ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਵੀ ਧਿਆਨ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਕਾਨੂੰਨੀ ਪ੍ਰਾਵਧਾਨਾਂ ਦੇ ਅਨੁਸਾਰ ਯੋਗ ਕਾਰਵਾਈ ਕੀਤੀ ਜਾਵੇਗੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਰਕਾਰ ਵੱਲੋਂ ਮਹਿੰਗਾਈ ਭੱਤਾ ਨਾ ਦੇਣ ਤੇ ਸੇਵਾ ਮੁਕਤ ਪਟਵਾਰੀ ਕਾਨੂੰਗੋਆਂ ਵੱਲੋਂ ਪੰਜਾਬ ਸਰਕਾਰ ਦੀ ਸਖਤ ਨਿੰਦਾ
Next articleਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ. ਸਹੀਦ ਭਗਤ ਸਿੰਘ ਨਗਰ ਵੱਲੋ ਸਥਾਈ ਲੋਕ ਅਦਾਲਤ ( ਜਨ-ਉਪਯੋਗੀ ਸੇਵਾਵਾਂ ) ਦੀ ਕਾਨੂੰਨੀ ਪ੍ਰਕਿਰਿਆ, ਸੁਲ੍ਹਾ ਦੇ ਆਦੇਸ਼ ਅਤੇ ਫੈਸਲਾ ਦੇਣ ਦੇ ਅਧਿਕਾਰਾਂ ਸਬੰਧੀ ਇੱਕ ਦਿਨਾਂ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ